Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸੁਰਜੀਤ ਕੁਮਾਰ ਜਿਆਣੀ

ਸਿਹਤ ਮੰਤਰੀ ਪੰਜਾਬ ਨੇ ਮੋਹਾਲੀ ਵਿਖੇ 03 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਰਿਹੈਬਿਲੀਟੇਸ਼ਨ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸੁਰਜੀਤ ਕੁਮਾਰ ਜਿਆਣੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Feb 2016

Last updated on: Feb 17, 2016, 00:00 IST

ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੰਢੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਨਸ਼ੇ ਜਿਥੇ ਮਨੁੱਖੀ ਸਿਹਤ ਤੇ ਮਾੜਾ ਆਸਰ ਪਾਂਉਂਦੇ ਹਨ ਉਥੇ ਘਰਾਂ ਦੀ ਬਰਬਾਦੀ ਦਾ ਕਾਰਣ ਵੀ ਬਣਦੇ ਹਨ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪੱਧਰ ਤੇ ਖੋਲ੍ਹੇ ਜਾਣ ਵਾਲੇ ਰਿਹੈਬਿਲੀਟੇਸ਼ਨ ਸੈਂਟਰ ਨਸ਼ਿਆਂ ਦੀ ਲਤ ਚੋਂ ਨਿਕਲਣ ਵਾਲੇ ਵਿਆਕਤੀਆਂ ਲਈ ਵਰਦਾਨ ਸਾਬਤ ਹੋਣਗੇ। ਇਸ ਗੱਲ ਦੀ ਜਾਣਕਾਰੀ ਸਿਹਤ ਤੇ ਪਰਿਵਾਰ  ਭਲਾਈ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਐਸ.ਏ.ਐਸ ਨਗਰ ਦੇ ਸੈਕਟਰ-66 ਵਿਖੇ 03 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਏ 50 ਬਿਸਤਰਿਆਂ ਦੇ ਰਿਹੈਬਿਲੀਟੇਸ਼ਨ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਸਿਹਤ ਮੰਤਰੀ ਪੰਜਾਬ ਨੇ ਦੱਸਿਆ ਕਿ ਐਸ.ਏ.ਐਸ ਨਗਰ ਵਿਖੇ ਬਣਾਇਆ ਗਿਆ ਰਿਹੈਬਿਲੀਟੇਸ਼ਨ ਸੈਂਟਰ ਅਤਿ ਆਧੁਨਿਕ ਕਿਸਮ ਦਾ ਸੈਂਟਰ ਹੈ ਜਿਸ ਵਿਚ 05 ਵਾਰਡ ਬਣਾਏ ਗਏ ਹਨ। ਇਸ ਸੈਂਟਰ ਵਿਚ ਦੋ ਡਾਕਟਰ ਰੂਮ ਇਕ ਆਇਸੋਲੀਸ਼ਨ ਰੂਮ, ਰੀਕਰੇਸ਼ਨ ਰੂਮ, ਮੈਨੇਜ਼ਰ ਰੂਮ, ਰਿਸੈਪਸ਼ਨ ਰੂਮ, ਸੋਸਲ ਵਰਕਰ ਰੂਮ, ਸੁਪਰਵਾਇਜ਼ਰ ਰੂਮ , ਕਿਚਨ, ਅਤੇ ਡਾਇਨਿੰਗ ਰੂਮ ਤੋਂ ਇਲਾਵਾ ਜਿਮ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨਾਂ੍ਹ ਦੱਸਿਆ ਕਿ ਇਸ ਰਿਹੈਬਿਲੀਟੇਸ਼ਨ ਸੈਂਟਰ ਵਿਚ ਨਸ਼ਿਆਂ ਦੀ ਲਤ ਤੋਂ ਬਾਹਰ ਨਿਕਲੇ ਵਿਅਕਤੀਆਂ ਨੂੰ ਹੁਨਰਮੰਦ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰੋਜ਼ਗਾਰ ਤੇ ਲੱਗਕੇ ਆਤਮ ਨਿਰਭਰ ਬਣ ਸਕਣ ਅਤੇ ਉਨਾਂ੍ਹ ਨੂੰ ਨਸ਼ਿਆਂ ਦੀ ਲਤ ਤੋਂ ਪੂਰੀ ਮੁਕਤੀ ਮਿਲ ਸਕੇ ਅਤੇ ਇਕ ਆਮ ਨਾਗਰਿਕ ਵਾਲੀ ਜਿੰਦਗੀ ਬਸਰ ਕਰ ਸਕਣ। ਉਨਾਂ੍ਹ ਕਿਹਾ ਕਿ ਨਸ਼ਿਆਂ ਵਿਰੁੱਧ ਸਾਨੂੰ ਸਾਰਿਆਂ ਨੂੰ ਲਾਮਬੰਦ ਹੋਣਾ ਪਵੇਗਾ ਤਾਂ ਹੀ ਅਸੀਂ ਨਵੇਂ ਅਤੇ ਨਿਰੋਏ ਸਮਾਜ ਦੀ ਸਿਰਜਣਾ ਕਰ ਸਕਾਗੇ।

 ਪੱਤਰਕਾਰਾਂ ਵੱਲੋਂ ਰਾਜ ਵਿਚ ਸਵਾਇਨ ਫਲੂ ਦੇ ਵੱਧ ਰਹੇ ਕੇਸਾਂ ਸਬੰਧੀ ਪੁੱਛ ਸਵਾਲ ਦੇ ਜਾਵਬ ਵਿਚ ਉਨਾਂ੍ਹ ਕਿਹਾ ਕਿ ਸਿਹਤ ਵਿਭਾਗ ਇਸ ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਰਾਜ ਵਿਚ 273 ਸਵਾਇਨ ਫਲੂ ਦੇ ਸ਼ੱਕੀ ਕੇਸ ਸਾਹਮਣੇ ਆਏ ਜਿਨਾਂ੍ਹ ਵਿਚ 90 ਪੋਜ਼ੀਟਿਵ ਪਾਏ ਗਏ। ਉਨਾਂਹ ਸਵਾਇਨ ਫਲੂ ਦੇ ਕੇਸਾਂ ਵਿਚ ਮੌਤ ਦਾ ਕਾਰਣ ਮਰੀਜ਼ਾਂ ਦਾ ਦੇਰ ਨਾਲ ਹਸਪਤਾਲ ਇਲਾਜ ਲਈ ਆਉਣਾ ਦਸਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਹਸਪਤਾਲਾਂ ਵਿਚ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸਵਾਇਨ ਫਲੂ ਦੇ ਲੱਛਣਾ ਦਾ ਸ਼ੱਕ ਪਵੇ ਤਾਂ ਉਸ ਨੂੰ ਤੁਰੰਤ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ਅਤੇ ਟੈਸਟ ਵੀ ਕਰਾਉਣਾ ਚਾਹੀਦਾ ਹੈ।ਇਸ ਮੌਕੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਨਸ਼ਾ ਮੁਕਤ ਲਹਿਰ ਦੇ ਤਹਿਤ ਬਣਾਏ ਗਏ ਰਿਹੈਬਿਲੀਟਸ਼ਨ ਸੈਂਟਰ ਬੇਹੱਦ ਸਹਾਈ ਹੋਣਗੇ ਉਨਾਂਹ ਕਿਹਾ ਕਿ ਨਸ਼ਿਆਂ ਦੀ ਲਤ ਵਿਚ ਫਸੇ ਵਿਆਕਤੀਆਂ ਨੂੰ ਕੇਵਲ ਦਵਾਈਆਂ ਨਾਲ ਹੀ ਨਸ਼ਾ ਮੁਕਤ ਨਹੀਂ ਕੀਤਾ ਜਾ ਸਕਦਾ ਸਗੋਂ ਨਸ਼ਾ ਮੁਕਤ ਵਾਤਾਵਰਣ ਸਿਰਜਣ ਦੇ ਨਾਲ ਨਾਲ ਉਨਾਂ੍ਹ ਨੂੰ ਜਾਗਰੂਕ ਕਰਨ ਦੀ ਲੋੜ ਹੁੰਦੀ ਹੈ। ਇਸ ਮੌਕੇ  ਪੰਜਾਬ ਸਿਹਤ ਸਿਸਟਮਜ਼ ਕਾਰਪੋਰਸ਼ਨ ਦੇ ਚੇਅਰਮੈਨ ਬਰਜਿੰਦਰ ਸਿੰਘ ਬਰਾੜ, ਐਮ.ਡੀ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਡਾ. ਐਚ.ਐਸ ਵਾਲੀਆ, ਸਿਵਲ ਸਰਜਨ ਡਾ. ਨੀਲਮ ਭਾਰਦਵਾਜ, ਐਸ.ਡੀ.ਐਮ ਸ਼੍ਰੀ ਲਖਮੀਰ ਸਿੰਘ,  ਡਿਪਟੀ ਮੈਡੀਕਲ ਕਮਿਸ਼ਨਰ ਡਾ. ਨਵਤੇਜ ਸਿੰਘ, ਜਿਲਾ੍ਹ ਸਿਹਤ ਅਫਸਰ ਡਾ. ਐਚ.ਐਸ ਓਬਰਾਏ, ਸੀਨੀਅਰ ਮੈਡੀਕਲ ਅਫਸਰ ਡਾ. ਆਦੇਸ਼ ਕੰਗ, ਐਸ.ਐਮ.ਓ ਖਰੜ ਸੁਰਿੰਦਰ ਸਿੰਘ, ਸਾਬਾਕ ਜਿਲਾ੍ਹ ਪ੍ਰਧਾਨ(ਸ਼ਹਿਰੀ) ਸ. ਜਸਵੰਤ ਸਿੰਘ ਭੁੱਲਰ, ਸਾਬਕਾ ਜਿਲਾ੍ਹ ਪ੍ਰਧਾਨ ਭਾਜਪਾ ਸ੍ਰੀ ਸੁਖਵਿੰਦਰ ਸਿੰਘ ਗੋਲਡੀ, ਕੌਸਲਰ ਸ੍ਰੀ ਪਰਮਜੀਤ ਸਿੰਘ ਕਾਹਲੋਂ, ਓ.ਐਸ.ਡੀ ਹਰਦੇਵ ਸਿੰਘ ਹਰਪਾਲਪੁਰ, ਇੰਜ. ਪੀ.ਐਸ.ਵਿਰਦੀ, ਐਮ.ਐਮ ਚੌਧਰੀ, ਸਮਾਜ ਸੇਵੀ ਅਮਰ ਸਿੰਘ ਰੰਧਾਵਾ, ਸੈਲਿੰਦਰ ਅਨੰਦ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ। 

 

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD