Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ :ਐਨ.ਕੇ. ਸ਼ਰਮਾ

ਅੱਧੀ ਦਰਜਨ ਪਿੰਡਾਂ ਦੀਆਂ ਪੰਚਾਇਤਾਂ ਨੂੰ 1.40 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੰਡੇ, ਪਿੰਡਾਂ 'ਚ ਨਵੇਂ ਵਿਕਾਸ ਦੇ ਨੀਂਹ-ਪੱਥਰ ਵੀ ਰੱਖੇ

ਪਿੰਡ ਬੇਹੜਾ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਮੁੱਖ ਪਾਰਲੀਮਾਨੀ ਸਕੱਤਰ ਐਨ.ਕੇ. ਸ਼ਰਮਾ
ਪਿੰਡ ਬੇਹੜਾ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਮੁੱਖ ਪਾਰਲੀਮਾਨੀ ਸਕੱਤਰ ਐਨ.ਕੇ. ਸ਼ਰਮਾ

Web Admin

Web Admin

5 Dariya News

ਡੇਰਾਬੱਸੀ , 03 Mar 2016

Last updated on: Mar 03, 2016, 00:00 IST

ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਤੇ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਅੱਜ ਪਿੰਡ ਖੇੜੀ ਗੁੱਜਰਾਂ, ਸਮਗੌਲੀ, ਫਤਿਹਪੁਰ, ਬੇਹੜਾ, ਪੁੰਨਸਰ, ਰਾਮਪੁਰ ਸੈਣੀਆਂ, ਭਗਵਾਸ ਤੇ ਕੂੜਾਂਵਾਲਾ ਦੀਆਂ ਪੰਚਾਇਤਾਂ ਨੂੰ 1.40 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਸੌਂਪਣ ਸਮੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਵਰ੍ਹਾ ਵਿਕਾਸ ਦੇ ਵਰ੍ਹੇ ਵਜੋਂ ਮਨਾ ਰਹੀ ਹੈ ਅਤੇ ਇਸ ਦੇ ਤਹਿਤ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਧਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਦੂਰ ਅੰਦੇਸ਼ੀ ਸੋਚ ਦੇ ਮਾਲਕ ਤੇ ਵਿਕਾਸ ਦੇ ਮਸੀਹਾ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸੂਬੇ ਦਾ ਅਥਾਹ ਵਿਕਾਸ ਹੋਇਆ ਹੈ। ਉਨ੍ਹਾਂ ਨੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਕਾਂਗਰਸ ਨੇ ਹਮੇਸ਼ਾ ਹੀ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਕੇ ਸੱਤਾ 'ਤੇ ਕਾਬਜ਼ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੀ ਜਨਤਾ ਵਿਰੋਧੀਆਂ ਨੂੰ ਬਿਲਕੁੱਲ ਵੀ ਮੂੰਹ ਨਹੀਂ ਲਾਵੇਗੀ ਅਤੇ ਪੰਜਾਬ ਦੀ ਹੋਰ ਬਿਹਤਰੀ ਤੇ ਤਰੱਕੀ ਲਈ ਸੂਬੇ ਦੀ ਵਾਗਡੋਰ ਦਰਵੇਸ ਸਿਆਸਤਦਾਨ ਸ: ਪ੍ਰਕਾਸ਼ ਸਿੰਘ ਦੇ ਹੱਥਾਂ ਵਿੱਚ ਸੌਂਪੇਗੀ। 

ਡੇਰਾਬੱਸੀ ਹਲਕੇ ਦੀ ਗੱਲ ਕਰਦਿਆਂ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਗਰੀਬ ਲੋਕਾਂ ਦੀ ਸੁਵਿਧਾ ਲਈ ਹਲਕੇ ਅੰਦਰ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ 9500 ਪਖਾਨਿਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜੋ ਦੋ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰ ਲਏ ਜਾਣਗੇ। ਪੀਣ ਵਾਲੇ ਪਾਣੀ ਦੇ 63 ਜਲ ਘਰਾਂ ਨੂੰ ਸੋਲਰ ਪਾਪਰ ਸਿਸਟਮ ਨਾਲ ਜੋੜਿਆ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਗਏ ਹਨ। ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਐਨ.ਕੇ. ਸ਼ਰਮਾ ਨੇ ਪਿੰਡਾਂ ਦੀਆਂ ਗਲੀਆਂ ਵਿੱਚ ਘੁੰਮਕੇ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। 

ਇਸ ਮੌਕੇ ਸਰਕਲ ਪ੍ਰਧਾਨ ਰਾਜਿੰਦਰ ਸਿੰਘ ਈਸਾਪੁਰ, ਬੀਬੀ ਬਲਵਿੰਦਰ ਕੌਰ ਜਥੇਬੰਦਕ ਸਕੱਤਰ ਮਹਿਲਾ ਵਿੰਗ ਸ਼੍ਰੋਮਣੀ ਅਕਾਲੀ ਦਲ, ਐਸ.ਸੀ. ਵਿੰਗ ਦੇ ਪ੍ਰਧਾਨ ਸੁਖਦੀਪ ਸਿੰਘ ਸੈਦਪੁਰਾ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਭਗਵਾਸ, ਯੂਥ ਆਗੂ ਮਨਜੀਤ ਸਿੰਘ ਮਲਕਪੁਰ, ਬਲਾਕ ਸੰਮਤੀ ਮੈਂਬਰ ਰਵਿੰਦਰ ਸਿੰਘ ਭਾਂਖਰਪੁਰ, ਗੁਰਦੀਪ ਸਿੰਘ ਛੱਤ ਵਾਈਸ ਚੇਅਰਮੈਨ ਬਲਾਕ ਸੰਮਤੀ, ਚੌਧਰੀ ਸੁਰਿੰਦਰਪਾਲ ਜੋਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਨਾਮ ਸਿੰਘ ਭਾਂਖਰਪੁਰ, ਅਨਿਲ ਰਾਣਾ ਵਾਈਸ ਪ੍ਰਧਾਨ ਪੰਚਾਇਤ ਯੂਨੀਅਨ ਡੇਰਾਬੱਸੀ, ਚੌਧਰੀ ਕੰਵਰਪਾਲ ਭੁੱਖੜੀ ਆਦਿ ਹਾਜ਼ਰ ਸਨ। 

 

Tags: NK SHARMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD