Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਪੋਸਟ ਮੈਟਰਿਕ ਸਕਾਲਰਸ਼ਿਪ ਦੀ ਵਿਜੀਲੈਂਸ ਜਾਣ: ਪੁੱਕਾ ਨੇ ਦੱਸਿਆ ਪੈਸਾ ਜਾਰੀ ਨਾ ਕਰਨ ਦਾ ਬਹਾਨਾ

ਪੋਸਟ ਮੈਟਰਿਕ ਸਕਾਲਰਸ਼ਿਪ ਦੀ ਵਿਜੀਲੈਂਸ ਜਾਣ: ਪੁੱਕਾ ਨੇ ਦੱਸਿਆ ਪੈਸਾ ਜਾਰੀ ਨਾ ਕਰਨ ਦਾ ਬਹਾਨਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Mar 2016

Last updated on: Mar 16, 2016, 00:00 IST

ਪੰਜਾਬ ਸਰਕਾਰ ਵਲੋਂ ਐਸਸੀ ਐਸਟੀ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟਰਿਕ ਸਕਾਲਰਸ਼ਿਪ ਵਿਚ ਧਾਂਦਲੀ ਦੇ ਸ਼ੱਕ ਹੇਠ ਬਿਠਾਈ ਗਈ ਵਿਜੀਲੈਂਸ ਜਾਂਚ ਦੀ ਟਾਇਮਿੰਗ ਤੇ ਸਵਾਲ ਚੁੱਕਦਿਆਂ ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ ਪੁੱਕਾ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਸਕਾਲਰਸ਼ਿਪ ਲਈ ਜਾਰੀ ਹੋਣ ਵਾਲੀ ਰਾਸ਼ੀ ਨੂੰ ਹੋਰ ਲਟਕਾਇਆ ਜਾ ਸਕੇ।ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਸਬੰਧੀ ਚਾਰ ਅਲੱਗ ਅਲੱਗ ਤਰੀਕੇ ਨਾਲ ਜਾਂਚ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਪੁੱਕਾ ਕਿਸੇ ਵੀ ਕਾਲਜ ਦੀ ਜਾਂਚ ਲਈ ਤਿਆਰ ਹੈ। ਪ੍ਰੰਤੂ ਜੇਕਰ ਕਿਸੇ ਕਾਲਜ ਵਿਚ ਕੋਈ ਗੜਬੜੀ ਨਹੀ ਪਾਈ ਜਾਂਦੀ ਤਾਂ ਉਸਦੀ ਸਕਾਲਰਸ਼ਿਪ ਰਾਸ਼ੀ ਜਾਰੀ ਕਰ ਦਿੱਤੀ ਜਾਵੇ।ਪੁੱਕਾ ਦੇ ਵਿੱਤ ਸਕੱਤਰ ਮਨਮੋਹਨ ਗਰਗ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸ਼ੱਕ ਦੇ ਘੇਰੇ ਵਿਚ ਆਏ ਕਾਲਜਾਂ ਦੀ ਸੰਖਿਆ ਗਿਣਤੀ ਦੀ ਹੀ  ਹੈ ਜਦਕਿ ਇਸ ਦਾ ਖਾਮਿਆਜਾ ਪੰਜਾਬ ਦੇ ਬਾਕੀ ਕਾਲਜਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਮਹਿਜ਼ 30-50 ਕਰੋੜ ਰੁਪਏ ਲਈ ਸਕਾਲਰਸ਼ਿਪ ਦਾ 500 ਤੋਂ 550 ਕਰੋੜ ਰੁਪਇਆ ਜਾਰੀ ਨਾ ਕਰਨਾ ਨਾਇਨਸਾਫੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਈ ਕਾਲਜ 'ਨਾਨ ਪਰਫਾਮਿੰਗ ਅਸੈਟ' (ਐਨਪੀਏ )ਬੈਕਾਂ ਦੁਆਰਾ ਘੋਸ਼ਿਤ ਕੀਤੇ ਜਾ ਚੁੱਕੇ ਹਨ ਕਿਉਂਜੋ ਸਰਕਾਰ ਨੇ ਸਾਲ 2015-16 ਲਈ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀ ਕੀਤੀ। ਜੇਕਰ ਇੱਦਾ ਹੀ ਚਲਦਾ ਰਿਹਾ ਤਾਂ ਹੋਰ ਵੀ ਕਈ ਜਲਦੀ ਹੈ ਕਾਲਜ 'ਐਨਪੀਏ' ਘੋਸ਼ਿਤ ਹੋ ਜਾਣਗੇ। 

ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਇਕ ਪਾਸੇ ਸਰਕਾਰ ਨੇ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀ ਕਰ ਰਹੀ ਅਤੇ ਦੂਜੇ ਪਾਸੇ ਰਾਜ ਵਿਚਲੀਆਂ ਯੂਨਿਵਰਸਿਟੀਆਂ ਜਿਨ੍ਹਾਂ ਵਿਚ ਆਈਕੇਜੀ –ਪੀਟੀਊ  ਜਲੰਧਰ ਅਤੇ ਐਮ ਆਰ ਐਸ ਬਠਿੰਡਾ ਕਾਲਜਾਂ ਤੇ ਪੈਸਾ ਜਮ੍ਹਾਂ ਕਰਵਾਉਂਣ ਲਈ ਦਬਾਅ ਪਾ ਰਹੇ ਹਨ।ਮਨਮੋਹਨ ਗਰਗ ਨੇ ਕਿਹਾ ਕਿ ਜੇਕਰ ਸਰਕਾਰ ਜਲਦੀ ਤੋਂ ਜਲਦੀ ਸ਼ਕਾਲਰਸ਼ਿਪ ਦੀ ਰਾਸ਼ੀ ਜਾਰੀ ਨਹੀ ਕਰਦੀ ਤਾਂ ਮਜਬੂਰਨ ਆਉਂਣ ਵਾਲੀਆਂ ਨਵੀਆਂ ਐਡਮੀਸ਼ਨਾਂ ਵਿਚ ਕਾਲਜਾਂ ਨੂੰ ਵਿਦਿਆਰਥੀਆਂ ਤੋਂ ਅਗਾਂਊ ਫੀਸਾਂ ਲੈਣ ਜਾਂ ਦਾਖਲੇ ਤਾ ਨਾਹ ਕਰਨ ਤੋ ਇਲਾਵਾ ਹੋਰ ਕੋਈ ਚਾਰਾ ਨਹੀ ਰਹਿ ਜਾਵੇਗਾ।ਜਿਕਰਯੋਗ ਹੈ ਕਿ ਹਾਲ ਹੀ ਵਿਚ ਪੋਸਟ ਮੈਟਰਿਕ ਸਕਾਲਰਸ਼ਿਪ ਵਿਚ ਧਾਂਦਲੀਆਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਉਠਾਇਆ ਗਿਆ ਸੀ ਜਿਸ ਤੋਂ ਮਗਰੋਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸਦੀ ਵਿਜੀਲੈਸ ਜਾਂਚ ਦੇ ਆਦੇਸ਼ ਦਿੱਤੇ ਸਨ। ਉਧਰ ਪੰਜਾਬ ਵਿਚ ਐਸਸੀ ਐਸਟੀ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਾਂ ਹੋਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਤੇ ਸਵਾਲੀਆ ਚਿੰਨ ਲੱਗ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚਲੇ ਟੈਕਨਿਕਲ ਐਜੂਕੇਸ਼ਨ ਕਾਲਜਾਂ ਲਈ ਵੀ ਵੱਡਾ ਵਿੱਤੀ ਸੰਕਟ ਖੜਾ ਹੋ ਗਿਆ ਹੈ। 

 

Tags: PUCA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD