Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਰਕਸ਼ੀਲਾਂ ਨੇ ਵਿਧਾਇਕ ਸਿੱਧੂ ਨੂੰ ਸੌਂਪਿਆ 'ਅੰਧਵਿਸ਼ਵਾਸ਼ ਰੋਕੂ ਕਾਨੂੰਨ' ਦਾ ਖਰੜਾ

'ਕੌਮੀ ਵਿਗਿਆਨ ਦਿਵਸ' ਮੌਕੇ ਅੰਧਵਿਸ਼ਵਾਸਾਂ ਵਿਰੁੱਧ ਸ਼ੁਰੂ ਹੋਈ ਕਾਨੂੰਨੀ ਲੜਾਈ

	ਤਰਕਸ਼ੀਲਾਂ ਨੇ ਵਿਧਾਇਕ ਸਿੱਧੂ ਨੂੰ ਸੌਂਪਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Feb 2016

Last updated on: Feb 28, 2016, 00:00 IST

ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਅੱਜ 'ਕੌਮੀ ਵਿਗਿਆਨ ਦਿਵਸ' ਮੌਕੇ ਲੋਕਾਂ ਅੰਧਵਿਸ਼ਵਾਸ਼ਾਂ ਤੋਂ ਮੁਕਤ ਕਰਵਾਉਣ ਲਈ ਕਾਨੂੰਨੀ ਲੜਾਈ ਵਿੱਢੀ ਗਈ। ਸੁਸਾਇਟੀ ਦੀਆਂ ਸਾਰੀਆਂ ਇਕਾਈਆਂ ਵੱਲੋਂ ਸੂਬੇ ਪੱਧਰ ਤੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਨਾਲ 'ਪੰਜਾਬ ਅੰਧਵਿਸ਼ਵਾਸ ਰੋਕੂ ਕਾਨੂੰਨ ਦਾ ਖਰੜਾ' ਵੀ ਸੌਂਪਿਆ ਗਿਆ। ਮੰਗ ਕੀਤੀ ਗਈ ਕਿ ਵਿਧਾਇਕ ਇਸ ਕਾਨੂੰਨ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਕੋਲੋਂ ਮਨਜੂਰ ਕਰਵਾਉਣ ਹਿੱਤ ਭੇਜਣ। ਇਸ ਤਹਿਤ ਅੱਜ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਵੱਲੋਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ ਅਤੇ ਕਾਨੂੰਨ ਦੇ ਪ੍ਰਸਤਾਵਿਤ ਖਰੜੇ ਦੇ ਨਾਲ ਮੰਗ ਪੱਤਰ ਸੌਂਪਿਆ ਗਿਆ। ਸੁਸਾਇਟੀ ਮੈਂਬਰਾਂ ਨੇ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਇਸ ਮੁੱਦੇ ਤੇ ਗੰਭੀਰਤਾ ਨਾਲ ਚਰਚਾ ਕੀਤੀ ਜਿਸ ਉਪਰੰਤ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਭਰੋਸਾ ਦਿਵਾਇਆ ਕਿ ਉਹ ਇਸ ਖਰੜੇ ਨੂੰ ਆਪਣੀ ਨਿਜੀ ਟਿੱਪਣੀ ਨਾਲ  ਵਿਧਾਨ ਸਭਾ ਦੇ ਸਪੀਕਰ ਨੂੰ ਭੇਜਣਗੇ। ਵਿਧਾਇਕ ਸਿੱਧੂ ਨੇ ਤਰਕਸ਼ੀਲਾਂ ਤੋਂ ਜਿਹਨਾਂ ਸਟੇਟਾਂ ਵਿੱਚ ਇਹੋ ਜਿਹਾ ਕਾਨੂੰਨ ਪਹਿਲਾਂ ਪਾਸ ਕੀਤਾ ਜਾ ਚੁੱਕਾ ਹੈ, ਦੇ ਵੇਰਵੇ ਅਤੇ ਕਾਨੂੰਨ ਦੀ ਕਾਪੀ ਵੀ ਮੰਗੀ।

ਉਹਨਾਂ ਨਾਲ ਹੀ ਕਿਹਾ ਕਿ ਅੰਧਵਿਸ਼ਵਾਸ ਵਿਰੁੱਧ ਕਾਨੂੰਨ ਬਣਨਾ ਸਮੇਂ ਦੀ ਮੰਗ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੁਸਾਇਟੀ ਦੇ ਜੋਨ ਚੰਡੀਗੜ ਦੇ ਮੁਖੀ ਲੈਕਚਰਾਰ ਗੁਰਮੀਤ ਖਰੜ ਤੇ ਤਰਕਸ਼ੀਲ ਆਗੂ ਜਰਨੈਲ ਕ੍ਰਾਂਤੀ ਨੇ ਕਿਹਾ ਕਿ ਸੂਬਾ ਕਮੇਟੀ ਵੱਲੋੱ ਕੌਮੀ ਵਿਗਿਆਨ ਦਿਵਸ ਤੇ ਸਾਰੇ ਵਿਧਾਇਕਾਂ ਨੂੰ ਕਾਨੂੰਨ ਦਾ ਪ੍ਰਸਾਵਿਤ ਖਰੜਾ ਦੇਣ ਦਾ ਪ੍ਰੋਗਰਾਮ ਦਿੱਤਾ ਗਿਆ ਸੀ। ਤਰਕਸੀਲ ਆਗੂਆਂ ਨੇ ਕਿਹਾ ਕਿ ਸੁਸਾਇਟੀ ਦੀਆਂ ਸੂਬੇ ਵਿੱਚ ਇਸ ਵੇਲੇ ਕਰੀਬ 80 ਇਕਾਈਆਂ ਕੰਮ ਕਰ ਰਹੀਆਂ ਹਨ ਜਿਹਨਾਂ ਵੱਲੋਂ ਵਿਧਾਇਕਾਂ ਨੂੰ ਮੈਮੋਰੈਂਡਮ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਸਾਇਟੀ ਵੱਲੋਂ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਇਸ ਕਾਨੂੰਨ ਦੇ ਖਰੜੇ ਤੇ ਗੋਸ਼ਟੀਆਂ ਆਯੋਜਿਤ ਕੀਤੀਆਂ ਗਈਆਂ ਸਨ ਅਤੇ ਲੋਕਾਂ ਦੀ ਰਾਏ ਲੈ ਕੇ ਕਾਨੂੰਨ ਦੇ ਖਰੜੇ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ। ਅੰਧਵਿਸ਼ਵਾਸਾਂ ਵਿਰੁੱਧ ਕਾਨੂੰਨ ਦੀ ਲੋੜ ਕਿਉਂ? ਦੇ ਸਵਾਲ ਦੇ ਜਵਾਬ ਸ਼੍ਰੀ ਕ੍ਰਾਂਤੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਇਹ ਹਨ ਕਿ ਕੋਈ ਜਾਦੂ ਟੂਣੇ ਰਾਹੀਂ ਭੋਲੇ ਭਾਲੇ ਲੋਕਾਂ ਦੀ ਲੁੱਟ ਕਰ ਰਿਹਾ ਹੈ ਤੇ ਕੋਈ ਚਿਮਟੇ ਮਾਰ ਕੇ ਅਖੌਤੀ ਕਸਰਾਂ ਠੀਕ ਕਰਨ ਦੇ ਨਾਂ ਤੇ ਬੱਚਿਆਂ ਨੂੰ ਮਾਰ ਰਿਹਾ ਹੈ। ਇਹ ਕਾਨੂੰਨ ਇਸ ਸਾਰੇ ਕੁੱਝ ਦਾ ਵਿਰੋਧ ਕਰਦਾ ਹੈ। ਉਹਨਾਂ ਕਿਹਾ ਕਿ ਇਸ ਕਾਨੂੰਨ ਦੇ ਪਾਸ ਹੋਣ ਨਾਲ ਤਾਂਤਰਿਕਾਂ ਵੱਲੋਂ ਰਚੇ ਜਾਂਦੇ ਢਕਵੰਜ ਤੇ ਵੀ ਰੋਕ ਲੱਗੇਗੀ ਅਤੇ ਵਿਗਿਆਨਿਕ ਸੋਚ ਦੇ ਪਸਾਰ ਲਈ ਇਹ ਕਦਮ ਜਰੂਰੀ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਅੰਧਵਿਸ਼ਾਵਾਸਾਂ ਵਿਰੁੱਧ ਕਾਨੂੰਨ ਪਾਸ ਹੋ ਚੁੱਕਾ ਹੈ। ਮਹਾਂਰਾਸ਼ਟਰ ਵਿੱਚ ਇਹ ਕਾਨੂੰਨ ਤਰਕਸ਼ੀਲ ਆਗੂ ਡਾ. ਨਰੇਂਦਰ ਦਾਭੋਲਕਰ ਦੇ ਕਤਲ ਤੋਂ ਬਾਅਦ ਲਾਗੂ ਕੀਤਾ ਗਿਆ ਜਿਸ ਲਈ ਡਾ. ਦਾਭੋਲਕਰ ਪਿਛਲੇ 18 ਸਾਲਾਂ ਤੋਂ ਲੜਾਈ ਲੜ ਰਹੇ ਸਨ।

 

Tags: TARAKSHEEL , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD