Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੁੱਕਾ ਨੇ ਜੇਈਟੀ ਇਮਤਿਹਾਨਾਂ ਨੂੰ ਖਤਮ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ

ਸਾਲ 2015-16 ਵਿਚ 20 ਹਜ਼ਾਰ ਸੀਟਾ ਰਹਿ ਗਈਆਂ ਸਨ ਖਾਲੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Mar 2016

Last updated on: Mar 14, 2016, 00:00 IST

ਪੰਜਾਬ ਸਟੇਟ ਬੋਰਡ ਆਫ ਟੈਕਨਿਕਲ ਐਜੁਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਨੇ ਸਾਲ 2016-17 ਦੇ ਡਿਪਲੋਮਾ ਕੋਰਸਾਂ ਵਿਚ ਦਾਖਲੇ ਲਈ ਲੈਣ ਵਾਲੇ 'ਜੇਈਟੀ' ਇਮਤਿਹਾਨ ਨੂੰ ਖਤਮ ਕਰ ਦਿੱਤਾ ਹੈ। ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ 'ਪੁੱਕਾ' ਨੇ ਪੰਜਾਬ ਵਿਚ ਜੁਆਇੰਟ ਐਂਟਰੈਸ ਟੈਸਟ 'ਜੇਈਟੀ' ਇਮਤਿਹਾਨਾਂ ਨੂੰ ਖਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਤੋਂ ਪਹਿਲਾਂ ਹੋਰ ਕਈ ਰਾਜਾਂ ਨੇ ਵੀ ਜੇਈਟੀ ਇਮਤਿਹਾਨਾਂ ਨੂੰ ਖਤਮ ਕਰ ਦਿੱਤਾ ਹੈ। ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਨੇ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਅਤੇ ਪੰਜਾਬ ਸਟੇਟ ਬੋਰਡ ਆਫ ਟੈਕਨਿਕਲ ਐਜੁਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ, ਸ. ਸੇਵਾ ਸਿੰਘ ਸੇਖਵਾਂ ਦਾ ਧੰਨਵਾਦ ਕੀਤਾ ਹੈ।ਦਸਣਯੋਗ ਹੈ ਕਿ ਪੰਜਾਬ ਦੇ ਜਿਆਦਾਤਰ ਪ੍ਰਾਈਵੇਟ ਅਨਏਡਿਡ ਕਾਲਜਾਂ ਵਿਚ ਸੀਟਾ ਖਾਲੀ ਪਈਆਂ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਫਿਰ ਵੀ 10 ਪਾਸ ਕਰਨ ਤੋਂ ਬਾਅਦ ਟੈਕਨੀਕਲ ਡਿਪਲੋਮਾ ਕੋਰਸਾਂ ਵਿਚ ਦਾਖਲੇ ਦੇ ਚਾਹਵਾਨ ਵਿਦਿਆਰਥੀਆਂ ਲਈ ਜੁਆਇੰਟ ਐਂਟਰੇਸ ਟੈਸਟ ਜੇਈਟੀ ਲਿਆ ਜਾਂਦਾ ਰਿਹਾ ਸੀ। 

ਪ੍ਰੰਤੂ ਹੁਣ ਆਨਲਾਈਨ ਕਾਊਂਸਲਿੰਗ ਕਰਕੇ ਮੈਰਿਟ ਦੇ ਆਧਾਰ ਤੇ ਦਾਖਲਾ ਦਿੱਤਾ ਜਾਵੇਗਾ। ਇਸ ਨਾਲ ਜਿੱਥੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਂਬਾਪ ਦਾ ਪੈਸਾ ਅਤੇ ਸਮਾਂ ਬਚੇਗਾ ਉਥੇ ਕਾਲਜਾਂ ਲਈ ਵੀ ਪ੍ਰੇਸ਼ਾਨੀ ਘਟੇਗੀ।ਜਿਕਰਯੋਗ ਹੈ ਕਿ ਪੰਜਾਬ ਵਿਚ 140 ਪ੍ਰਾਈਵੇਟ ਅਤੇ 25 ਸਰਕਾਰੀ ਪੌਲਿਟੈਕਨਿਕ ਕਾਲਜ ਹਨ। ਜਿਨ੍ਹਾਂ ਵਿਚ 60,000 ਡਿਪਲੋਮਾ ਸੀਟਾਂ ਹਨ। ਸਾਲ 2015-16 ਵਿਚ 40,000 ਸੀਟਾ ਹੀ ਭਰੀਆਂ ਜਾ ਸਕੀਆਂ, ਜਦਕਿ 20,000 ਸੀਟਾਂ ਖਾਲੀ ਰਹਿ ਗਈਆਂ। ਜਿਸ ਕਾਰਨ ਬੱਚਿਆਂ ਨੂੰ ਅਸਾਨੀ ਨਾਲ ਇਨ੍ਹਾਂ ਕਾਲਜਾ ਵਿਚ ਦਾਖਲਾ ਮਿਲ ਜਾਦਾ ਹੈ। ਇਸਦੇ ਚਲਦਿਆਂ ਜੇਈਟੀ ਟੈਸਟ ਦੇਣ ਦਾ ਰੁਝਾਨ ਲਗਾਤਾਰ ਘਟਦਾ ਜਾ ਰਿਹਾ ਸੀ। ਹੁਣ ਪੰਜਾਬ ਸਰਕਾਰ ਨੇ ਹਰਿਆਣਾ ਦੀ ਤਰਜ ਤੇ ਟੈਸਟ ਲੈਣ ਦੀ ਬਜਾਏ ਮੈਰਿਟ ਦੇ ਆਧਾਰ ਤੇ ਦਾਖਲੇ ਕਰਨ ਦਾ ਫੈਸਲਾ ਕੀਤਾ ਹੈ।ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਇਸ ਟੈਸਟ ਦੇ ਖਤਮ ਹੋਣ ਨਾਲ ਕਾਲਜਾਂ ਵਿਚ ਵਿਦਿਆਰਥੀਆ ਮੈਰਿਟ ਦੇ ਆਧਾਰ ਤੇ ਸਿੱਧਾ ਦਾਖਲਾ ਹੋ ਸਕੇਗਾ। 

 

Tags: PUCA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD