Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕਿਰਤ ਮੰਤਰੀ ਵੱਲੋਂ ਰਜਿਸਰਟਡ ਉਸਾਰੀ ਕਾਮਿਆਂ ਦੇ ਸਿਹਤ ਬੀਮਾ ਯੋਜਨਾ ਅਧੀਨ ਸਮਾਰਟ ਕਾਰਡ ਬਨਾਉਣ ਦੀ ਕਾਰਵਾਈ ਨੂੰ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼

ਬੋਰਡ ਦੇ ਸਾਰੇ ਰਜਿਸਟਰਡ ਲਾਭਪਾਤਰੀ ਨੂੰ ਮੁਫਤ ਨਵੇਂ ਸਾਈਕਲ ਮੁਹਈਆ ਕਰਵਾਉਣ ਦਾ ਫੈਸਲਾ

ਕਿਰਤ ਮੰਤਰੀ ਵੱਲੋਂ ਰਜਿਸਰਟਡ ਉਸਾਰੀ ਕਾਮਿਆਂ ਦੇ ਸਿਹਤ ਬੀਮਾ ਯੋਜਨਾ ਅਧੀਨ ਸਮਾਰਟ ਕਾਰਡ ਬਨਾਉਣ ਦੀ ਕਾਰਵਾਈ ਨੂੰ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 16 Feb 2016

ਕਿਰਤ ਮੰਤਰੀ ਪੰਜਾਬ ਚੁਨੀ ਲਾਲ ਭਗਤ ਨੇ ਅੱਜ ਕਿਰਤ ਵਿਭਾਗ ਅਤੇ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਕਿ ਉਹ ਬੋਰਡ ਕੋਲ ਉਸਾਰੀ ਖੇਤਰ ਦੇ ਰਜਿਸਰਟਡ ਕਾਮਿਆਂ ਨੂੰ ਜਲਦ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਸਹੂਲਤਾਂ ਦੇਣ ਹਿੱਤ ਉਨ੍ਹਾਂ ਦੇ ਸਮਾਰਟ ਕਾਰਡ ਬਨਾਉਣ ਦੀ ਕਾਰਵਾਈ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।ਇਸ ਸਬੰਧੀ ਅੱਜ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਹੋਈ ਉਚ ਪੱਧਰੀ ਮਿਟੰਗ ਦੀ ਪ੍ਰਧਾਨਗੀ ਕਰਦਿਆਂ ਕਿਰਤ ਮੰਤਰੀ ਪੰਜਾਬ ਸ਼੍ਰੀ ਚੁਨੀ ਲਾਲ ਭਗਤ ਨੇ ਕਿਹਾ ਕਿ ਇਸ ਸਕੀਮ ਅਧੀਨ ਰਜਿਸਟਰਡ ਲਾਭਪਾਤਰੀ ਅਤੇ ਉਸ ਦੇ ਪ੍ਰੀਵਾਰ ਦੇ ਮੈਂਬਰ ਸਾਲ ਦੋਰਾਨ 50 ਹਜਾਰ ਰੁਪਏ ਦਾ ਮੁਫਤ ਇਲਾਜ ਕਰਵਾ ਸਕਣਗੇ ਅਤੇ ਜੇਕਰ ਉਸਾਰੀ ਕਿਰਤੀ ਦੀ ਦੁਰਘਟਨਾ ਕਰਕੇ ਮੋਤ ਹੋ ਜਾਂਦੀ ਹੈ ਜਾਂ ਕਿਰਤੀ ਪੂਰਣ ਅਪੰਗ ਹੋ ਜਾਂਦਾ ਹੈ ਤਾਂ ਉਸ ਦੀ 5 ਲੱਖ ਦੀ ਬੀਮੇ ਦੀ ਰਾਸ਼ੀ ਉਸਦੇ ਪ੍ਰੀਵਾਰ ਨੂੰ ਦਿਤੀ ਜਾਵੇਗੀ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤਾ ਕਿ ਉਸਾਰੀ ਕਿਰਤੀ ਦੀ ਇੰਨਰੋਲਮੈਂਟ ਫੀਸ ਦਾ 30/- ਰੁਪਏ ਦਾ ਖਰਚਾ ਲਾਭਪਾਤਰੀ ਪਾਸੋਂ ਨਹੀਂ ਲਿਆ ਜਾਵੇਗਾ ਅਤੇ ਬੋਰਡ ਵਲੋਂ ਦਿਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਦੋਰਾਨ ਇਹ ਫੈਸਲਾ ਵੀ ਲਿਆ ਗਿਆ ਕਿ ਜਿਹੜਾ ਕਿਰਤੀ ਆਪਣੀ ਡਿਊਟੀ ਸਮੇਂ ਜਾਂ ਆਪਣੀ ਡਿਊਟੀ ਤੋਂ ਬਾਅਦ ਉਚੇਰੇ ਹੁਨਰ ਲਈ ਟ੍ਰੇਨਿੰਗ ਲੈਂਦਾ ਹੈ ਤਾਂ ਉਸ ਨੂੰ 35/- ਰੁਪਏ ਪ੍ਰਤੀ ਘੰਟਾ ਟ੍ਰੇਨਿੰਗ ਭੱਤਾ ਦਿਤਾ ਜਾਵੇਗਾ।

ਬੋਰਡ ਵਲੋਂ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਬੋਰਡ ਦੇ ਸਾਰੇ ਰਜਿਸਟਰਡ ਲਾਭਪਾਤਰੀ ਜਿਨ੍ਹਾਂ ਦੀ ਇਕ ਸਾਲ ਤੋਂ ਉਪਰ ਮੈਂਬਰਸ਼ਿਪ ਹੋਵੇ ਉਨ੍ਹਾਂ ਨੂੰ ਬੋਰਡ ਵਲੋਂ ਮੁਫਤ ਨਵੇਂ ਸਾਈਕਲ ਮੁਹਈਆ ਕਰਵਾਉਣ ਦਾ ਫੈਸਲਾ ਕੀਤਾ।ਉਨ੍ਹਾਂ ਤਸੱਲੀ ਪ੍ਰਗਟਾਈ ਕਿ ਬੋਰਡ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਕਾਫੀ ਤੇਜੀ ਨਾਲ ਕੀਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋ ਬੋਰਡ ਵਲੋਂ ਹੁਣ ਤੱਕ ਤਕਰੀਬਨ 3.96 ਲੱਖ ਕਿਰਤੀ ਰਜਿਸਟਰਡ ਕੀਤੇ ਜਾ ਚੁੱਕੇ ਹਨ ਤੇ ਕੁੱਲ 260 ਕਰੋੜ ਦੀ ਰਾਸ਼ੀ ਭਲਾਈ ਸਕੀਮਾਂ ਤੇ ਖਰਚ ਕੀਤੀ ਜਾ ਚੁੱਕੀ ਹੈ।ਮੀਟਿੰਗ ਦੋਰਾਨ ਬੋਰਡ ਵਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੁਹਾਲੀ ਵਿਖੇ ਬਣ ਰਹੇ ਸਕਿਲ ਡਿਵੈਲਪਮੈਂਟ ਸੈਂਟਰਾਂ ਦੀਆਂ ਉਪਰੀਲੀਆਂ 2 ਮੰਜਿਲਾਂ ਤੇ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਦੇ ਰਹਿਣ ਲਈ ਨਾਈਟ ਸ਼ੈਲਟਰ ਉਸਾਰੇ ਜਾਣ ਤਾਂ ਜੋ ਬੇਘਰ ਉਸਾਰੀ ਕਿਰਤੀ ਇਸ ਜਗ੍ਹਾਂ ਤੇ ਰਾਤ ਗੁਜਾਰ ਸਕਣ।ਸ਼੍ਰੀ ਸੋਢੀਮਲ ਕਿਰਤ ਕਮਿਸ਼ਨਰ-ਕਮ-ਸਕੱਤਰ ਬੋਰਡ ਨੇ ਮੰਤਰੀ ਜੀ ਨੂੰ ਦੱਸਿਆ ਕਿ ਬੋਰਡ ਦੀ  ਪੂਰੀ ਕੋਸ਼ਿਸ਼ ਹੈ ਕਿ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕਰਦੇ ਹੋਏ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਵਾਸਤੇ ਚੋਖੇ ਵਜੀਫੇ ਦਿਤੇ ਜਾਣ ਅਤੇ ਇਸ ਵਿੱਤੀ ਸਾਲ ਦੋਰਾਨ ਬੋਰਡ ਵਲੋਂ ਤਕਰੀਬਨ 23 ਕਰੋੜ ਰੁਪਏ ਦੀ ਰਾਸ਼ੀ  ਕੇਵਲ ਉਸਾਰੀ ਕਿਰਤੀਆਂ ਨੂੰ ਵਜੀਫਾ ਸਕੀਮ ਅਧੀਨ ਵੰਡੀ ਜਾ ਚੁੱਕੀ ਹੈ।

ਭਗਤ ਨੇ ਬੋਰਡ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਦੇ ਸਾਰੇ ਰਾਜਾਂ ਦੇ ਕੰਸਟਰਕਸ਼ਨ ਬੋਰਡਾਂ ਦੀ ਕਾਰਗੁਜਾਰੀ ਸਮਿਖਿਆ ਕਰਨ ਦੇ ਸਬੰਧ ਵਿਚ ਬੀਤੇ ਦਿਨੀ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਵੱਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਅਤੇ ਦੂਜੇ ਰਾਜਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪ੍ਰੇਖਣ ਕੀਤਾ ਗਿਆ ਅਤੇ  ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਚਲਾਈਆਂ ਸਕੀਮਾਂ ਦੀ ਭਰਭੂਰ ਪ੍ਰਸ਼ੰਸ਼ਾ ਕੀਤੀ ਗਈ ਅਤੇ ਦੇਸ਼ ਦੇ ਦੂਜੇ ਰਾਜਾਂ ਨੂੰ ਨਮੂਨੇ ਵੱਜੋਂ ਪੰਜਾਬ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਨੂੰ ਵਿਚਾਰਨ ਅਤੇ ਅਪਨਾਉਣ ਲਈ ਕਿਹਾ ਗਿਆ । 

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD