Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਫਲਾਂ ਤੇ ਸਬਜੀਆਂ ਦੇ ਮਲਟੀ ਬਰਾਂਡ ਰਿਟੇਲ 'ਚ 100 ਫੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਦੀ ਸਰਕਾਰ ਦੀ ਯੋਜਨਾ: ਹਰਸਿਮਰਤ ਕੌਰ ਬਾਦਲ

ਫਲਾਂ ਤੇ ਸਬਜੀਆਂ ਦੇ ਮਲਟੀ ਬਰਾਂਡ ਰਿਟੇਲ

Web Admin

Web Admin

5 Dariya News

ਮੁੰਬਈ , 16 Feb 2016

Last updated on: Feb 16, 2016, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਉਨ੍ਹਾ ਦੇ ਮੰਤਰਾਲੇ ਨੇ ਸਰਕਾਰ ਨੂੰ ਸਿਰਫ ਫਲਾਂ 'ਤੇ ਸਬਜੀਆਂ ਦੇ ਖੇਤਰ ਵਿੱਚ ਮਲਟੀ ਬਰਾਂਡ ਰਿਟੇਲ 'ਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ ਡੀ ਆਈ) ਨੂੰ ਖੋਲ੍ਹਣ ਦੀ ਇਜਾਜਤ ਦੇਣ ਲਈ ਇੱਕ ਬੇਨਤੀ ਭੇਜੀ ਹੈ ਜਿਸ ਵਿੱਚ ਇਹ ਸ਼ਰਤ ਸ਼ਾਮਲ ਹੈ ਕਿ ਫਲਾਂ ਅਤੇ ਸਬਜ਼ੀਆਂ ਖੇਤਰੀ ਸਰੋਤਾਂ ਨਾਲ ਸਬੰਧਤ ਹੋਣ। ਮੁੰਬਈ ਵਿਖੇ ਮੇਕ ਇਨ ਇੰਡੀਆ ਵੀਕ ਦੌਰਾਨ 'ਫੂਡ ਪ੍ਰੋਸੈਸਿੰਗ ਖੇਤਰ 'ਚ ਮੌਕੇ' ਵਿਸ਼ੇ 'ਤੇ ਇੱਕ ਸੈਮੀਨਾਰ ਦਾ ਉਤਘਾਟਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨੂੰ ਸਿਰਫ ਉਨਾਂ ਹੀ ਖੁਰਾਕ ਪਦਾਰਥਾਂ ਲਈ ਮਲਟੀ ਬਰਾਂਡ ਰਿਟੇਲ 'ਚ 100 ਫੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਦੀ ਇਜਾਜਤ ਦੇਣ ਲਈ ਪਹਿਲਾਂ ਹੀ ਲਿਖਿਆ ਜਾ ਚੁੱਕਿਆ ਹੈ, ਜੋ ਖੁਰਾਕ ਪਦਾਰਥ ਸਥਾਨਕ ਕਿਸਾਨਾਂ ਦੁਆਰਾ ਭਾਰਤ ਵਿੱਚ ਹੀ ਪੈਦਾ ਕੀਤੇ ਜਾਂਦੇ ਹਨ ਅਤੇ ਅਜਿਹੇ ਖੁਰਾਕ ਉਤਪਾਦ ਜਿਨ੍ਹਾਂ ਦਾ ਉਤਪਾਦਨ ਭਾਰਤ ਵਿੱਚ ਹੀ ਕੀਤਾ ਜਾਂਦਾ ਹੈ।ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਨੇ ਸੰਕੇਤ ਦਿੱਤੇ ਕਿ ਸਰਕਾਰ ਇਸ ਨੀਤੀਗਤ ਬਦਲਾਅ ਦਾ ਐਲਾਨ ਕਰਨ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਦੀ ਸਹਿਮਤੀ ਚਾਹੁੰਦੀ ਹੈ ਅਤੇ ਹੁਣ ਤੱਕ ਸਭਨਾਂ ਵਲੋਂ ਮਿਲੀ ਪ੍ਰਤੀਕਿਰਿਆ ਜਬਰਦਸਤ ਰਹੀ ਹੈ। 

ਉਨ੍ਹਾਂ ਕਿਹਾ ਕਿ ਪੁਰਾਣੇ ਕਿਰਾਨਾਂ ਨੂੰ ਆਧੁਨਿਕ ਫੂਡ ਰਿਟੇਲ 'ਚ ਬਦਲਣ ਅਤੇ ਕਿਸਾਨਾਂ ਨੂੰ ਢੁਕਵੀਆਂ ਅਦਾਇਗੀਆਂ ਦੇਣ ਦੀ ਦਿਸ਼ਾ ਵਿੱਚ ਇਹ ਬਹੁਤ ਵੱਡਾ ਕਦਮ ਹੋਵੇਗਾ।ਇਸ ਮੌਕੇ ਨਿਵੇਸ਼ਕਾਰਾਂ ਨੂੰ ਭਰੋਸਾ ਦਿੰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪੂਰੇ ਖੁਰਾਕ ਖੇਤਰ ਨੂੰ ਸਮੁੱਚੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ ਜਦੋਂ ਕਿ ਬੀਤੀ ਸਰਕਾਰ ਦੇ ਕਾਰਜਕਾਲ ਸਮੇਂ ਇਹ ਖੇਤਰ ਕਈ ਵੱਖੋ-ਵੱਖ ਖੇਤਰਾਂ ਵਿੱਚ ਤਕਸੀਮ ਸੀ ਜੋ ਕਿ ਇੱਕ-ਦੂਜੇ ਆਰਥਿਕ ਹਿੱਤਾਂ ਨੂੰ ਢਾਹ ਲਾਉਂਦੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਬੰਧਤ ਮੰਤਰਾਲਿਆਂ ਨਾਲ ਪੂਰਾ ਰਾਬਤਾ ਕਾਇਮ ਕਰਕੇ ਖੁਰਾਕ ਪਦਾਰਥਾਂ ਦੀਆਂ ਕੀਮਤਾਂ, ਖੇਤੀ ਬਾੜੀ ਦੇ ਉਤਾਰ-ਚੜਾਅ, ਖੁਰਾਕ ਦੀ ਉਪਲੱਬਧਤਾ ਤੇ ਉਪਭੋਗਤਾਵਾਂ ਦੀ ਪਸੰਦ ਆਦਿ ਪੱਖਾਂ ਨੂੰ ਸਮੁੱਚੇ ਰੂਪ ਵਿੱਚ ਲੈ ਕੇ ਚੱਲ ਰਹੀ ਹੈ।ਬਾਦਲ ਨੇ ਭਾਰਤ ਲਈ ਵਿਸਥਾਰਤ ਖੁਰਾਕ ਨੀਤੀ ਦੀ ਤਕੜੀ ਵਕਾਲਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਸਮੂਹ ਖੇਤਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਾਉਣ ਅਤੇ ਖੇਤੀਬਾੜੀ ਵਾਲੀ ਜ਼ਮੀਨ ਵਿੱਚ ਅਤੀ ਆਧੁਨਿਕ ਮਸ਼ੀਨੀ ਉਪਕਰਣਾਂ ਨੂੰ ਉਪਲੱਬਧ ਕਰਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਮਕਸਦ ਕਿਸਾਨਾਂ ਨੂੰ ਕਿਸਾਨੀ ਖੇਤਰ ਵਿੱਚ ਅਤੀ ਆਧੁਨਿਕ ਤਕਨੀਕਾਂ ਨਾਲ ਜੋੜਨਾ ਹੈ।

ਕੇਂਦਰੀ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਨਿਯਮਾਂ ਦੀ ਪ੍ਰਕਿਰਿਆ ਦਾ ਲਾਈਸੰਸੀ ਰਾਜ ਤੋਂ ਰਜਿਸਟ੍ਰੇਸ਼ਨ ਦੇ ਦੌਰ ਵੱਲ ਬਦਲਾਅ ਹੋ ਰਿਹਾ ਹੈ ਤਾਂ ਜੋ ਖੁਰਾਕ ਪਦਾਰਥਾਂ ਦੇ ਉਤਪਾਦਨ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਅਤੇ ਇਸੇ ਨੂੰ ਮੁੱਖ ਰੱਖਦੇ ਹੋਏ ਖੁਰਾਕ ਪਦਾਰਥਾਂ ਦੇ ਹਿੱਸਿਆਂ ਸਬੰਧੀ ਹਜ਼ਾਰਾਂ ਹੀ ਨਵੇਂ ਮਾਪਦੰਡਾਂ ਨੂੰ ਐਫ ਐਸ ਐਸ ਏ ਆਈ ਦੁਆਰਾ ਨੋਟੀਫਾਈ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਅਗਾਂਹ ਕਿਹਾ ਕਿ ''ਅਸੀਂ ਨਵੇਂ ਅਤੇ ਪਹਿਲਾਂ ਦੇਸਥਾਪਤ ਨਿਵੇਸ਼ਕਾਰਾਂ ਦੇ ਹਿੱਤਾ ਦੀ ਰਾਖੀ ਲਈ ਵਚਨਬੱਧ ਹਾਂ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਦੇ ਵਿਕਾਸ 'ਤੇ ਇੰਸਪੈਕਟਰ ਰਾਜ ਦਾ ਪਰਛਾਵਾਂ ਪੈਣ ਨਹੀਂ ਦੇ ਸਕਦੇ।''ਕੇਂਦਰੀ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਭਾਰਤ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉਦਮੀਆਂ ਲਈ ਢੁਕਵਾਂ ਮਾਹੌਲ ਮੁਹੱਈਆ ਕਰਵਾਉਣ ਹਿੱਤ ਵਚਨਬੱਧ ਹੈ। ਵਿਕਾਸ ਬਾਰੇ ਗੱਲ ਕਰਦੇ ਹੋਏ ਉਨ੍ਹਾ ਕਿਹਾ ਕਿ ਭਾਰਤ ਦੀ ਵਿਕਾਸ ਦਰ ਚੀਨ ਤੋਂ ਪਹਿਲਾਂ ਹੀ ਅੱਗੇ ਨਿਕਲ ਚੁੱਕੀ ਹੈ ਅਤੇ ਵਿਸ਼ਵ ਬੈਂਕ ਤੇ ਆਈ ਐਮ ਐਫ ਦੁਆਰਾ ਅਗਲੇ ਕੁੱਝ ਵਰ੍ਹਿਆਂ ਤੱਕ ਭਾਰਤ ਨੂੰ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਦੀ ਅਰਥ ਵਿਵਸਥਾ ਐਲਾਨਿਆ ਗਿਆ ਹੈ। 

ਸ੍ਰੀਮਤੀ ਬਾਦਲ ਨੇ ਉਦਯੋਗਿਕ ਖੇਤਰ ਨੂੰ ਫੂਡੀ੍ਰੋਸੈਸਿੰਗ ਵਿੱਚ ਮੌਜੂਦ ਅਸੀਮ ਸੰÎਭਾਵਨਾਵਾਂ ਦਾ ਫਾਇਦਾ ਚੁੱਕਦੇ ਹੋਏ ਭਾਰਤ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਭਾਰਤ ਵਿੱਚ ਨਿਵੇਸ਼ ਕਰਨ ਦੇ ਇਸ ਸੁਨਹਿਰੀ ਸਮੇਂ ਨੂੰ ਗਵਾਉਣਾ ਨਹੀਂ ਚਾਹੀਦਾ।ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਮੈਗਾ ਫੂਡ ਪਾਰਕਾਂ ਵਿੱਚ ਸਥਿਤ ਫੂਡ ਪ੍ਰੋਸੈਸਿੰਗ ਪਾਰਕਾਂ ਲਈ ਉਨਾਂ ਵਲੋਂ ਸਰਕਾਰ ਨੂੰ 10 ਸਾਲਾ ਕਰ ਰਿਆਇਤ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਵਲੋਂ ਫੂਡ ਪ੍ਰੋਸੈਸਿੰਗ ਖੇਤਰ ਲਈ ਜੀ ਐਸ ਟੀ ਦੀਆਂ ਘੱਟੋ-ਘੱਟ ਦਰਾਂ ਲਾਗੂ ਕਰਨ ਅਤੇ ਵਿਆਜ ਆਰਥਿਕ ਸਹਾਇਤਾ (ਇੰਟਰੱਸਟ ਸਬ ਵੈਨਸ਼ਨ ਸਕੀਮ) ਸਕੀਮ ਚਾਲੂ ਰੱਖਣ ਲਈ ਵੀ ਬੇਨਤੀ ਕੀਤੀ ਗਈ ਹੈ।ਫੂਡ ਪ੍ਰੋਸੈਸਿੰਗ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਸ੍ਰੀਮਤੀ ਬਾਦਲ ਨੇ ਕਿਹਾ ਕਿ 2008 ਤੋਂ 2014 ਦੌਰਾਨ ਸਿਰਫ 2 ਮੈਗਾਫੂਡ ਪਾਰਕ ਸਥਾਪਤ ਕੀਤੇ ਗਏ ਸਨ ਜਦੋਂ ਕਿ ਐਨ ਡੀ ਏ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 5 ਹੋਰ ਮੈਗਾ ਫੂਡ ਪਾਰਕ ਚਾਲੂ ਹੋ ਚੁੱਕੇ ਹਨ ਅਤੇ 30 ਮਹੀਨਿਆਂ ਵਿੱਚ ਸਾਰੇ ਮੈਗਾ ਫੂਡ ਪਾਰਕ ਚਾਲੂ ਹੋ ਜਾਣਗੇ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD