Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਵਿਰਾਸਤੀ ਯਾਦਗਾਰਾਂ ਦਾ ਅਹਿਮ ਯੋਗਦਾਨ: ਸੋਹਣ ਸਿੰਘ ਠੰਡਲ

ਸੱਭਿਆਚਾਰ ਮਾਮਲੇ ਬਾਰੇ ਮੰਤਰੀ ਨੇ ਰੰਧਾਵਾ ਉਤਸਵ ਦੌਰਾਨ ਕੀਤੀ ਸ਼ਿਰਕਤ

ਸੱਭਿਆਚਾਰ ਮਾਮਲੇ ਬਾਰੇ ਮੰਤਰੀ ਸੋਹਣ ਸਿੰਘ ਠੰਡਲ ਚੰਡੀਗੜ੍ਹ ਸਥਿਤ ਪੰਜਾਬ ਕਲਾ ਭਵਨ ਵਿਖੇ ਰੰਧਾਵਾ ਉਤਸਵ ਦੌਰਾਨ ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ
ਸੱਭਿਆਚਾਰ ਮਾਮਲੇ ਬਾਰੇ ਮੰਤਰੀ ਸੋਹਣ ਸਿੰਘ ਠੰਡਲ ਚੰਡੀਗੜ੍ਹ ਸਥਿਤ ਪੰਜਾਬ ਕਲਾ ਭਵਨ ਵਿਖੇ ਰੰਧਾਵਾ ਉਤਸਵ ਦੌਰਾਨ ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ

Web Admin

Web Admin

5 Dariya News

ਚੰਡੀਗੜ੍ਹ , 02 Mar 2016

Last updated on: Mar 02, 2016, 00:00 IST

ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਬਣਾਈਆਂ ਵਿਰਾਸਤੀ ਯਾਦਗਾਰਾਂ ਦਾ ਅਹਿਮ ਰੋਲ ਹੈ। ਇਹ ਗੱਲ ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਮਾਮਲੇ ਬਾਰੇ ਮੰਤਰੀ ਸੋਹਣ ਸਿੰਘ ਠੰਡਲ ਨੇ ਬੀਤੀ ਰਾਤ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਡਾ.ਐਮ.ਐਸ.ਰੰਧਾਵਾ ਉਤਸਵ ਦੌਰਾਨ ਸੰਬਧੋਨ ਕਰਦਿਆਂ ਕਿਹਾ। ਠੰਡਲ ਨੇ ਕਲਾ ਭਵਨ ਦੇ ਆਡੀਟੋਰੀਅਮ ਵਿੱਚ ਹਾਜ਼ਰ ਦਰਸ਼ਕਾਂ ਨੂੰ ਸੱਦਾ ਦਿੱਤਾ ਕਿ ਬੱਚਿਆਂ ਨੂੰ ਪੰਜਾਬੀ ਮਾਤ ਭਾਸ਼ਾ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਅਜਿਹੇ ਕਲਾ, ਸੱਭਿਆਚਾਰ ਤੇ ਸਾਹਿਤ ਦੇ ਸਮਾਗਮਾਂ ਵਿੱਚ ਬੱਚਿਆਂ ਨੂੰ ਨਾਲ ਲੈ ਕੇ ਪਰਿਵਾਰ ਸਮੇਤ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾ.ਰੰਧਾਵਾ ਦੀ ਪੰਜਾਬੀ ਸੱਭਿਆਚਾਰ, ਸਾਹਿਤ ਅਤੇ ਕਲਾ ਨੂੰ ਬਹੁਤ ਵੱਡੀ ਦੇਣ ਸੀ ਅਤੇ ਅਜਿਹੀ ਮਾਣਮੱਤੀ ਸਖਸ਼ੀਅਤ ਨੂੰ ਅਜਿਹੇ ਸਮਾਗਮ ਰਾਹੀਂ ਯਾਦ ਕਰਨਾ ਸੱਚੀ ਸ਼ਰਧਾਂਜਲੀ ਹੈ। 

ਸੱਭਿਆਚਾਰ ਮਾਮਲੇ ਬਾਰੇ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਨੌ ਸਾਲਾਂ ਵਿੱਚ ਵੱਡੇ ਪ੍ਰਾਜੈਕਟ ਮੁਕੰਮਲ ਕੀਤੇ ਹਨ ਅਤੇ ਇਨ੍ਹਾਂ ਵਿੱਚ ਸਭ ਤੋਂ ਪ੍ਰਮੁੱਖ ਵਿਰਾਸਤੀ ਯਾਦਗਾਰਾਂ ਬਣਾਉਣ ਦਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ, ਵੱਡਾ ਘੱਲੂਘਾਰਾ, ਛੋਟਾ ਘੱਲੂਘਾਰਾ ਤੇ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਆਉਣ ਵਾਲੀ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਰੋਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਤੇ ਸੁਤੰਤਰਤਾ ਸੰਗਰਾਮੀਆਂ ਨੂੰ ਸਮਰਪਿਤ ਜੰਗ-ਏ-ਆਜ਼ਾਦੀ ਯਾਦਗਾਰ ਉਸਾਰੀ ਅਧੀਨ ਹੈ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਭ ਤੋਂ ਜ਼ਰੂਰੀ ਹੈ।  

ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਭਾਸ਼ਾ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੋਲੀ ਜਾ ਰਹੀ ਹੈ ਜਿਸ 'ਤੇ ਸਮੁੱਚੇ ਪੰਜਾਬੀਆਂ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਭਾਸ਼ਾਵਾਂ ਸਿਖਾਉਣਾ ਵਧੀਆ ਗੱਲ ਹੈ ਪਰ ਪੰਜਾਬੀ ਮਾਤ ਭਾਸ਼ਾ ਤੋਂ ਦੂਰ ਕਰਨਾ ਸਭ ਤੋਂ ਵੱਡਾ ਗੁਨਾਹ ਹੈ।ਸ. ਠੰਡਲ ਨੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨ ਬੀਬੀ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੰਧਾਵਾ ਉਤਸਵ ਚੰਡੀਗੜ੍ਹ ਵਸਦੇ ਵਾਸੀਆਂ ਨੂੰ ਕਲਾ ਨਾਲ ਜੋੜਨ ਦਾ ਬਹੁਤ ਵਧੀਆ ਉਪਰਾਲਾ ਹੈ। ਇਸ ਤੋਂ ਪਹਿਲਾਂ ਬੀਬੀ ਕਲਾ ਪ੍ਰੀਸ਼ਦ ਵੱਲੋਂ ਸ. ਠੰਡਲ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਨਾਟਕ ਦੀ ਨੱਕੜਦਾਦੀ ਨੌਰਾ ਰਿਚਰਡ ਦੀ ਜੀਵਨੀ ਬਾਰੇ ਪ੍ਰਸਿੱਧ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਤ 'ਨੌਰਾ' ਖੇਡਿਆ ਗਿਆ ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD