Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਸਿਮਰਤ ਕੌਰ ਬਾਦਲ ਨੇ ਦਿੱਲੀ-ਬਠਿੰਡਾ ਰੇਲਵੇ ਟਰੈਕ 'ਤੇ ਰੇਲਵੇ ਓਵਰਬ੍ਰਿਜ ਅਤੇ 13 ਸਬ ਵੇਅਜ਼ ਦੇਣ ਲਈ ਰੇਲਵੇ ਮੰਤਰੀ ਦਾ ਕੀਤਾ ਧੰਨਵਾਦ

Web Admin

Web Admin

5 Dariya News

ਬਠਿੰਡਾ , 28 Feb 2016

Last updated on: Feb 28, 2016, 00:00 IST

ਰੇਲਵੇ ਬਜਟ ਵਿੱਚ 10 ਸਾਲ ਵਿਤਕਰੇ ਦਾ ਸ਼ਿਕਾਰ ਹੋਏ ਪੰਜਾਬ ਸੂਬੇ ਨੂੰ ਐਨ.ਡੀ.ਏ. ਸਰਕਾਰ ਵੱਲੋਂ ਪਿਛਲੇ ਸਾਲ ਤੋਂ ਦਿੱਤੀ ਜਾਂਦੇ ਤੋਹਫੇ ਇਸ ਸਾਲ ਵੀ ਰੇਲਵੇ ਬਜਟ ਦੌਰਾਨ ਜਾਰੀ ਰਹੇ। ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦਾ ਪੰਜਾਬ ਖਾਸ ਕਰ ਕੇ ਮਾਲਵਾ ਖੇਤਰ 'ਤੇ ਸਵੱਲੀ ਨਜ਼ਰ ਰੱਖਣ ਲਈ ਧੰਨਵਾਦ ਕੀਤਾ। ਸ੍ਰੀਮਤੀ ਬਾਦਲ ਨੇ ਰੇਲਵੇ ਮੰਤਰੀ ਦਾ ਬੀਤੇ ਦਿਨ ਪੇਸ਼ ਕੀਤੇ ਰੇਲ ਬਜਟ ਦੌਰਾਨ ਬਠਿੰਡਾ-ਮਾਨਸਾ ਖੇਤਰ ਵਿੱਚ ਰੇਲਵੇ ਟਰੈਕ ਉਤੇ ਇਕ ਰੇਲਵੇ ਓਵਰਬ੍ਰਿਜ ਅਤੇ 13 ਸਬ ਵੇਅਜ਼ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੇਂਦਰੀ ਮੰਤਰੀ ਸ੍ਰੀਮਤੀ ਬਾਦਲ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਭਾਈ ਬਖਤੌਰ ਪਿੰਡ ਵਿਖੇ ਮਾਨਸਾ ਰੋਡ 'ਤੇ ਦਿੱਲੀ-ਬਠਿੰਡਾ ਰੇਲਵੇ ਟਰੈਕ ਉਤੇ ਰੇਲਵੇ ਓਵਰ ਬ੍ਰਿਜ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਵਾਨੀਗੜ੍ਹ-ਭੀਖੀ-ਕੋਟਸ਼ਮੀਰ ਰੋਡ 'ਤੇ ਮਨਜ਼ੂਰ ਹੋਏ ਇਸ ਰੇਲਵੇ ਓਵਰਬ੍ਰਿਜ ਦੀ ਬਹੁਤ ਸਖਤ ਲੋੜ ਸੀ ਅਤੇ ਇਸ ਨਾਲ ਪੂਰੇ ਦੱਖਣੀ ਮਾਲਵੇ ਖਿੱਤੇ ਨੂੰ ਫਾਇਦਾ ਮਿਲੇਗਾ।

ਸ੍ਰੀਮਤੀ ਬਾਦਲ ਨੇ ਰੇਲਵੇ ਮੰਤਰੀ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਰੇਲਵੇ ਓਵਰਬ੍ਰਿਜ ਤੋਂ ਇਲਾਵਾ ਰੇਲਵੇ ਮੰਤਰਾਲੇ ਨੇ ਬਠਿੰਡਾ ਜ਼ਿਲੇ ਵਿੱਚ ਲੈਵਲ ਕਰਾਸਿੰਗ ਲਈ 13 ਸਬ ਵੇਅਜ਼ ਬਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਚਾਰ ਮਨੁੱਖ ਰਹਿਤ (ਰੋਡੇ) ਫਾਟਕ ਵਾਲੀਆਂ ਕਰਾਸਿੰਗ ਅਤੇ 9 ਹੋਰ ਰੇਲਵੇ ਕਰਾਸਿੰਗ ਹਨ। ਉਨ੍ਹਾਂ ਕਿਹਾ ਕਿ ਸ਼ੇਰਗੜ੍ਹ-ਬਠਿੰਡਾ ਰੋਡ ਉਤੇ ਦੋ ਰੇਲਵੇ ਕਰਾਸਿੰਗ ਨੂੰ ਸਬ ਵੇਅ ਮਿਲੇ ਹਨ। ਇਸੇ ਤਰ੍ਹਾਂ ਕਰਤਾਰ ਸਿੰਘ ਵਾਲਾ-ਬਠਿੰਡਾ ਰੋਡ ਉਤੇ ਇਕ ਮੁੱਖ ਰਹਿਤ ਰੇਲਵੇ ਕਰਾਸਿੰਗ, ਦੋ ਮੌੜ-ਮਾਇਸਰਖਾਨਾ ਰੋਡ ਅਤੇ ਕੋਟਫੱਤਾ ਕਰਤਾਰ ਸਿੰਘ ਵਾਲਾ ਰੋਡ ਨੂੰ ਵੀ ਸਬ ਵੇਅ ਮਿਲੇ ਹਨ। ਸਿਰਸਾ ਬਾਈਪਾਸ ਉਤੇ ਵੀ ਦੋ ਸਬ ਵੇਅ ਮਿਲੇ ਹਨ।ਬਠਿੰਡਾ ਜ਼ਿਲੇ ਤੋਂ ਇਲਾਵਾ ਮਾਨਸਾ ਜ਼ਿਲੇ ਵਿੱਚ ਵੀ ਅਹਿਮ ਰੇਲਵੇ ਕਰਾਸਿੰਗ ਨੂੰ ਸਬ ਵੇਅਜ਼ ਮਿਲੇ। ਮਾਨਸਾ ਜ਼ਿਲੇ ਵਿੱਚ ਬੁੱਢਲਾਡਾ-ਨਰਿੰਦਰਪੁਰਾ ਰੋਡ ਉਤੇ ਅਹਿਮਦਪੁਰ ਪਿੰਡ ਕੋਲ ਪੰਜ ਰੇਲਵੇ ਕਰਾਸਿੰਗ 'ਤੇ ਸਬ ਵੇਅਜ਼ ਮਿਲੇ ਹਨ।

ਸ੍ਰੀਮਤੀ ਬਾਦਲ ਨੇ ਦੱਸਿਆ ਕਿ ਰੇਲਵੇ ਮੰਤਰੀ ਦਾ ਉਹ ਇਸ ਗੱਲੋਂ ਵੀ ਧੰਨਵਾਦ ਕਰਦੇ ਹਨ ਕਿ ਪਿਛਲੇ ਸਾਲ ਵੀ ਉਨ੍ਹਾਂ ਪੰਜਾਬ ਨੂੰ ਵੱਡੇ ਤੋਹਫੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਰੇਲ ਬਜਟ ਦੌਰਾਨ ਐਨ.ਡੀ.ਏ. ਸਰਕਾਰ ਨੇ 2015-16 ਲਈ ਪੰਜਾਬ ਨੂੰ ਰੇਲਵੇ ਬਜਟ ਵਿੱਚੋਂ 1059 ਕਰੋੜ ਰੁਪਏ ਦਿੱਤੇ ਸਨ। ਉਨ੍ਹਾਂ ਯੂ.ਪੀ.ਏ. ਸਰਕਾਰ ਨਾਲ ਤੁਲਨਾ ਕਰਦਿਆਂ ਦੱਸਿਆ ਕਿ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਸੀ ਤਾਂ ਪੰਜਾਬ ਨੂੰ 2008-09 ਵਿੱਚ 185.35 ਕਰੋੜ ਰੁਪਏ, 2009-10 ਵਿੱਚ 163.25 ਕਰੋੜ ਰੁਪਏ, 2010-11 ਵਿੱਚ 318.76 ਕਰੋੜ ਰੁਪਏ, 2011-12 ਵਿੱਚ 245.6 ਕਰੋੜ ਰੁਪਏ, 2012-13 ਵਿੱਚ 159.4 ਕਰੋੜ ਰੁਪਏ ਜਦੋਂ ਕਿ 2013-14 ਵਿੱਚ 236.88 ਕਰੋੜ ਮਿਲੇ ਸਨ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD