Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਹਲਕੇ ਦੇ ਵਿਕਾਸ ਕਾਰਜਾਂ ਤੇ 127 ਕਰੋੜ ਰੁਪਏ ਖਰਚੇ ਜਾਣਗੇ : ਜਥੇਦਾਰ ਉਜਾਗਰ ਸਿੰਘ ਬਡਾਲੀ

ਸ਼ਗਨ ਸਕੀਮ ਤਹਿਤ 15 ਲਾਭਪਾਤਰੀਆਂ ਨੂੰ ਕੀਤੇ ਚੈਕ ਤਕਸੀਮ ਕੀਤੇ ,ਰਡਿਆਲਾ ਪਿੰਡ ਦੇ ਵਿਕਾਸ ਕੰਮਾਂ ਲਈ 33 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਸੋਂਪਿਆ

ਪਿੰਡ ਰਡਿਆਲਾ ਵਿਖੇ ਸ਼ਗਨ ਸਕੀਮ ਤੇ ਵਿਕਾਸ ਕਾਰਜਾਂ ਲਈ ਲੋਕਾਂ ਨੂੰ ਗ੍ਰਾਂਟ ਦੇ ਚੈਕ ਤਕਸੀਮ ਕਰਦੇ ਜਥੇ.ਉਜਾਗਰ ਸਿੰਘ ਬਡਾਲੀ ਤੇ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ।
ਪਿੰਡ ਰਡਿਆਲਾ ਵਿਖੇ ਸ਼ਗਨ ਸਕੀਮ ਤੇ ਵਿਕਾਸ ਕਾਰਜਾਂ ਲਈ ਲੋਕਾਂ ਨੂੰ ਗ੍ਰਾਂਟ ਦੇ ਚੈਕ ਤਕਸੀਮ ਕਰਦੇ ਜਥੇ.ਉਜਾਗਰ ਸਿੰਘ ਬਡਾਲੀ ਤੇ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ।

Web Admin

Web Admin

5 Dariya News

ਕੁਰਾਲੀ , 26 Feb 2016

Last updated on: Feb 26, 2016, 00:00 IST

ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ 127 ਕਰੋੜ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਇਹ ਹਲਕਾ ਪੰਜਾਬ ਦੇ ਮੋਹਰੀ ਹਲਕਿਆਂ ਵਿਚੋਂ ਇੱਕ  ਗਿਣਿਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਪਿੰਡ ਰਡਿਆਲਾ ਵਿਖੇ ਸ਼ਗਨ ਸਕੀਮ ਤਹਿਤ 15 ਲਾਭਪਾਤਰੀਆਂ ਨੂੰ 15-15 ਹਜ਼ਾਰ ਰੁਪਏ ਦੇ ਚੈੱਕ ਵੰਡਣ ਅਤੇ ਪਿੰਡ ਰਡਿਆਲਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 33 ਲੱਖ 50 ਹਜ਼ਾਰ ਰੁਪਏ ਦੀ ਗ੍ਰਾਂਟ ਦਾ ਚੈੱਕ ਦੇਣ ਸਮੇਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਜਥੇ.ਬਡਾਲੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਮੌਜੂਦਾ ਸਰਕਾਰ ਵੱਲੋਂ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਰਾਜ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾ ਮੁਹੱਈਆ ਹੋ ਜਾਣਗੀਆਂ।ਉਨ੍ਹਾਂ ਕਿਹਾ ਹਲਕੇ ਦੇ ਹਰੇਕ ਪਿੰਡ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਗਾਂਟ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਯੋਗ ਅਗਵਾਈ ਵਿਚ ਅਤੇ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਵਿਚ ਪੰਜਾਬ ਵਿਚ ਮੁੱਖ ਮਾਰਗਾਂ ਨੂੰ  ਚਹੁੰਮਾਰਗੀ ਤੇ ਛੇ ਮਾਰਗੀ ਕੀਤਾ ਜਾ ਰਿਹਾ ਹੈ। ਲੋੜਵੰਦ ਪਰਿਵਾਰਾਂ ਨੂੰ ਸ਼ਗਨ ਸਕੀਮ ਤਹਿਤ ਵਿੱਤੀ ਸਹਾਇਤਾ, ਘਰ ਘਰ ਪਖਾਨੇ ਬਣਾਉਣ, ਪਿੰਡਾਂ ਵਿਚ ਸਟ੍ਰੀਟ ਲਾਈਟਾਂ ਲਗਾਉਣ, ਘਰ ਘਰ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਕੀਤੀ ਜਾ ਰਹੀਂ ਹੈ ਜਦਕਿ ਕਾਂਗਰਸ ਸਰਕਾਰ ਵੱਲੋਂ ਇਹ ਵਿਕਾਸ 50 ਸਾਲਾਂ ਵਿਚ ਨਹੀਂ ਕਰਵਾਇਆ ਜਾ ਸਕਿਆ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਚੁਟਕੀ ਲੈਂਦਿਆਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕਈ ਕਈ ਸਾਲ ਜੇਲਾਂ ਕੱਟਕੇ ਪੰਜਾਬੀ ਸੂਬੇ ਲਈ ਕੁਰਬਾਨੀ ਦਿੱਤੀ ਤੇ ਹੁਣ ਯੂਪੀ-ਬਿਹਾਰ ਤੋਂ ਆਕੇ ਕੁਝ ਲੋਕ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਵਿਚ ਹਨ ਜਦਕਿ ਉਨ੍ਹਾਂ ਨੂੰ ਪਤਾ ਨਹੀ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਤੇ ਪਿਛਲੇ ਸਾਲਾਂ ਤੋਂ ਪੰਜਾਬ ਅੰਦਰ ਚੱਲ ਰਹੀ ਵਿਕਾਸ ਕਾਰਜਾਂ ਦੀ ਲੜੀ ਤੋਂ ਖੁਸ ਹਨ। ਜਥੇ.ਬਡਾਲੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਖਰੜ ਵਿਚ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਅਤੇ ਸੜਕਾਂ ਦੇ ਨਿਰਮਾਣ ਲਈ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। 

ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਤੀਸਰੀ ਵਾਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਜਥੇਦਾਰ ਉਜਾਗਰ ਸਿੰਘ ਬਡਾਲੀ ਤੇ ਜਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ਨੇ ਸ਼ਗਨ ਸਕੀਮ ਤਹਿਤ ਲੋਕਾਂ ਨੂੰ ਚੈਕ ਤਕਸੀਮ ਕੀਤੇ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਮੁੰਧੋ ਡਾਇਰੈਕਟਰ ਸ਼ੁਗਰ ਮਿਲ ਮੋਰਿੰਡਾ, ਬੀ.ਡੀ.ਪੀ.ਓ ਮਾਲਵਿੰਦਰ ਸਿੰਘ, ਸੁਖਵਿੰਦਰ ਸਿੰਘ ਪੰਧੇਰ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਰਵਿੰਦਰਪਾਲ ਸਿੰਘ ਸੰਧੂ, ਸਰਪੰਚ ਜਸਵੀਰ ਕੌਰ ਰਡਿਆਲਾ, ਅਮਰਜੀਤ ਸਿੰਘ ਜੇ.ਈ ਪੰਚਾਇਤੀ ਰਾਜ, ਸਾਹਿਲ ਸ਼ਰਮਾ ਐਸ.ਡੀ.ਓ, ਦਲਜੀਤ ਸਿੰਘ ਐਸ.ਡੀ.ਓ, ਹਰਨੇਕ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਹਰਿੰਦਰ ਸਿੰਘ ਸਹੌੜਾ, ਮਨਸਾ ਸਿੰਘ, ਹਰਦਿਆਲ ਸਿੰਘ ਰਡਿਆਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮੋਹਾਲੀ, ਜਸਪਾਲ ਸਿੰਘ ਖਿਜਰਾਬਾਦ ਪੀ.ਏ, ਗੁਰਚਰਨ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ। 

 

Tags: UJAGAR SINGH BADALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD