Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਸ਼ਹੀਦੀ ਸਮਾਗਮ 'ਚ ਬਸਪਾ ਨੇ ਸੱਤਾ ਪ੍ਰਾਪਤ ਕਰਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਸੰਕਲਪ

ਅਕਾਲੀ-ਭਾਜਪਾ ਨੂੰ ਸੱਤਾ ਤੋਂ ਹਟਾ ਕੇ ਲੋਕਾਂ ਨੂੰ ਸ਼ੋਸ਼ਣ ਤੋਂ ਮੁਕਤੀ ਦਿਲਾਏਗੀ ਬਸਪਾ :ਅਵਤਾਰ ਸਿੰਘ ਕਰੀਮਪੁਰੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 24 Feb 2016

ਬਹੁਜਨ ਸਮਾਜ ਪਾਰਟੀ ਵਲੋਂ ਅੱਜ ਜਸਪਾਲ ਬਾਂਗਰ ਵਿਖੇ 1992 'ਚ ਲੋਕਤੰਤਰ ਦੀ ਰੱਖਿਆ ਕਰਦੇ ਸ਼ਹੀਦ ਹੋਏ ਪੰਜ ਬਸਪਾ ਵਰਕਰਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜਸਭਾ ਮੈਂਬਰ ਸ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਸਭ ਤੋਂ ਪਹਿਲਾਂ ਸ਼ਹੀਦ ਹੋਏ ਬਸਪਾ ਵਰਕਰਾਂ ਸ਼ਹੀਦ ਨੱਛਤਰ ਸਿੰਘ, ਸ਼ਹੀਦ ਨਾਜਰ ਸਿੰਘ, ਸ਼ਹੀਦ ਅਮਰ ਸਿੰਘ, ਸ਼ਹੀਦ ਸਵਰਨਜੀਤ ਸਿੰਘ ਅਤੇ ਸ਼ਹੀਦ ਹਰਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਾਰਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਇਨ੍ਹਾਂ ਸ਼ਹੀਦੀ ਦੀ ਕੁਰਬਾਨੀ ਨੂੰ ਸਮਾਜ ਲਈ ਚਾਨਣ ਮੁਨਾਰਾ ਬਣਾਉਣ ਦੇ ਯਤਨ ਵਜੋਂ ਜਸਪਾਲ ਬਾਂਗਰ 'ਚ ਹੀ ਸ਼ਹੀਦੀ ਸਮਾਰਕ ਬਣਾਉਣ ਦੀ ਵੀ ਸੁਰੂਆਤ ਕੀਤੀ ਗਈ।ਇਸ ਮੌਕੇ 'ਤੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਸ. ਕਰੀਮਪੁਰੀ ਨੇ ਕਿਹਾ ਕਿ ਬਸਪਾ ਦੀ ਹੋਂਦ ਅਜਿਹੇ ਸੂਰਮਿਆਂ ਦੇ ਸੰਘਰਸ਼ ਤੇ ਬਲੀਦਾਨ ਕਰਕੇ ਦੇਸ਼ ਵਿਚ ਮਜਬੂਤੀ ਨਾਲ ਸਥਾਪਿਤ ਹੈ ਤੇ ਪਾਰਟੀ ਦੇਸ਼ ਦੀ ਤੀਜੀ ਵੱਡੀ ਰਾਜਨੀਤਕ ਤਾਕਤ ਹੈ। ਉਨ੍ਹਾਂ ਕਿਹਾ ਕਿ ਬਸਪਾ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀਰਾਮ ਵਲੋਂ ਦੇਸ਼ ਵਿਚ ਬਸਪਾ ਰਾਹੀਂ ਸੋਸ਼ਣ ਖਿਲਾਫ ਸ਼ੁਰੂ ਕੀਤਾ ਸੰਘਰਸ਼ ਅੱਜ ਵੀ ਜਾਰੀ ਹੈ। ਇਸ ਸੰਘਰਸ਼ ਨੂੰ ਹੋਰ ਬੁਲੰਦੀਆਂ ਤੱਕ ਲੈ ਜਾਣ ਲਈ ਬਸਪਾ ਦਾ ਪੂਰਾ ਕੈਡਰ ਵਚਨਬੱਧ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਬਸਪਾ ਵਲੋਂ ਪੰਜਾਬ ਵਿਚ ਮਿਸ਼ਨ 2017 ਤਹਿਤ ਵੱਡੇ ਪੱਧਰ 'ਤੇ ਤਿਆਰੀ ਕੀਤੀ ਜਾ ਰਹੀ ਹੈ ਤੇ ਬਸਪਾ 2017 ਵਿਚ ਸੱਤਾ ਹਾਸਲ ਕਰਕੇ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹੀਦਾਂ ਦੀ ਬਰਾਬਰਤਾ ਵਾਲੀ ਵਿਵਸਥਾ ਦੀ ਸੋਚ ਨੂੰ ਲਾਗੂ ਕਰਨ ਲਈ ਇਸ ਅੰਦੋਲਨ ਵਿਚ ਸ਼ਾਮਲ ਹੋਣ ਤੇ ਇਸਨੂੰ ਬੁਲੰਦੀਆਂ ਤੱਕ ਲੈ ਜਾਣ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀਰਾਮ ਜੀ ਦੀ ਅਗਵਾਈ ਹੇਠ ਦੇਸ਼ ਭਰ ਵਿਚ ਸਾਡਾ ਸ਼ੋਸ਼ਣ ਕਰਨ ਵਾਲੀ ਵਿਵਸਥਾ ਖਿਲਾਫ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਤੇ ਬਸਪਾ ਪੰਜਾਬ ਵਿਚ ਸਾਡਾ ਸੋਸ਼ਣ ਕਰਨ ਵਾਲੀ ਜਮਾਤ ਅਕਾਲੀ-ਭਾਜਪਾ ਨੂੰ ਸੱਤਾ ਤੋਂ ਪਰਾਂ ਕਰਕੇ ਲੋਕਾਂ ਨੂੰ ਸੋਸ਼ਣ ਤੋਂ ਮੁਕਤੀ ਦਿਲਾਏਗੀ ਤੇ ਇਹੀ ਉਨ੍ਹਾਂ ਦੀ ਪਾਰਟੀ ਵਲੋਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਸਾਰੇ ਸਾਥੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 15 ਮਾਰਚ ਨੂੰ ਬਸਪਾ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਨਵਾਂਸ਼ਹਿਰ ਵਿਖੇ ਸਾਹਿਬ ਕਾਂਸ਼ੀਰਾਮ ਜੀ ਦੇ ਜਨਮ ਦਿਨ 'ਤੇ ਕੀਤੀ ਜਾ ਰਹੀ ਮਹਾਂਰੈਲੀ ਵਿਚ ਪਹੁੰਚਣ, ਤਾਂ ਕਿ ਬਹੁਜਨ ਅੰਦੋਲਨ ਨੂੰ ਹੋਰ ਮਜਬੂਤ ਕਰਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬਸਪਾ ਬਾਕੀ ਪਾਰਟੀਆਂ ਦੀ ਹੁਣ ਤੱਕ ਕੀਤੀਆਂ ਗਈਆਂ ਸਾਰੀਆਂ ਰੈਲੀਆਂ ਤੋਂ ਵੱਡੀ ਰੈਲੀ ਕਰਕੇ ਆਪਣੇ ਆਪ ਨੂੰ ਸੂਬੇ ਵਿਚ ਇਕ ਮਜਬੂਤ ਰਾਜਨੀਤਕ ਤਾਕਤ ਦੇ ਤੌਰ 'ਤੇ ਸਥਾਪਿਤ ਕਰੇਗੀ। ਇਸ ਮੌਕੇ ਭਰਭੂਰ ਸਿੰਘ ਡੇਹਲੋਂ, ਬੂਟਾ ਸਿੰਘ ਸੰਗੋਵਾਲ, ਜੀਤ ਰਾਮ ਬਸਰਾ, ਨਿਰਮਲ ਸਿੰਘ ਸਾਇਆਂ, ਹਰਪ੍ਰੀਤ ਸਿੰਘ ਜਮਾਲਪੁਰ, ਗੁਰਦੀਪ ਸਿੰਘ ਕਾਲੀ, ਪ੍ਰਗਣ ਬਿਲਗਾ, ਲਾਭ ਸਿੰਘ ਭਾਮੀਆਂ, ਬਲਵੀਰ ਸਿੰਘ ਰਾਜਗੜ੍ਹ, ਰਾਮਾਨੰਦ, ਮਨਜੀਤ ਸਿੰਘ, ਰਾਮਦਾਸ ਗੁਰੂ, ਚੰਨਣ ਸਿੰਘ ਜੱਸਲ, ਦਲਬੀਰ ਸਿੰਘ ਕਲੇਰ, ਸੰਜੀਵ ਵਿਸ਼ਵਕਰਮਾ, ਖਵਾਜਾ ਪ੍ਰਸਾਦ, ਦਲਬੀਰ ਮੰਡਿਆਲਾ, ਦਲਜੀਤ ਥਰੀਕੇ, ਮੇਜਰ ਸਿੰਘ ਜੱਸੀ, ਭੂਸ਼ਣ ਕਾਸਾਬਾਦ, ਕਸਮੀਰ ਸਿੰਘ ਰਣੀਆ, ਚਰਨ ਸਿੰਘ ਲੁਹਾਰਾ, ਕੇਵਲ ਸਿੰਘ ਅਤੇ ਨੇਤਰ ਸਿੰਘ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵਰਕਰ ਹਾਜਰ ਸਨ।  

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD