Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਵੱਛ ਭਾਰਤ ਮਿਸ਼ਨ ਤਹਿਤ ਡੇਰਾਬਸੀ ਹਲਕੇ 'ਚ 9500 ਪਾਖਾਨੇ ਬਣਾਏ ਜਾਣਗੇ : ਐਨ.ਕੇ.ਸ਼ਰਮਾ

ਹਲਕੇ ਦੇ 38 ਪਿੰਡਾਂ ਦੇ 2500 ਲਾਭ ਪਾਤਰੀਆਂ ਨੂੰ ਪਾਖਾਨਿਆਂ ਲਈ ਮਨਜੂਰੀ ਪੱਤਰ ਵੰਡੇ

ਸਵੱਛ ਭਾਰਤ ਮਿਸ਼ਨ ਤਹਿਤ ਡੇਰਾਬਸੀ ਹਲਕੇ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Feb 2016

Last updated on: Feb 23, 2016, 00:00 IST

ਡੇਰਾਬਸੀ ਹਲਕੇ ਨੂੰ ਇਕ ਮਾਡਰਨ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਹਲਕੇ ਦੇ ਪਿੰਡਾਂ 'ਚ 9500 ਪਾਖਾਨੇ ਬਣਾਏ ਜਾਣਗੇ ਅਤੇ 5 ਹਜ਼ਾਰ ਪਾਖਾਨੇ ਬਣਾਉਣ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ  ਮੁੱਖ ਸੰਸਦੀ ਸਕੱਤਰ ਵਣਜ ਤੇ ਉਦਯੋਗ ਐਨ.ਕੇ.ਸ਼ਰਮਾ ਨੇ ਜ਼ੀਰਕਪੁਰ ਸਥਿਤ ਸ਼ਰਮਾ ਫਾਰਮ ਵਿਖੇ ਹਲਕੇ ਦੇ 38 ਪਿੰਡਾਂ  ਦੇ 2500 ਲਾਭਪਾਤਰੀਆਂ ਨੂੰ ਪਾਖਾਨੇ ਬਣਾਉਣ ਲਈ ਮਨਜੂਰੀ ਪੱਤਰ ਵੰਡਣ ਅਤੇ ਸ਼ਗਨ ਸਕੀਮ ਤਹਿਤ 50 ਲਾਭਪਾਤਰੀਆਂ ਨੂੰ 7 ਲੱਖ 50 ਹਜ਼ਾਰ ਰੁਪਏ ਦੀ ਵਿਤੀ ਸਹਾਇਤਾ ਵੰਡਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

 ਸ੍ਰੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਡੇਰਾਬਸੀ ਹਲਕੇ ਦੇ  100 ਪਿੰਡਾਂ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਪਾਖਾਨੇ ਬਣਾਉਣ ਦੀ ਸ਼ਨਾਖਤ  ਕਰ ਲਈ ਗਈ ਹੈ ਅਤੇ ਪਾਖਾਨੇ ਬਣਾਉਣ ਲਈ 04 ਕਰੋੜ 50 ਲੱਖ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਜਾ ਚੁੱਕੀ ਹੈ ਉਨਾਂ੍ਹ ਦੱਸਿਆ ਕਿ ਪਾਖਾਨੇ ਬਣਾਉਣ ਲਈ ਲਾਭਪਾਤਰੀ ਨੂੰ 15-15 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪਿੰਡ ਪੱਧਰ ਤੇ ਹਰੇਕ ਘਰ ਵਿਚ ਪਾਖਾਨਾ ਬਣ ਨਾਲ ਲੋਕਾਂ ਨੂੰ ਖੁਲ੍ਹੇ ਵਿਚ ਜਾਣ ਤੋਂ ਛੁਟਕਾਰਾ ਮਿਲੇਗਾ ਅਤੇ ਵਾਤਾਵਰਣ ਵਿਚ ਸਵੱਛਤਾ ਆਵੇਗੀ । ਸ੍ਰੀ ਸ਼ਰਮਾ ਨੇ ਦੱਸਿਆ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨਾਂ੍ਹ ਦੱਸਿਆ ਕਿ ਹਲਕੇ ਵਿਚ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 25 ਕਰੋੜ ਰੁਪਏ ਦੀ ਗਰਾਂਟ ਪਿੰਡ ਪਿੰਡ ਜਾ ਕੇ ਵੰਡੀ ਜਾ ਰਹੀ ਹੈ। ਜਿਸ ਨਾਲ ਪਿੰਡ ਪੱਧਰ ਤੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਵੱਡਾ ਹੁੰਗਾਰਾ ਮਿਲੇਗਾ।

 ਸ੍ਰੀ ਸ਼ਰਮਾ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ ਜਿਥੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹਰੇਕ ਪਿੰਡ ਲਈ ਆਪੋ ਆਪਣਾ ਜਲ ਘਰ ਹੋਣ ਦੀ ਵਿਵਸਥਾ ਕੀਤੀ ਜਾ ਰਹੀ ਹੈ ਉਥੇ ਪਿੰਡਾਂ ਵਿਚ ਸੀਵਰੇਜ ਪਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਉਨਾਂ੍ਹ ਇਸ ਮੌਕੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਇਸ ਵਰ੍ਹੇ ਨੂੰ ਵਿਕਾਸ ਵਰ੍ਹੇ ਵਜੋਂ  ਮਨਾਇਆ ਜਾ ਰਿਹਾ ਹੈ। ਇਸ ਹਲਕੇ ਦੇ ਪਿੰਡਾਂ ਵਿਚ ਜੋ ਅਧੂਰੇ ਵਿਕਾਸ ਕਾਰਜ ਹਨ ਉਨਾਂ੍ਹ ਨੂੰ ਪਹਿਲ ਦੇ ਅਧਾਰ ਤੇ ਮੁਕਮੰਲ ਕੀਤਾ ਜਾਵੇਗਾ । ਇਸ ਮੌਕੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ. ਪੰਧੇਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਜਿਲ੍ਹੇ ਵਿਚ 175 ਪਿੰਡਾਂ ਦੇ 8148 ਲਾਭਪਾਤਰੀਆਂ ਦੀ ਸ਼ਨਾਖਤ ਪੂਰੀ ਪਾਰਦਰਸ਼ਤਾ ਢੰਗ ਨਾਲ ਅਤੇ ਪਿੰਡ ਪੱਧਰ ਤੇ ਸਥਾਪਿਤ ਸੈਨੀਟੇਸ਼ਨ ਨਿਗਰਾਨੀ ਕਮੇਟੀਆਂ ਦੀ ਦੇਖਰੇਖ ਹੇਠ ਪਿੰਡਾਂ ਵਿਚ ਆਮ ਅਜਲਾਸ ਬੁਲਾਕੇ ਕੀਤੀ ਗਈ ਹੈ। ਜਿਲ੍ਹੇ 'ਚ ਪਾਖਾਨੇ ਬਣਾਉਣ ਲਈ06 ਕਰੋੜ 22 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ । ਉਨਾਂ੍ਹ ਦੱਸਿਆ ਕਿ ਜਿਲ੍ਹੇ 'ਚ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਪੱਧਰ ਤੇ ਬਣਾਏ ਜਾਣ ਵਾਲੇ ਪਾਖਾਨਿਆਂ ਲਈ ਲਾਭਪਾਤਰੀਆਂ ਵਿਚ ਪੂਰਾ ਉਤਸ਼ਾਹ ਹੈ ਅਤੇ ਲੋਕ ਪਾਖਾਨੇ ਬਣਾਉਣ ਲਈ ਆਪਣੀ ਦਿਲਚਸਪੀ ਲੈ ਰਹੇ ਹਨ। 

 

Tags: NK SHARMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD