Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤੀਬਾੜੀ ਉਪਜ ਦਾ ਵਧੇਰੇ ਮੁੱਲ ਦਿਵਾਉਣ ਵਿਚ ਮੈਗਾ ਫੈਡ ਪਾਰਕ ਸਹਾਈ-ਹਰਸਿਮਰਤ ਕੌਰ ਬਾਦਲ

ਮੇਕ ਇਨ ਇੰਡੀਆ ਮੁਹਿੰਮ ਵਿਚ ਖੇਤੀ ਖੇਤਰ ਵਿਕਾਸ ਨੂੰ ਨਵਾਂ ਹੁਲਾਰਾ ਦੇਵੇਗਾ ,ਪਹਿਲੇ ਮੈਗਾ ਫੂਡ ਪਾਰਕ ਦਾ ਮੱਧ ਪ੍ਰਦੇਸ਼ ਦੇ ਪਨਵਾ ਵਿਚ ਕੀਤਾ ਉਦਘਾਟਨ

Web Admin

Web Admin

5 Dariya News

ਪਨਵਾ (ਮੱਧ ਪ੍ਰਦੇਸ਼) , 14 Feb 2016

Last updated on: Feb 14, 2016, 00:00 IST

ਫੂਡ ਪ੍ਰੋਸੈਸਿੰਗ ਖੇਤਰ ਵਿਚ ਵਿਕਾਸ ਨੂੰ ਇਕ ਨਵਾਂ ਹੁਲਾਰਾ ਦੇਣ ਦੇ ਮਕਸਦ ਨਾਲ ਸੂਬਿਆਂ ਵਿਚ ਸਥਾਪਿਤ ਕੀਤੇ ਜਾ ਰਹੇ ਮੈਗਾ ਫੂਡ ਪਾਰਕਾਂ ਨਾਲ ਜਿੱਥੇ ਕਿਸਾਨਾਂ ਨੂੰ ਖੇਤੀ ਜਿਣਸਾਂ ਦਾ ਵਾਜਬ ਮੁੱਲ ਮਿਲ ਰਿਹਾ ਹੈ ਉੱਥੇ ਹੀ ਉਪਜ ਦੀ ਵਧੇਰੇ ਕੀਮਤ ਨਾਲ ਉੱਦਮੀਆਂ ਨੂੰ ਨਵੇਂ ਮੌਕੇ ਪ੍ਰਾਪਤ ਹੋ ਰਹੇ ਹਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲ ਰਿਹਾ ਹੈ।ਮੱਧ ਪ੍ਰਦੇਸ਼ ਦੇ ਪਨਵਾ ਪਿੰਡ (ਖੜਗੋਂ) ਵਿਚ ਸੂਬੇ ਦੇ ਪਹਿਲੇ ਮੈਗਾ ਫੂਡ ਪਾਰਕ ਦੇ ਉਦਘਾਟਨ ਮੌਕੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਇਸ ਫੂਡ ਪਾਰਕ ਨੂੰ ਇੰਡਸ ਮੈਗਾ ਫੂਡ ਪਾਰਕ ਪ੍ਰਾਈਵੇਟ ਲਿਮਟਿਡ ਵੱਲੋਂ ਚਲਾਇਆ ਜਾਣਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦਾ ਦੂਸਰਾ ਮੈਗਾ ਫੂਡ ਪਾਰਕ ਦੇਵਾਸ ਵਿਖੇ ਲੱਗਣ ਨੂੰ ਵੀ ਮੰਜ਼ੂਰੀ ਦੇ ਦਿੱਤੀ ਗਈ ਹੈ ਜੋ ਕਿ ਅਗਲੇ ਦੋ ਸਾਲਾਂ ਵਿਚ ਤਿਆਰ ਹੋ ਜਾਵੇਗਾ।

WSZਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਫੂਡ ਪਾਰਕ 127.70 ਕਰੋੜ ਰੁਪਏ ਦੀ ਲਾਗਤ ਨਾਲ 53.78 ਏਕੜ ਵਿਚ ਸਥਾਪਿਤ ਕੀਤਾ ਗਿਆ ਹੈ। ਇੱਥੇ 3000 ਮੀਟਰਿਕ ਟਨ ਕੋਲਡ ਸਟੋਰੇਜ਼, 9000 ਮੀਟਰਿਕ ਟਨ ਖੁਸ਼ਕ ਵੇਅਰਹਾਊਸ ਅਤੇ ਫਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਇਸ ਫੂਡ ਪਾਰਕ ਨਾਲ ਕਟਾਈ ਤੋਂ ਬਾਅਦ ਫਲਾਂ ਅਤੇ ਸਬਜ਼ੀਆਂ ਦੇ ਹੋਣ ਵਾਲੇ ਨੁਕਸਾਨ ਨੂੰ ਆਧੁਨਿਕ ਸਹੂਲਤਾਂ ਨਾਲ ਬਹੁਤ ਘੱਟ ਕੀਤਾ ਜਾ ਸਕੇਗਾ ਅਤੇ ਬਾਕੀ ਫਸਲਾਂ ਨੂੰ ਵੀ ਅਸਾਨੀ ਨਾਲ ਸਾਂਭਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਫੂਡ ਪਾਰਕ ਕਰਕੇ ਮੱਧ ਪ੍ਰਦੇਸ਼ ਫੂਡ ਪ੍ਰੋਸੈਸਿੰਗ ਖੇਤਰ ਵਿਚ ਤਰੱਕੀ ਦੀਆਂ ਨਵੀਆਂ ਮੰਜ਼ਲਾਂ ਸਰ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਫੂਡ ਪਾਰਕ ਸਿੱਧੇ ਅਤੇ ਅਸਿੱਧੇ ਰੂਪ ਵਿਚ ਜਿੱਥੇ 6000 ਤੋਂ ਜ਼ਿਆਦਾ ਲੋਕਾਂ ਨੂੰ ਰੋਜ਼ਗਾਰ ਦੇਵੇਗਾ ਉੱਥੇ ਹੀ ਇਲਾਕੇ ਦੇ 25000-30000 ਕਿਸਾਨਾਂ ਨੂੰ ਵੀ ਇਸਦਾ ਲਾਭ ਮਿਲੇਗਾ।ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਦੇਸ਼ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਦੀ ਤਰੱਕੀ ਲਈ ਬੇਹੱਦ ਯਤਨਸ਼ੀਲ ਹੈ ਤਾਂ ਜੋ ਖੇਤੀ ਖੇਤਰ ਨੂੰ ਵੀ ਹੁਲਾਰਾ ਮਿਲ ਸਕੇ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਮੇਕ ਇਨ ਇੰਡੀਆ ਮੁਹਿੰਮ ਦੀ ਕਾਮਯਾਬੀ ਵਿਚ ਖੇਤੀ ਖੇਤਰ ਦੇਸ਼ ਦੇ ਵਿਕਾਸ ਨੂੰ ਨਵੇਂ ਮੁਕਾਮ 'ਤੇ ਪਹੁੰਚਾ ਸਕੇ।  

ਉਨ੍ਹਾਂ ਕਿਹਾ ਕਿ ਅਸੀਂ ਫੂਡ ਪ੍ਰੋਸੈਸਿੰਗ ਖੇਤਰ ਵਿਚ ਆਧੁਨਿਕ ਢਾਂਚੇ ਦੀ ਸਥਾਪਤੀ ਲਈ ਨੀਤੀ ਘੜ ਲਈ ਹੈ ਅਤੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੇ ਹਾਂ ਤਾਂ ਜੋ ਇਸ ਰਾਹੀਂ ਦੇਸ਼ ਵਿਚ ਇਸ ਖੇਤਰ ਨੂੰ ਵਧਾਇਆ ਜਾ ਸਕੇ ਜਿਸ ਨਾਲ ਕਿ ਕਿਸਾਨਾਂ ਤੋਂ ਮੰਡੀ ਤੱਕ ਜਿਣਸ ਦੇ ਆਉਣ ਤੱਕ ਇਕ ਵਿਧੀ ਰਾਹੀਂ ਦੋ-ਪੱਖੀ ਮਜ਼ਬੂਤ ਨੈੱਟਵਰਕ ਸਥਾਪਿਤ ਕੀਤਾ ਜਾ ਸਕੇ।ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਸ਼ਹਿਰੀ ਵਿਕਾਸ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਐਮ. ਵੈਂਕੱਈਆ ਨਾਇਡੂ, ਕੇਂਦਰੀ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਅਤੇ ਸੰਸਦ ਮੈਂਬਰ ਸੁਭਾਸ਼ ਪਟੇ ਵੀ ਹਾਜ਼ਰ ਸਨ। 

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD