Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿੱਟੀ ਦੇ ਤੇਲ ਉਤੇ ਸਬਸਿਡੀ ਸਿੱਧੇ ਲਾਭਪਾਤਰ ਨੂੰ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਯੋਜਨਾ ਦੇ ਸ਼ੁਰੂਆਤੀ ਦੌਰ ਵਿਚ ਤਿੰਨ ਜਿਲ੍ਹਿਆਂ ਵਿਚ ਕੀਤਾ ਪ੍ਰਯੋਗ ,ਸੂਬੇ ਦੇ ਹਰ ਖੇਤਰ ਵਿਚ ਦਿੱਤੀ ਜਾਵੇਗੀ ਇਹ ਸੇਵਾ

ਮਿੱਟੀ ਦੇ ਤੇਲ ਉਤੇ ਸਬਸਿਡੀ ਸਿੱਧੇ ਲਾਭਪਾਤਰ ਨੂੰ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

Web Admin

Web Admin

5 Dariya News

ਨਵੀਂ ਦਿੱਲੀ , 04 Mar 2016

Last updated on: Mar 04, 2016, 00:00 IST

ਡਾਇਰੈਕਟ ਬੈਨੀਫਿਟ ਟਰਾਂਸਫਰ ਆਫ ਕੈਰੋਸੀਨ (ਡੀ.ਬੀ.ਟੀ.ਕੇ.) ਦੇ ਸਬੰਧ ਵਿਚ ਦਿੱਲੀ ਵਿਖੇ ਧਰਮਿੰਦਰ ਪ੍ਰਧਾਨ,ਕੇਂਦਰੀ ਰਾਜ ਮੰਤਰੀ ( ਆਈ.ਸੀ.), ਪੈਟਰੋਲੀਅਮ ਅਤੇ ਕੁਦਰਤੀ ਗੈਸ ਦੀ ਪ੍ਰਧਾਨਗੀ ਵਿਚ ਕਾਨਫਰੰਸ ਹੋਈ ਜਿਸ ਵਿਚ ਵਿਸ਼ੇਸ਼ ਤੌਰ ਉੱਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸ਼ਮੂਲੀਅਤ ਕੀਤੀ ।ਇਹਨਾਂ ਦੇ ਨਾਲ ਮਹਾਰਾਸ਼ਟਰ ਦੇ ਗਿਰੀਸ਼ ਬਾਲਾਚੰਦਰਾ ਬਾਪਤ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਵੀ ਖਾਸ ਤੌਰ ਹਾਜਰ ਹੋਏ।

ਇਹ ਕਾਨਫਰੰਸ ਵਿਸ਼ੇਸ਼ ਤੋਰ ਤੇ ਰਾਜਾਂ ਦੀ ਡਾਇਰੈਕਟ ਬੈਨੀਫਿਟ ਟਰਾਂਸਫਰ ਆਫ ਕੈਰੋਸੀਨ ਯੋਜਨਾ ਸਬੰਧੀ ਤਿਆਰੀਆਂ ਦੇ ਨਿਰੀਖਣ ਲਈ ਕੀਤੀ ਗਈ ਜਿਸ ਵਿਚ ਰਾਜ ਦੇ ਫੂਡ ਸਕੱਤਰ ਵੀ ਹਾਜਰ ਹੋਏ।ਕਾਨਫਰੰਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਕੈਰੋਂ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਸਮੂਹ ਸੂਬਿਆਂ ਵਿਚੋਂ ਪਹਿਲਾ ਸੂਬਾ ਹੈ ਜਿਸ ਨੇ ਡਾਇਰੈਕਟ ਬੈਨੀਫਿਟ ਟਰਾਂਸਫਰ ਆਫ ਕੈਰੋਸੀਨ ਯੋਜਨਾ ਨੂੰ ਸੂਬੇ ਵਿਚ ਦਸੰਬਰ 2015 ਵਿਚ ਸ਼ੁਰੂ ਕੀਤਾ ਜਿਸ ਨੂੰ ਤਰਨਤਾਰਨ,ਪਠਾਨਕੋਟ ਅਤੇ ਮੋਹਾਲੀ ਜਿਲ੍ਹਿਆਂ ਵਿਚ ਲਾਗੂ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਨੇ ਡੀ.ਬੀ.ਟੀ.ਕੇ. ਨੂੰ 9 ਰਾਜਾਂ ਦੇ 33 ਜਿਲ੍ਹਿਆਂ ,ਪੰਜਾਬ, ਛਤੀਸਗੜ੍ਹ,ਹਰਿਆਣਾ,ਹਿਮਾਚਲ ਪ੍ਰਦੇਸ਼, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਗੁਜਰਾਤ ਵਿਖੇ 1 ਅਪ੍ਰੈਲ 2016 ਵਿਚ ਵਿਸ਼ੇਸ਼ ਤੌਰ ਤੇ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰੰਤਰ ਲੋਕ ਹਿੱਤ ਲਈ ਨਿਰਮਿਤ ਯੋਜਨਾਵਾਂ ਦੁਆਰਾ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੀ ਹੈ ਤਾਂ ਜੋ ਲੋੜਵੰਦ ਨਾਗਰਿਕਾਂ ਨੂੰ ਉਹਨਾਂ ਦਾ ਹੱਕ ਦਿੱਤਾ ਜਾ ਸਕੇ।ਖੁਰਾਕ ਮੰਤਰੀ ਪੰਜਾਬ ਨੇ ਇਸ ਕਾਨਫਰੰਸ ਵਿਚ ਡੀ.ਬੀ.ਟੀ.ਕੇ. ਯੋਜਨਾ ਸਬੰਧੀ ਰਾਜ ਪੱਧਰ ਤੇ ਕੀਤੀ ਗਈਆਂ ਤਿਆਰੀਆਂ ਦਾ ਬਿਊਰਾ ਵੀ ਪੇਸ਼ ਕੀਤਾ ਅਤੇ ਮਿੱਟੀ ਦਾ ਤੇਲ ਲੈਣ ਵਾਲੇ ਯੋਗ ਲਾਭਪਾਤਰੀਆਂ ਦਾ ਵੇਰਵਾ ਵੀ ਸਾਂਝਾ ਕੀਤਾ। ਉਨਾਂ ਵਲੋਂ ਦੱੱਸਿਆ ਗਿਆ ਕਿ ਇਸ ਯੋਜਨਾਵਾਂ ਦਾ ਲਾਭ ਦੇਣ ਲਈ ਸੂਬੇ ਵਿਚ 8 ਲੱਖ ਪਰਿਵਾਰ ਸਿੱਧੇ ਆਧਾਰ ਨਾਲ ਜੋੜੇ ਹਨ । ਇਸ ਪ੍ਰਸਤਾਵ ਦੀ ਕੇਂਦਰੀ ਰਾਜ ਮੰਤਰੀ ( ਆਈ.ਸੀ.), ਪੈਟਰੋਲੀਅਮ ਅਤੇ ਕੁਦਰਤੀ ਗੈਸ ਨੇ ਸ਼ਾਲਾਘਾ ਕੀਤੀ ।ਇਸ ਕਾਨਫਰੰਸ ਵਿਚ ਪੈਟਰੋਲੀਅਮ ਮੰਤਰਾਲੇ ਦੇ ਅਧਿਕਾਰੀ ਅਤੇ ਸੂਬਿਆ ਦੇ ਨੁਮਾਇੰਦੇ ਵੀ ਹਾਜਰ ਹੋਏ।

 

Tags: Dharmendra Pradhan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD