Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ-ਕਾਂਗਰਸ ਸਰਕਾਰਾਂ ਨੇ ਸਾਜ਼ਿਸ਼ ਤਹਿਤ ਬਰਬਾਦ ਕੀਤੀ ਪੰਜਾਬ ਵਿਚ ਸਕੂਲ ਸਿੱਖਿਆ : ਪ੍ਰੋ ਸਾਧੂ ਸਿੰਘ

'ਆਪ' ਸਰਕਾਰ ਬਣੇਗੀ ਤਾਂ ਦਿੱਲੀ ਵਾਂਗ ਕਰਾਂਗੇ ਸਿੱਖਿਆ ਦੀ ਕਾਇਆ ਕਲਪ

Web Admin

Web Admin

5 Dariya News

ਚੰਡੀਗੜ੍ਹ , 15 Feb 2016

Last updated on: Feb 15, 2016, 00:00 IST

ਆਮ ਆਦਮੀ ਪਾਰਟੀ  (ਆਪ)  ਨੇ ਪੰਜਾਬ ਵਿਚ ਸਿੱਖਿਆ ਦੀ ਤਰਸਯੋਗ ਹਾਲਤ ਲਈ ਅਕਾਲੀ - ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦੇ ਸੰਸਦ ਮੈਂਬਰ ਪ੍ਰੋ  ਸਾਧੂ ਸਿੰਘ ਨੇ ਸੋਮਵਾਰ ਨੂੰ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਦੁਆਰਾ ਸੋਚੀ - ਸਮਝੀ ਨੀਤੀ ਤਹਿਤ ਸੂਬੇ ਵਿਚ ਸਰਕਾਰੀ ਸਕੂਲ ਅਤੇ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਬਰਬਾਦ ਕੀਤਾ ਗਿਆ ਹੈ,  ਤਾਂਕਿ ਉਨ੍ਹਾਂ ਦਾ ਪਰੰਪਰਾਗਤ ਵੋਟ ਬੈਂਕ ਪੜ੍ਹ ਲਿਖ ਕੇ ਜਾਗਰੂਕ ਨਾਂ ਹੋ ਸਕੇ।  ਪ੍ਰੋ ਸਾਧੂ ਸਿੰਘ ਨੇ ਕਿਹਾ ਕਿ ਇਕ ਇਨ੍ਹਾਂ ਦੀਆਂ ਸਰਕਾਰਾਂ ਨੇ ਸਾਜ਼ਿਸ਼ ਦੇ ਤਹਿਤ ਸਿੱਖਿਆ ਵਰਗੇ ਬੁਨਿਆਦੀ ਅਧਿਕਾਰ ਨੂੰ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਕਰ ਦਿੱਤਾ ਗਿਆ। ਸਿੱਖਿਆ ਲਈ ਬਜਟ ਵਿਚ ਜ਼ਰੂਰਤ ਮੁਤਾਬਕ ਕਦੇ ਵਾਧਾ ਨਹੀਂ ਕੀਤਾ ਗਿਆ।  ਜਿਸ ਕਾਰਨ ਅੱਜ ਸਰਕਾਰੀ ਸਕੂਲ ਦਾ ਢਾਂਚਾ ਪੂਰੀ ਤਰ੍ਹਾਂ ਤਹਿਸ ਨਹਿਸ ਚੁੱਕਿਆ ਹੈ।

ਸਰਕਾਰੀ ਸਕੂਲ ਵਿਚ ਨਾਂ ਤਾਂ ਮਿਆਰੀ ਸਿੱਖਿਆ ਹੈ ਅਤੇ ਸਕੂਲ ਪੱਧਰ ਦੀ ਤਕਨੀਕੀ ਸਿੱਖਿਆ ਦਾ ਵੀ ਖ਼ਾਤਮਾ ਕਰ ਦਿੱਤਾ ਗਿਆ ਹੈ। ਤਾਂਕਿ ਵਿਦਿਆਰਥੀ ਦਸਵੀਂ ਪਾਸ ਕਰ ਕੇ ਨੌਕਰੀਆਂ ਨਾਂ ਮੰਗਣ। ਹੋਰ ਲੋੜੀਂਦੀਆਂ ਮੁੱਢਲੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਦਿੱਤੀਆਂ ਗਈਆਂ ਹਨ। ਇਕ ਪਾਸੇ ਸਕੂਲਾਂ ਵਿਚ ਪੂਰੇ ਅਧਿਆਪਕ ਨਹੀਂ ਹਨ ਦੂਜੇ ਪਾਸੇ ਲੱਖਾਂ ਦੀ ਗਿਣਤੀ ਵਿਚ ਯੋਗ ਬੇਰੁਜ਼ਗਾਰ ਅਧਿਆਪਕ ਰੋਜ਼ਗਾਰ ਲਈ ਸੜਕਾਂ ਉੱਤੇ ਰੋਸ ਮੁਜ਼ਾਹਰੇ ਕਰਨ ਨੂੰ ਮਜਬੂਰ ਹੋ । ਪ੍ਰੋ ਸਾਧੂ ਸਿੰਘ ਨੇ ਕਿਹਾ ਕਿ ਸਿੱਖਿਆ ਖ਼ਾਸ ਤੌਰ 'ਤੇ ਸਰਕਾਰੀ ਸਕੂਲ ਸਿੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਬੇਹੱਦ ਗੰਭੀਰ ਹੈ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਇਸ ਦੀ ਜਿੰਦਾ ਮਿਸਾਲ ਹੈ, ਜਿਸ ਨੇ ਪਹਿਲੇ ਹੀ ਵਿਚ ਸਾਲ ਸਿੱਖਿਆ ਦਾ ਬਜਟ ਦੁੱਗਣਾ ਕਰ ਦਿੱਤਾ। 

ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਲਈ ਵਿਸਥਾਰ ਪੂਰਨ ਯੋਜਨਾ ਬਣਾਈ ਗਈ, ਤਾਂਕਿ ਅਗਲੇ ਕੁੱਝ ਸਾਲਾਂ ਵਿਚ ਦਿੱਲੀ ਵਿਚ ਕੋਈ ਬੱਚਾ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਨਾਂ ਰਹੇ।  ਅਗਲੇ ਵੀਹ ਸਾਲ ਤੱਕ ਸਾਰਥਕ ਰਹਿਣ ਵਾਲੇ ਵੋਕੇਸ਼ਨਲ ਕੋਰਸ ਅਤੇ ਕੌਸ਼ਲ ਵਿਕਾਸ ਪ੍ਰੋਗਰਾਮ ਸਕੂਲ ਸਿੱਖਿਆ ਦੌਰਾਨ ਹੀ ਕਰਵਾਉਣ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਸਰਕਾਰੀ ਸਕੂਲ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਿਚ ਅਨੁਪਾਤ ਸੁਧਾਰਨ ਲਈ ਇਸ ਸਾਲ ਦੇ ਅੰਤ ਤੱਕ 20 ਹਜਾਰ ਨਵੇਂ ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਸੈਂਕੜਿਆਂ ਦੀ ਗਿਣਤੀ ਵਿਚ ਨਵੇਂ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ। ਦਰਜਨਾਂ ਨਿਰਮਾਣ ਅਧੀਨ ਹਨ।  

 

Tags: Prof Sadhu Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD