Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਮੁੱਖ ਮੰਤਰੀ 3 ਅਪਰੈਲ 2016 ਨੂੰ ਗੁਰੂ ਰਵਿਦਾਸ ਯਾਦਗਾਰ ਦਾ ਬੁਨਿਆਦ ਪੱਥਰ ਰੱਖਣਗੇ - ਠੰਡਲ

ਸੈਰ ਸਪਾਟਾ ਮੰਤਰੀ ਨੇ ਇਕ ਉਚ ਪੱਧਰੀ ਮੀਟਿੰਗ ਵਿਚ ਸਮਾਗਮ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪੰਜਾਬ ਦੇ ਮੁੱਖ ਮੰਤਰੀ 3 ਅਪਰੈਲ 2016 ਨੂੰ ਗੁਰੂ ਰਵਿਦਾਸ ਯਾਦਗਾਰ ਦਾ ਬੁਨਿਆਦ ਪੱਥਰ ਰੱਖਣਗੇ - ਠੰਡਲ

Web Admin

Web Admin

5 Dariya News

ਚੰਡੀਗੜ੍ਹ , 17 Mar 2016

Last updated on: Mar 17, 2016, 00:00 IST

ਮੁੱਖ ਮੰਤਰੀ ਪੰਜਾਬ, ਪਰਕਾਸ਼ ਸਿੰਘ ਬਾਦਲ ਗੁਰੂ ਰਵਿਦਾਸ ਮੈਮੋਰੀਅਲ ਦਾ ਸਥਾਪਨਾ ਪੱਥਰ ਖੁਰਾਲਗੜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 3 ਅਪ੍ਰੈਲ ਨੂੰ ਰੱਖਣਗੇ, ਇਹ ਜਾਣਕਾਰੀ  ਸ੍ਰੀ ਸੋਹਣ ਸਿੰਘ ਠੰਡਲ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਅਜ ਇਥੇ ਦਿੱਤੀ। ਗੁਰੂ ਰਵਿਦਾਸ ਮੈਮੋਰੀਅਲ ਫਾਊਡੇਸ਼ਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਧਾਨਗੀ ਕਰਦਿਆਂ , ਸ੍ਰੀ ਸੋਹਣ ਸਿੰਘ ਠੰਡਲ, ਨੇ ਦੱਸਿਆ ਕਿ ਇਹ ਇੱਕ ਯਾਦਗਾਰੀ ਫੰਕਸ਼ਨ ਹੋਵੇਗਾ ਜਿਸ ਵਿੱਚ ਰਾਜ ਭਰ ਤੋਂ ਹਜ਼ਾਰਾ ਲੋਕ ਪਹੁੰਚਨਗੇ  ਅਤੇ ਇਸਦਾ ਮੁੱਖ ਅਕਰਸ਼ਨ ਸੰਤ ਸਮਾਜ ਦੀਆਂ ਉਘਿਆ਼ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਹੋਵੇਗੀ ।ਸ੍ਰੀ ਠੰਡਲ ਨੇ ਇਹ ਵੀ ਦੱਸਿਆ ਕਿ ਕਾਰਜਕਾਰੀ ਕਮੇਟੀ ਦੇ ਫੈਸਲੇ ਅਨੁਸਾਰ, ਯਾਦਗਾਰ ਦੀ ਕੰਧ ਦੀ ਉਸਾਰੀ ਸ਼ੁਰੂ ਕੀਤੀ ਗਈ ਹੈ ਅਤੇ ਜਲਦੀ ਹੀ ਯਾਦਗਾਰ ਦੀ ਉਸਾਰੀ ਲਈ ਟੈਂਡਰ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਗੁਰੂ ਰਵਿਦਾਸ ਯਾਦਗਾਰ ਉਪਰ ਅੰਦਾਜ਼ਨ 110 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ  ਲਗਭਗ 18 ਏਕੜ ਜ਼ਮੀਨ ਤੇ ਖੁਰਾਲਗੜ ਵਿਖੇ ਸਥਾਪਤ ਕੀਤੀ ਜਾ ਰਹੀ ।

ਇਸ ਮੌਕੇ 3। ਅਪ੍ਰੈਲ ਦੇ ਸਮਾਗਮ ਸਬੰਦੀ ਵਿਸਤਾਰਤ ਚਰਚਾ ਕੀਤੀ ਗਈ ਅਤੇ ਸਥਾਨਕ ਪ੍ਰਸ਼ਾਸਨ ਨਾਲ ਫੰਕਸ਼ਨ ਦੀ ਰੂਪ ਰੇਖਾ ਕੰਮ ਤਿਆਰ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਵੀ ਨਿਰਧਾਰਤ ਕੀਤੀ ਗਈ । ਇਸ ਮੌਕੇ 'ਤੇ ਸ੍ਰੀ ਠੰਡਲ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਅੱਪੋ ਆਪਣੇ ਕੰਮ ਸੁਚਝੇ ਢੰਗ ਨਾਲ ਕਰਨ ਲਈ ਕਿਹਾ ਤਾਂ ਜੋ ਗੁਰੂ ਰਵਿਦਾਸ ਯਾਦਗਾਰ ਦੀ ਬੁਨਿਆਦ ਰੱਖਣ ਦੀ ਰਸਮ ਦੇ ਮੌਕੇ' ਤੇ ਆਯੋਜਿਤ ਸਮਾਗਮ ਨੂੰ ਇੱਕ ਯਾਦਗਾਰ ਫੰਕਸ਼ਨ ਬਣਾਇਆ ਜਾ ਸਕੇ। ਪੰਜਾਬ ਸਿਵਲ ਸਕੱਤਰੇਤ 'ਚ ਸੈਰ ਸਪਾਟਾ ਮੰਤਰੀ ਦੇ ਦਫ਼ਤਰ ਵਿਚ ਅੱਜ ਇੱਥੇ ਹੋਈ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ, ਸ੍ਰੀ ਸੋਮ ਪ੍ਰਕਾਸ਼, ਮੁੱਖ ਸੰਸਦੀ ਸਕੱਤਰ, ਸ੍ਰੀ ਐ.ਕੇ. ਸੰਧੂ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ, ਪ੍ਰਮੁੱਖ ਸਕੱਤਰ ਸੈਰ ਸਪਾਟਾ ਸ੍ਰੀਮਤੀ ਅੰਜਲੀ ਭਾਵਰਾ, ਸ੍ਰੀ ਐਨ.ਐਸ. ਰੰਧਾਵਾ, ਡਾਇਰੈਕਟਰ ਸੈਰ ਸਪਾਟਾ, ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਅਤੇ ਲੋਕ ਨਿਰਮਾਣ ਤੇ ਵਿਤ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD