Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਬੈਂਕ 'ਚ ਪੈਸੇ ਜਮਾਂ ਕਰਵਾਉਣ ਆਇਆ ਮਜ਼ਦੂਰ ਹੋਇਆ ਠੱਗੀ ਦਾ ਸ਼ਿਕਾਰ

Web Admin

Web Admin

5 Dariya News

ਡੇਰਾਬੱਸੀ , 05 Mar 2016

ਡੇਰਾਬੱਸੀ ਵਿਖੇ ਇੱਕ ਬੈਂਕ ਵਿੱਚ ਪੈਸੇ ਜਮਾਂ ਕਰਵਾਉਣ ਆਇਆ ਇੱਕ ਮਜ਼ਦੂਰ ਠੱਗੀ ਦਾ ਸ਼ਿਕਾਰ ਹੋ ਗਿਆ। ਠੱਗਾਂ ਨੇ ਵੱਧ ਪੈਸਿਆਂ ਦਾ ਲਾਲਚ ਦੇ ਕੇ ਉਸ ਕੋਲੋਂ ਇੱਕ ਮੋਬਾਇਲ ਤੇ 17000 ਰੁਪਏ ਲੈ ਕੇ ਫਰਾਰ ਹੋ ਗਏ। ਇਹ ਘਟਨਾ ਅੱਜ ਸਵੇਰੇ ਕਰੀਬ 10.30 ਬੈਂਕ ਆਫ਼ ਇੰਡੀਆ ਵਿੱਚ ਵਾਪਰੀ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਕਲਮੇਸ਼ ਕੁਮਾਰ ਵਾਸੀ ਸੀਤਾਮੜੀ(ਬਿਹਾਰ) ਨੇ ਦੱਸਿਆ ਕਿ ਉਹ ਹੈਬਤਪੁਰ ਵਿਖੇ ਸਮਰਾਟ ਪਲਾਈਵੁੱਡ ਫੈਕਟਰੀ ਵਿੱਚ ਕੰਮ ਕਰਦਾ ਹੈ। ਉਹ ਆਪਣਾ ਚਾਚਾ ਦੇ ਖਾਤੇ ਵਿੱਚ 17 ਹਜ਼ਾਰ ਰੁਪਏ ਜਮਾਂ ਕਰਵਾਉਣ ਲਈ ਬੈਂਕ ਆਫ਼ ਇੰਡੀਆ ਵਿਚ ਗਿਆ। ਬੈਂਕ ਵਿਚ ਜਦੋਂ ਉਹ ਬਾਊਚਰ ਭਰਨ ਲੱਗਿਆ ਤਾਂ ਪੈਨ ਲੈਣ ਲਈ ਉਹ ਬਾਹਰ ਨਿਕਲ ਗਿਆ। ਬੈਂਕ ਵਿੱਚ ਪਹਿਲਾਂ ਹੀ ਦੋ ਨੌਜਵਾਨ ਖੜ੍ਹੇ ਸਨ ਜੋ ਉਸਦੇ ਪਿੱਛੇ ਹੀ ਬਾਹਰ ਆ ਗਏ। ਇਨ੍ਹਾਂ ਅਣਪਛਾਤੇ ਨੌਜਵਾਨਾਂ ਨੇ ਉਸ ਕੋਲੋਂ ਖੁੱਲ੍ਹੇ ਪੈਸੇ ਲੈਣ ਦੀ ਗੱਲ ਕਹੀ। ਕਮਲੇਸ਼ ਨੂੰ ਰੁਮਾਲ ਵਿੱਚ ਲਪੇਟੀ 50 ਹਜ਼ਾਰ ਰੁਪਏ ਦੀ ਥੱਦੀ ਦੱਸਕੇ ਠੱਗਾਂ ਨੇ ਉਸਨੂੰ ਸਭ ਤੋਂ ਉਪਰ ਲੱਗਿਆ ਪੰਜ ਸੌ ਦਾ ਨੋਟ ਦਿਖਾਇਆ। ਕਮਲੇਸ਼ ਨੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂਨੂੰ 17000 ਰੁਪਏ ਦੇ ਦਿੱਤੇ। ਠੱਗਾਂ ਨੇ ਕਮਲੇਸ਼ ਤੋਂ ਉਸਦਾ ਮੋਬਾਇਲ ਵੀ ਇਹ ਕਹਿ ਕੇ ਲੈ ਲਿਆ ਕਿ ਉਸਦਾ ਰੀਚਾਰਜ ਕਰਵਾ ਕੇ ਵਾਪਸ ਕਰ ਦੇਣਗੇ। ਦੇਖਦੇ ਹੀ ਦੇਖਦੇ ਦੋਨੋਂ ਠੱਗ ਮੌਕੇ ਤੋਂ ਫਰਾਰ ਹੋ ਗਏ। ਕਮਲੇਸ਼ ਨੇ ਗੁਲਾਬਗੜ੍ਹ ਰੋਡ 'ਤੇ ਆ ਕੇ ਇੱਕ ਦੁਕਾਨ 'ਤੇ ਜਦੋਂ ਰੁਮਾਲ ਵਿਚੋਂ ਥੱਦੀ ਖੋਲ੍ਹੀ ਦਾ ਉਸ ਵਿਚੋਂ ਇੱਕ ਨੋਟ ਛ੍ਰੱਡਕੇ ਬਾਕੀ ਬਾਰੇ ਕਾਗਜ਼ ਦੇ ਟੁੱਕੜੇ ਮਿਲੇ।ਇਸ ਘਟਨਾ ਬਾਰੇ ਡੇਰਾਬੱਸੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਐਸ.ਐਚ.ਓ. ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਲੱਗ ਰਿਹਾ ਹੈ ਕਿਉਂਕਿ 17000 ਰੁਪਏ ਕਮਲੇਸ਼ ਦੇ ਚਾਚਾ ਦੇ ਸਨ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD