Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੋਦੀ ਸਰਕਾਰ ਨੂੰ ਕਿਸਾਨਾਂ ਦੀ ਨਹੀਂ ਕਾਲੇ ਚੋਰਾਂ ਦੀ ਫ਼ਿਕਰ : ਸੰਜੈ ਸਿੰਘ

ਦਰਿਆਈ ਪਾਣੀਆਂ ਦੇ ਮੁੱਦੇ 'ਤੇ ਬੋਲੇ ਸੰਜੈ ਸਿੰਘ, ਪੰਜਾਬ ਦੇ ਹਿਤਾਂ 'ਤੇ ਪਹਿਰਾ ਦੇਵੇਗੀ 'ਆਪ'

	ਮੋਦੀ ਸਰਕਾਰ ਨੂੰ ਕਿਸਾਨਾਂ ਦੀ ਨਹੀਂ ਕਾਲੇ ਚੋਰਾਂ ਦੀ ਫ਼ਿਕਰ : ਸੰਜੈ ਸਿੰਘ

Web Admin

Web Admin

5 Dariya News

ਚੰਡੀਗੜ੍ਹ , 01 Mar 2016

Last updated on: Mar 01, 2016, 00:00 IST

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਪਹਿਲਾਂ ਸੁਪਰੀਮ ਕੋਰਟ ਵਿਚ ਪੰਜਾਬ ਦੇ ਹੱਕੀ ਪਾਣੀਆਂ ਦਾ ਵਿਰੋਧ ਕਰਕੇ ਅਤੇ ਕੱਲ੍ਹ ਕਿਸਾਨ ਵਿਰੋਧੀ ਬਜਟ ਪੇਸ਼ ਕਰ ਕੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਦੁਸ਼ਮਣ ਹੋਣ ਦੇ ਪੱਕੇ ਸਬੂਤ ਦੇ ਦਿੱਤੇ ਹਨ।ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ 'ਆਪ' ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਨੇ ਬਜਟ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਦੇਸ਼ ਦੇ ਕਿਸਾਨਾਂ ਦੀ ਚਿੰਤਾ ਨਹੀਂ, ਵਿਦੇਸ਼ਾਂ ਵਿਚ ਕਾਲ਼ਾ-ਧਨ ਜਮਾਂ ਕਰਨ ਵਾਲੇ 'ਕਾਲੇ ਚੋਰਾਂ' ਦੀ ਫ਼ਿਕਰ ਕਰ ਰਹੀ ਹੈ।'ਆਪ' ਆਗੂ ਨੇ ਕਿਹਾ ਕਿ ਕੱਲ੍ਹ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿਚ 'ਕਾਲ਼ਾ ਚੋਰ ਬਚਾਓ ਸਕੀਮ' ਦੇ ਤਹਿਤ ਦੇਸ਼ ਦਾ ਪੈਸਾ ਲੁੱਟਣ ਵਾਲੇ 'ਕਾਲੇ ਚੋਰਾਂ' ਨੂੰ ਲੁੱਟ ਦੇ ਕਾਲੇ ਧਨ ਨੂੰ ਸਫ਼ੇਦ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਬਜਟ ਵਿਚ ਸਹੂਲਤ ਦਿੱਤੀ ਗਈ ਹੈ ਕਿ ਜਿਹੜਾ ਕਾਲਾ ਚੋਰ ਆਪਣੇ ਕਾਲੇ ਧਨ ਵਿਚੋਂ 84 ਫ਼ੀਸਦੀ ਹਿੱਸਾ ਸਰਕਾਰ ਦੇ ਖਾਤੇ ਜਮਾਂ ਕਰਵਾ ਦੇਵੇਗਾ, ਉਸ ਦਾ ਸਾਰਾ ਕਾਲਾ ਧਨ ਇੱਕ ਨੰਬਰ ਵਿਚ ਸਫ਼ੇਦ ਹੋ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਨੂੰ ਲੁੱਟਣ ਦਾ ਲਾਇਸੈਂਸ ਦੇਣ ਵਾਲਾ ਫ਼ੈਸਲਾ ਹੈ।

ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬੇ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜਦੋਂ ਸੱਤਾ ਵਿਚ ਨਹੀਂ ਸੀ ਤਾਂ ਇਸ ਘੱਟੋ ਘਟ ਸਮਰਥਨ ਮੁੱਲ (ਐਮਐਸਪੀ) ਨੂੰ ਲੈ ਕੇ ਡਾ. ਸਵਾਮੀਨਾਥਨ ਦੀਆਂ 50 ਫ਼ੀਸਦੀ ਮੁਨਾਫ਼ੇ ਮੁੱਲ ਵਾਲੀਆਂ ਸਿਫ਼ਾਰਿਸ਼ ਉੱਤੇ ਡਟ ਕੇ ਰਾਜਨੀਤੀ ਕੀਤੀ। ਪਰ ਸੱਤਾ ਵਿਚ ਆ ਕੇ ਭਾਜਪਾ ਸਰਕਾਰ ਡਾ. ਸਵਾਮੀਨਾਥਨ ਰਿਪੋਰਟ ਅਮਲ ਵਿਚ ਲਿਆਉਣ ਤੋਂ ਭੱਜ ਰਹੀ।ਵਰਤਮਾਨ ਖੇਤੀਬਾੜੀ ਸੰਕਟ ਦੂਰ ਕਰਨ ਲਈ ਇਸ ਬਜਟ ਵਿਚ 5੦ ਫ਼ੀਸਦੀ ਮੁਨਾਫ਼ਾ ਦੇਣ ਦੀ ਗੱਲ ਨਹੀਂ ਕੀਤੀ ਗਈ। ਕਰਜ਼ ਹੇਠ ਦੱਬ ਕੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਵਾਰਾਂ ਨੂੰ ਕਰਜ ਵਿਚੋਂ ਕੱਢਣ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਸਮੇਂ ਦੀ ਲੋੜ ਸੀ ਪਰ ਨਹੀਂ ਕੀਤਾ ਗਿਆ। 'ਅਸਫਲ ਬੀਮਾ ਯੋਜਨਾ' ਬਣੀ ਫ਼ਸਲ ਬੀਮਾ ਯੋਜਨਾ ਨੂੰ ਸਾਰਥਕ ਬਣਾਉਣ ਲਈ ਬਜਟ ਵਿਚ ਕੋਈ ਕਦਮ   ਨਹੀਂ ਚੁੱਕਿਆ ਗਿਆ ਅਤੇ ਇਸ ਵਾਰ ਫਿਰ ਕਿਸਾਨਾਂ ਨੂੰ 'ਰਾਮ - ਭਰੋਸੇ' ਛੱਡ ਦਿੱਤਾ ਗਿਆ।ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ 'ਆਪ' ਦੇ ਸਟੈਂਡ ਨੂੰ ਸਪਸ਼ਟ ਕਰਦਿਆਂ ਸੰਜੈ ਸਿੰਘ ਨੇ ਕਿਹਾ ਕਿ ਜੋ ਵੀ ਗੱਲ ਪੰਜਾਬ ਦੇ ਹੀਤ ਵਿਚ ਨਹੀਂ ਹੈ, ਆਮ ਆਦਮੀ ਪਾਰਟੀ ਉਣਦਾ ਡਟ ਕੇ ਵਿਰੋਧ ਕਰੇਗੀ। ਪੰਜਾਬ ਦੇ ਦਰਿਆਈ ਪਾਣੀਆਂ ਉੱਤੇ ਕੇਂਦਰ ਦੀ ਮੋਦੀ ਸਰਕਾਰ ਦੇ ਤਾਜ਼ਾ ਸਟੈਂਡ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਸੰਜੈ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ  ਦੇ ਹਿਤਾਂ  ਦੇ ਨਾਲ ਖਿਲਵਾੜ ਨਹੀਂ ਹੋਣ ਦੇਵੇਗੀ ਅਤੇ ਇਸਦਾ ਖੁੱਲ੍ਹ ਕੇ ਵਿਰੋਧ ਕਰੇਗੀ।ਸੰਜੈ ਸਿੰਘ ਨੇ ਸਵਾਲ ਕੀਤਾ ਕਿ ਚੋਣ ਮੌਕੇ ਹੀ ਇਸ ਤਰ੍ਹਾਂ ਦੇ ਮਸਲੇ ਕਿਉਂ ਉੱਠਣ ਲੱਗਦੇ ਹਨ ?  ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ  ਛੋਟੇਪੁਰ, ਪੰਜਾਬ ਦੇ ਸੰਗਠਨਾਤਮਕ ਮਾਮਲਿਆਂ ਦੇ ਇੰਚਾਰਜ ਦੁਰਗੇਸ਼ ਪਾਠਕ, ਪਾਰਟੀ ਦੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਮੌਜੂਦ ਸਨ।

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD