Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕੰਟੀਨੈਂਟਲ ਗਰੁੱਪ ਵੱਲੋਂ ਸਾਲਾਨਾ ਐਥਲੇਟਿਕ ਮੀਟ ਦਾ ਆਯੋਜਨ

ਕੰਟੀਨੈਂਟਲ ਗਰੁੱਪ ਵੱਲੋਂ ਸਾਲਾਨਾ ਐਥਲੇਟਿਕ ਮੀਟ ਦਾ ਆਯੋਜਨ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 04 Mar 2016

ਕੰਟੀਨੈਂਟਲ ਗਰੁੱਪ (ਸੀਜੀਆਈ) ਫਤਿਹਗੜ੍ਹ ਸਾਹਿਬ ਵਿਖੇ ਸਾਲਾਨਾ 7ਵੀਂ ਐਥਲੇਟਿਕ ਮੀਟ ਦਾ ਧੂਮ-ਧਾਮ ਨਾਲ ਆਯੋਜਨ ਕੀਤਾ ਗਿਆ। ਲੈਫ. ਜਨਰਲ ਕੇ. ਐਸ. ਮਾਨ (ਰਿਟਾਇਰਡ) ਪੀਵੀਐਸਐਮ ਵੱਲੋਂ ਝੰਡਾ ਲਹਿਰਾ ਕੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਚਾਰ ਕਾਲਜਾਂ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਪਰੈਡ ਵਿਚ ਹਿੱਸਾ ਲਿਆ।  

ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਪ੍ਰਤੀਭਾ ਦਾ ਪ੍ਰਦਰਸ਼ਨ ਕੀਤਾ। ਈਵੈਂਟ ਵਿਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਪ੍ਰੋ. ਐਮ. ਐਸ. ਗਰੇਵਾਲ ਨੇ ਕਿਹਾ ਕਿ ਪ੍ਰਤੀਯੋਗਤਾ ਵਿਚ ਹਿੱਸਾ ਲੈਣ ਵਾਲਿਆਂ ਦੇ ਲਈ ਇਹ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ ਜੋ ਸਹੀ ਦ੍ਰਿਸ਼ਟੀਕੋਣ ਦਾ ਸੂਚਕ ਹਨ ਅਤੇ ਵਿਦਿਆਰਥੀਆਂ ਨੂੰ ਜਿੱਤਣ ਦੀ ਇੱਛਾ ਨਾਲ ਖੇਡਣਾ ਚਾਹੀਦਾ ਹੈ। ਮੈਨੂੰ ਵਿਦਿਆਰਥੀਆਂ 'ਤੇ ਬਹੁਤ ਮਾਣ ਹੈ ਅਤੇ ਮੈਂ ਸਮੂਹ ਫੈਕਲਟੀ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਜਿਨਾਂ ਦੀ ਸਖਤ ਮਿਹਨਤ ਸਦਕਾ ਵਿਦਿਆਰਥੀ ਇਸ ਕਾਬਲ ਹੋਏ ਹਨ। ਆਪਣੇ ਉਦਘਾਟਨੀ ਭਾਸ਼ਣ ਵਿਚ ਆਤਮਾ ਦੇ ਚੁਣੌਤੀ ਪੂਰਨ ਵਿਕਾਸ, ਵਿਦਿਆਰਥੀਆਂ ਦੇ ਛੁਪੇ ਹੋਏ ਟੈਲੇਂਟ ਨੂੰ ਬਾਹਰ ਲਿਆਉਣ ਅਤੇ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਮੁਖ ਮਹਿਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟੀਮ ਦੇ ਕੰਮ, ਸਹਿਯੋਗ, ਅਨੁਸ਼ਾਸ਼ਨ, ਸ਼ਹਿਣਸ਼ੀਲਤਾ ਅਤੇ ਸਰੀਰਕ ਫਿਟਨੈਸ ਦੇ ਇਲਾਵਾ ਅਗਵਾਈ ਦੀ ਗੁਣਵਤਾ ਦੀ ਭਾਵਨਾ ਜੋ ਸਾਰਿਆਂ ਦੇ ਲਈ ਅੱਜ ਦੀ ਦੁਨੀਆ ਵਿਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟ੍ਰੈਕ ਈਵੈਂਟ ਅਤੇ ਫੀਲਡ ਈਵੈਂਟ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਬਹੁਤ ਦੀ ਉਤਸ਼ਾਹਿਤ ਸਨ। 

ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਵਿਚ : 400 ਮੀਟਰ (ਲੜਕੇ) ਬੀ. ਟੈਕ. (ਸਿਵਲ) ਦਾ ਜਾਫਰ, 400 ਮੀਟਰ (ਲੜਕੀਆਂ) ਬੀਬੀਏ ਦੀ ਮਨਜਿੰਦਰ ਕੌਰ। ਸ਼ਾਰਟ-ਪੁਟ (ਲੜਕੇ) ਐਮਬੀਏ ਦੇ ਮਨਪ੍ਰੀਤ ਸਿੰਘ, ਸ਼ਾਰਟ-ਪੁੱਟ (ਲੜਕੀਆਂ) ਬੀਸੀਐਸ-ਸੀਆਈਆਈਐਸ ਦੀ ਸਿਮਰਨਪ੍ਰੀਤ ਕੌਰ। ਲਾਂਗ ਜੰਪ (ਲੜਕੀਆਂ) ਬੀਸੀਐਸ-ਸੀਆਈਆਈਐਸ ਦੀ ਰੂਪਕਿਰਨ ਸ਼ਾਮਿਲ ਹਨ। ਦਿਨ ਭਰ ਚੱਲੀਆਂ ਖੇਡਾਂ ਦੀ ਸਮਾਪਤੀ ਰਿਲੇਅ ਦੌੜ ਨਾਲ ਹੋਈ। ਸਾਰੇ ਈਵੈਂਟ ਦਾ ਆਯੋਜਨ ਸਮੂਹ ਫੈਕਲਟੀ ਮੈਂਬਰਾਂ ਅਤੇ ਸਟਾਫ ਵੱਲੋਂ ਕੀਤਾ ਗਿਆ। ਅੰਤ ਵਿਚ ਐਸਯੂਐਸਪੀਸੀ ਦੇ ਪ੍ਰਿੰਸੀਪਲ ਇੰਜੀ. ਸੁਸ਼ੀਲ ਕੰਬੋਜ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਨ ਉਪਰੰਤ ਪ੍ਰਤੀਯੋਗੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਤਮਗਾ ਜਿੱਤਿਆ ਹੈ ਜਾਂ ਨਹੀਂ,  ਤੁਸੀਂ ਸਾਰੇ ਜੇਤੂ ਹੋ। ਅਤੇ ਮੈਂ ਆਸ ਕਰਦਾ ਹਾਂ ਕਿ ਅੱਗੇ ਤੋਂ ਹੋਣ ਵਾਲੇ ਮੁਕਾਬਲਿਆਂ ਵਿਚ ਵੀ ਤੁਸੀਂ ਵੱਧ-ਚੜ੍ਹ ਕੇ ਭਾਗ ਲਵੋਗੇ। ਅੰਤ ਵਿਚ ਸੀਜੀਆਈ ਸਪੋਰਟਸ ਕੋਆਰਡੀਨੇਟਰ ਪ੍ਰੋ. ਗੁਰਜੇਤ ਸਿੰਘ ਨੇ ਇਸ ਸਫਲਤਾਪੂਰਕ ਈਵੈਂਟ ਵਿਚ ਭਾਗ ਲੈਣ ਵਾਲਿਆਂ ਦਾ ਧੰਨਵਾਦ ਕੀਤਾ।

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD