Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਕਰਮ ਸਿੰਘ ਮਜੀਠੀਆ ਵੱਲੋਂ ਕਰਵਾਏ ਗਏ ਵਿਕਾਸ ਦੇ ਅਧਾਰ ਤੇ 2017 'ਚ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਲਿਆਉਣ ਦਾ ਲੋਕਾਂ ਨੂੰ ਦਿੱਤਾ ਸੱਦਾ

ਜਿਲ੍ਹਾ ਪੱਧਰੀ ਪੈਨਸ਼ਨ ਵੰਡ ਸਮਾਗਮ ਦੌਰਾਨ 1.25 ਲੱਖ ਲਾਭਪਾਤਰੀਆਂ ਨੂੰ 6.5 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ

ਬਿਕਰਮ ਸਿੰਘ ਮਜੀਠੀਆ ਵੱਲੋਂ ਕਰਵਾਏ ਗਏ ਵਿਕਾਸ ਦੇ ਅਧਾਰ ਤੇ 2017

Web Admin

Web Admin

5 Dariya News

ਅੰਮ੍ਰਿਤਸਰ , 18 Feb 2016

Last updated on: Feb 18, 2016, 00:00 IST

ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਖਾਲਸਾ ਯੂਨੀਵਰਸਿਟੀ ਸਬੰਧੀ ਚੱਲ ਰਹੇ ਵਿਵਾਦ ਨੂੰ ਬੇਲੋੜਾ ਅਤੇ ਵਿਰੋਧੀਆਂ ਦੀਆਂ ਸਾਜਿਸ਼ੀ ਸੋਚਾਂ ਦਾ ਨਤੀਜਾ ਗਰਦਾਨਦਿਆਂ ਕਿਹਾ ਕਿ ਇਸ ਵਿਵਾਦ ਪਿਛੇ ਕੁਝ ਨਿੱਜੀ ਯੂਨੀਵਰਸਿਟੀਆਂ ਅਤੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਸ੍ਰ ਮਜੀਠੀਆ ਅੱਜ ਇਥੇ ਜਿਲ੍ਹਾ ਪੱਧਰੀ ਪੈਨਸ਼ਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਖਾਲਸਾ ਯੂਨੀਵਰਸਿਟੀ ਬਣਾਉਣ ਦੀ ਪ੍ਰਕਿਰਿਆ ਮੈਨੇਜਮੈਂਟ ਕਮੇਟੀ ਵੱਲੋਂ ਸਮੁੱਚੇ ਤੌਰ ਤੇ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਦੇ ਅਧਾਰ ਤੇ ਚੱਲ ਰਹੀ ਹੈ। ਇਸ ਵਿੱਚ ਖਾਲਸਾ ਕਾਲਜ ਦੀ ਵਿਰਾਸਤੀ ਦਿੱਖ ਜਾਂ ਜਾਇਦਾਦ ਨਾਲ ਛੇੜਛਾੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਖਾਲਸਾ ਯੂਨੀਵਰਸਿਟੀ ਲਈ ਵੱਖਰਾ ਕੰਪਲੈਕਸ ਉਸਾਰਿਆ ਜਾਵੇਗਾ।  ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਸਾ ਕਾਲਜ ਪ੍ਰਤੀ ਪ੍ਰਗਟਾਏ ਖਦਸ਼ੇ ਨੂੰ ਨਿਰਮੂਲ ਦੱਸਿਆ ਅਤੇ ਕਿਹਾ ਕਿ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਉਚ ਵਿਦਿਆ ਮੁਹੱਈਆ ਕਰਵਾਉਣ ਵਾਸਤੇ ਵੱਧ ਤੋਂ ਵੱਧ ਯੂਨੀਵਰਸਿਟੀਆ ਉਸਾਰਨੀਆਂ ਅਤੇ ਵਿਦਿਅਕ ਸੰਸਥਾਵਾਂ ਦੇ ਪਸਾਰ ਕਰਨਾ ਇਕ ਸਾਰਥਕ ਕਦਮ ਹੈ।  

 ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠਾ ਅਤੇ ਚਾਲਬਾਜ ਆਗੂ ਕਰਾਰ ਦਿੰਦਿਆਂ ਸ੍ਰ ਮਜੀਠੀਆ ਨੇ ਕਿਹਾ ਕਿ ਸ੍ਰੀ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਕੇਜਰੀਵਾਲ ਨੇ ਰਾਜਨੀਤੀ ਵਿੱਚ ਨਾ ਜਾਣ ਅਤੇ ਕਿਸੇ ਵੀ ਰਾਜਨੀਤਕ ਪਾਰਟੀ ਦਾ ਸਾਥ ਨਾ ਦੇਣ ਦੀ ਕਸਮ ਖਾਦੀ ਸੀ ਜਿਸ ਤੋ ਹੁਣ ਭਗੌੜਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਕਾਰ ਹਰ ਮੁਹਾਜ ਤੇ ਫੇਲ ਹੋਈ ਹੈ। ਦਿੱਲੀ ਦੀ ਸਾਫ ਸਫਾਈ ਲਈ ਸਫਾਈ ਕਰਮਚਾਰੀਆਂ ਨੂੰ  ਦੇਣ ਲਈ ਪੈਸੇ ਨਹੀਂ  ਪਰ ਆਪਣੇ ਸਵਾਰਥ ਲਈ ਵਿਧਾਇਕਾਂ ਨੂੰ 400 ਗੁਣਾ ਵੱਧ ਤਨਖਾਹ ਦੇ ਜੋ 550 ਕਰੋੜ ਰੁਪਏ ਵੰਡਿਆ ਜਾ ਰਿਹਾ ਹੈ ਉਸ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਸਕਦੀ ਸੀ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕਰੋੜਾਂ ਰੁਪਏ ਖਰਚ ਕਰਕੇ ਦੂਜੇ ਸੂਬਿਆਂ ਵਿੱਚ ਦਿੱਲੀ ਬਾਰੇ ਬੇਲੋੜੀ ਇਸ਼ਤਿਹਾਰਬਾਜੀ ਕਰਨੀ ਸਮਝ  ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੁਰਾਣੇ ਸਾਥੀ ਹੀ ਉਸ ਵੱਲੋਂ ਲਾਗੂ ਕੀਤੇ ਲੋਕਪਾਲ ਨੂੰ ਜੋਕਪਾਲ ਕਹਿ ਰਿਹਾ ਹੈ ਅਤੇ ਲੋਕਾਂ ਨੂੰ ਮੂਰਖ ਬਣਾਉਣ ਬਾਰੇ ਦੱਸ ਰਿਹਾ ਹੈ। ਸ੍ਰ ਮਜੀਠੀਆ ਨੇ ਕੇਜਰੀਵਾਲ ਨੂੰ ਪੰਜਾਬੀ ਭਾਸ਼ਾ ਸਿਖ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਸੁਰੱਖਿਆ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਯੂ:ਪੀ ਅਤੇ ਹੋਰਨਾਂ ਰਾਜਾਂ ਤੋਂ ਲੋਕਾਂ ਵੱਲੋਂ ਨਕਾਰੇ ਜਾ ਚੁੱਕੇ ਅਖੌਤੀ ਲੀਡਰਾਂ ਤੋਂ ਪੰਜਾਬੀਆਂ ਨੂੰ ਸਿਆਸਤ ਦੇ ਨਵੇਂ ਪਾਠ ਪੜਾਉਣ ਦੀ ਲੋੜ ਨਹੀਂ।

 ਅੱਜ ਦੇ ਸਮਾਗਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੇ ਸਝਾਅ ਅਨੁਸਾਰ ਪੰਚਾਇਤਾਂ ਰਾਹੀਂ ਦੋਗੁਣਾ ਵਧਾ ਕੇ ਪੈਨਸ਼ਨ ਵੰਡਣ ਦੀ ਕਾਰਵਾਈ ਨਾਲ ਬਜੁਰਗਾਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ 17 ਲੱਖ ਤੋਂ ਬਜੁਰਗਾਂ ਨੂੰ ਪੈਨਸ਼ਨ ਵੰਡੀ ਗਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਪੈਨਸ਼ਨ ਦੇ 1,25,000 ਲਾਭਪਾਤਰੀਆਂ ਨੂੰ 6.5 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ।ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ ਮਜੀਠੀਆ ਨੇ ਪੰਜਾਬ ਵਾਸੀਆਂ  ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਅਧਾਰ ਤੇ ਤੀਜੀ ਵਾਰ ਅਕਾਲੀ-ਭਾਜਪਾ ਸਰਕਾਰ ਲਿਆਉਣ ਦਾ ਸੱਦਾ। ਉਨ੍ਹਾਂ ਇਸ ਮੌਕੇ ਦੱਸਿਆ ਕਿ ਵੱਖ ਵੱਖ ਪੈਨਸ਼ਨ ਸਕੀਮਾਂ ਲਈ ਸਰਕਾਰ ਨੇ 709 ਕਰੋੜ ਰੁਪਏ ਰੱਖੇ ਹਨ ਜਦੋਂ ਕਿ 2007 ਤੋਂ ਲੈ ਕੇ ਹੁਣ ਤੱਕ ਇਨ੍ਹਾਂ ਸਕੀਮਾਂ ਤਹਿਤ 4676 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 2004-2005 ਦੌਰਾਨ 20.9 ਫੀਸਦੀ ਗਰੀਬੀ ਰੇਖਾ ਹੇਠ ਰਹਿ  ਰਹੇ ਸਨ ਜਦ ਕਿ ਹੁਣ ਇਹ ਦਰ 8.26 ਫੀਸਦੀ ਰਹਿ ਗਈ ਹੈ ਅਤੇ ਦੇਸ਼ ਦੀ 21.92 ਫੀਸਦੀ ਅਬਾਦੀ ਗਰੀਬੀ ਰੇਖਾ ਹੇਠ ਰਹਿਣ ਨੂੰ ਮਜਬੂਰ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਆਟਾ ਦਾਲ ਸਕੀਮ ਤਹਿਤ 31 ਲੱਖ ਲਾਭਪਾਤਰੀਆਂ ਨੂੰ ਸਲਾਨਾ 400 ਕਰੋੜ ਰੁਪਏ ਖਰਚ ਰਹੀ ਹੈ। ਕਿਸਾਨਾਂ ਨੂੰ ਮੁਫਤ ਬਿਜਲੀ ਦੇਣ 'ਤੇ ਸਰਕਾਰ 5600 ਕਰੋੜ ਰੁਪਏ ਸਲਾਨਾ ਖਰਚ ਰਹੀ ਹੈ।  ਉਨ੍ਹਾਂ ਸ਼ਗਨ ਸਕੀਮ, ਮਾਈ ਭਾਗੋ ਵਿਦਿਆ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਭਾਈ ਘਨਈਆ ਹੈਲਥ ਇੰਸ਼ੋਰੈਂਸ ਸਕੀਮਾਂ ਆਦਿ ਦੇ ਲੋਕਾਂ ਵੱਲੋਂ ਲਾਭ ਉਠਾ ਰਹੇ ਹੋਣ ਦਾ ਵੀ ਜ਼ਿਕਰ ਕੀਤਾ।  

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੇ ਵੱਖ ਵੱਖ ਧਰਮਾਂ ਦੇ ਲੋਕਾਂ ਵਿੱਚ ਧਰਮ ਪ੍ਰਤੀ ਆਸਥਾ ਨੂੰ ਪਕੇਰਿਆ ਕੀਤਾ। ਉਨ੍ਹਾਂ ਨੇ ਖਡੂਰ ਸਾਹਿਬ ਜਿਮਨੀ ਚੋਣ ਵਿੱਚ ਅਕਾਲੀ ਉਮੀਦਵਾਰ ਸ੍ਰ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਜਿੱਤ ਨੂੰ ਭਾਈਚਾਰਕ ਸਾਂਝ, ਅਮਨ ਸ਼ਾਂਤੀ ਤੇ ਵਿਕਾਸ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਅਜਿਹਾ ਮਹੌਲ ਸਿਰਜਿਆ ਜਿਸ ਨਾਲ ਪੰਜਾਬ ਵਿੱਚ ਪੂੰਜੀ ਲਗਾਉਣ ਲਈ  ਪੂੰਜੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ। ਬਠਿੰਡਾ ਰਿਫਾਇਨਰੀ ਦੀ ਪ੍ਰਾਪਤੀ ਤੋਂ ਇਲਾਵਾ ਰਿਲਾਇੰਸ ਗਰੁੱਪ, ਆਈ:ਟੀ:ਸੀ, ਇਨਫੋਸੈਸ, ਅਦਾਨੀ ਗਰੀਨ ਅਤੇ ਡੀ:ਐਲ:ਐਫ ਆਦਿ ਵੱਲੋਂ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 33000 ਕਰੋੜ ਰੁਪਏ ਦੀ ਲਾਗਤ ਨਾਲ 3 ਥਰਮਲ ਪਲਾਂਟ ਉਸਾਰਨ ਨਾਲ ਅੱਜ ਪੰਜਾਬ ਬਿਜਲੀ ਸਰਪਲਸ ਸਟੇਟ ਬਣ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਦੇ ਖੇਤਰ ਵਿੱਚ ਪੰਜਾਬ ਨੇ 9 ਮੈਗਾਵਾਟ ਤੋਂ 1500 ਮੈਗਾਵਾਟ ਬਿਜਲੀ ਪੈਦਾ ਕਰਨ ਦੇ ਮਨਸ਼ੇ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਸ ਖੇਤਰ ਵਿੱਚ ਪੰਜਾਬ ਨੂੰ ਵਧੀਆ ਕਾਰਗੁਜਾਰੀ ਵਾਲਾ ਸੂਬਾ ਹੋਣ ਦਾ ਐਵਾਰਡ ਮਿਲ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚੇ ਵਿੱਚ ਦੇਸ਼ ਭਰ ਵਿੱਚ ਦੂਜਾ ਸਭ ਤੋਂ ਵਧੀਆ ਸੜਕੀ ਆਵਾਜਾਈ ਵਾਲਾ ਰਾਜ ਹੋਣ ਦਾ ਮਾਣ ਹਾਸਲ ਹੈ। 

ਉਨ੍ਹਾਂ ਦੱਸਿਆ ਕਿ ਜਿਥੇ ਨਿੱਜੀ ਅਦਾਰਿਆਂ ਰਾਹੀਂ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਉਥੇ ਸਰਕਾਰ ਵੱਲੋਂ ਆਪਣੇ ਵੱਖ ਵੱਖ ਵਿਭਾਗਾਂ ਵਿੱਚ 1.25 ਲੱਖ ਨੌਕਰੀਆਂ ਦੀ ਭਰਤੀ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਮਾਲ ਵਿਭਾਗ ਵੱਲੋਂ ਬਲੱਡ ਰਿਲੇਸ਼ਨ ਨਾਲ ਸਬੰਧਤ ਰਜਿਸਟਰੀਆਂ ਲਈ ਸਟੈਂਪ ਡਿਊਟੀ ਤੋਂ ਛੋਟ ਸਬੰਧੀ ਕਿਹਾ ਕਿ ਹੁਣ 900 ਰੁਪਏ ਵਿੱਚ ਰਜਿਸਟਰੀ ਹੋਇਆ ਕਰੇਗੀ।  ਸ੍ਰ ਮਜੀਠੀਆ ਨੇ ਪੈਨਸ਼ਨ ਸਬੰਧੀ ਬਜੁਰਗਾਂ ਨੂੰ ਆ ਰਹੀਆ ਮੁਸ਼ਕਲਾਂ ਦੇ ਹੱਲ ਲਈ ਸਰਕਾਰੀ ਉਚ ਅਧਿਕਾਰੀਆਂ ਨੂੰ ਹਮਦਰਦੀ ਨਾਲ ਕਾਰਵਾਈ ਕਰਨ ਲਈ ਕਿਹਾ। ਪੈਨਸ਼ਨ  ਵੰਡਣ ਦੌਰਾਨ ਸ੍ਰ ਮਜੀਠੀਆ ਵੱਲੋਂ ਨਿਰਮਤਾ ਨਾਲ ਬਜੁਰਗਾਂ ਦੇ ਪੈਰੀ ਹੱਥ ਲਾਉਂਦੇ ਵੇਖਿਆ ਗਿਆ ਜਿਥੇ ਬਜੁਰਗਾਂ ਨੇ ਉਨ੍ਹਾਂ ਨੂੰ ਅਸੀਸਾਂ ਵੀ ਦਿੱਤੀਆਂ।ਇਸ ਮੌਕੇ ਸ੍ਰ ਅਮਰਪਾਲ ਸਿੰਘ ਬੋਨੀ ਮੁੱਖ ਸੰਸਦੀ ਸਕੱਤਰ, ਸ੍ਰ ਮਨਜੀਤ ਸਿੰਘ ਮੰਨਾ, ਬਲਜੀਤ ਸਿੰਘ ਜਲਾਲਉਸਮਾਂ (ਦੋਵੇਂ ਵਿਧਾਇਕ), ਸ੍ਰੀ ਤਰੁਣ ਚੁੱਘ, ਸ੍ਰੀ ਬਖਸ਼ੀ ਰਾਮ ਅਰੋੜਾ, ਮੇਅਰ, ਸ੍ਰ ਅਵਤਾਰ ਸਿੰਘ ਟਰੱਕਾਂ ਵਾਲਾ, ਸ੍ਰੀ ਅਵਿਨਾਸ਼ ਜੌਲੀ, ਸ੍ਰ ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਵਰੁਣ ਰੂਜਮ ਡਿਪਟੀ ਕਮਿਸ਼ਨਰ, ਸ੍ਰੀ ਸੁਰਿੰਦਰ ਸਿੰਘ ਕਾਰਜਕਾਰੀ ਕਮਿਸ਼ਨਰ ਨਗਰ ਨਿਗਮ, ਰਣਬੀਰ ਸਿੰਘ ਲੋਪੋਕੇ, ਬਾਵਾ ਸਿੰਘ ਗੁਮਾਨਪੁਰਾ, ਐਸ:ਪੀ: ਆਂਗਰਾ ਵਧੀਕ ਡਿਪਟੀ ਕਮਿਸ਼ਨਰ, ਗੁਰਪ੍ਰੀਤ ਸਿੰਘ ਰੰਧਾਵਾ, ਪ੍ਰੋ: ਸਰਚਾਂਦ ਸਿੰਘ ਮੀਡੀਆ ਸਲਾਹਕਾਰ ਸ੍ਰ ਮਜੀਠੀਆ ਆਦਿ ਆਗੂ ਹਾਜ਼ਰ ਸਨ। 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD