Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁੱਜਰਵਾਲ ਗਰਾਉਂਡ ਅਤੇ ਢੈਪਈ ਦੇ ਪੋਂਡ ਤੋਂ ਕਾਇਲ ਹੋਏ ਸੁਖਬੀਰ ਬਾਦਲ ਨੇ ਆਪਣੇ ਹਲਕੇ ਦੇ ਡੀ ਸੀ ਨੂੰ ਜਾਇਜਾ ਲੈਣ ਦੇ ਦਿੱਤੇ ਆਦੇਸ਼

੨ ਘੰਟਿਆਂ 'ਚ ਡੀ ਸੀ ਜ਼ਾਰੰਗਲ ਨੇ ਆਪਣੀ ਟੀਮ ਸਮੇਤ ਪ੍ਰੋਜੈਕਟਾਂ ਦਾ ਲਿਆ ਵਿਉਂਤਬੰਦੀ ਵੇਰਵਾ

Web Admin

Web Admin

5 Dariya News (ਅਜੇ ਪਾਹਵਾ)

ਮੁੱਲਾਂਪੁਰ-ਦਾਖਾ , 18 Mar 2016

Last updated on: Mar 18, 2016, 00:00 IST

ਵਿਧਾਨ ਸਭਾ ਹਲਕਾ ਦਾਖਾ ਅੰਦਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਪਿੰਡ ਗੁੱਜਰਵਾਲ ਵਿਖੇ ਬਣਾਏ ਆਧੂਨਿਕ ਮਲਟੀਪਰਪਜ਼ ਖੇਡ ਗਰਾਊਂਡ ਕਮ ਪਾਰਕ ਨੂੰ ਵੇਖ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਸ ਕਦਰ ਕਾਇਲ ਹੋ ਗਏ ਕਿ ਉਹਨਾਂ ਨੇ ਆਪਣੇ ਹਲਕੇ ਸ਼੍ਰੀ ਮੁਕਤਸਰ ਸਾਹਿਬ ਦੇ ਡੀ ਸੀ ਨੂੰ ਖੇਡ ਗਰਾਉਂਡ ਅਤੇ ਢੈਪਈ ਵਿਖੇ ਬਣਾਏ ਪੋਂਡ ਦਾ ਜਾਇਜਾ ਲੈਣ ਦੇ ਆਦੇਸ਼ ਦੇ ਦਿੱਤੇ। ਸ. ਸੁਖਬੀਰ ਬਾਦਲ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੂਬੇ ਵਿਚ ਜਿਹੜੇ ਸਮਾਰਟ ਪਿੰਡ ਬਣਾਉਣ ਦਾ ਮੈਂ ਸੁਪਨਾ ਲਿਆ ਉਸਨੂੰ ਵਿਧਾਇਕ ਇਆਲੀ ਅਤੇ ਅਫਸਰਾਂ ਨੇ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾ ਕੇ ਬੂਰ ਵੀ ਪਾ ਦਿੱਤਾ ਹੈ। ਉਹਨਾਂ ਹਰੇਕ ਵਰਗ  ਨੂੰ ਸਹੁਲਤ ਦੇਣ ਲਈ ਖੇਡ ਗਰਾਉਂਡ ਵਿੱਚ ਜਿਮ ਬਣਾਉਣ ਦੇ ਨਾਲ ਪਿੰਡ ਢੈਪਈ ਵਿਖੇ ਗੰਦੇ ਪਾਣੀ ਦੀ ਨਿਕਾਸੀ ਜੜੋਂ ਪੁੱਟਣ ਲਈ ਪਿੰਡ ਢੈਪਈ ਵਿਖੇ ਬਣੇ ਪ੍ਰੋਜੈਕਟ ਦਾ ਦੌਰਾ ਵੀ ਕੀਤਾ। ਸੁਖਬੀਰ ਬਾਦਲ ਦੇ ਆਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਦੇ ਡੀ ਸੀ ਡਾ ਸ੍ਰੀ ਸੁਮੀਤ ਜਾਰੰਗਲ ਅਤੇ ਸ੍ਰੀਮਤੀ ਸਾਕਸ਼ੀ ਸਾਹਨੀ ਆਈ ਏ ਐਸ (ਅੰਡਰ ਟਰੇਨਿੰਗ), ਐਕਸੀਅਨ ਪੰਚਾਇਤੀ ਰਾਜ ਅਤੇ ਡੀ ਐਸ ਓ ਆਦਿ ਆਪਣੀਆਂ ਟੀਮਾਂ ਨਾਲ ੨ ਘੰਟੇ ਦੇ ਅੰਦਰ ਅੰਦਰ ਨੈਚੁਰਲ ਟ੍ਰੀਟਮੈਂਟ ਪੋਂਡ ਢੈਪਈ ਅਤੇ ਮਲਟੀਪਰਪਜ਼ ਸਪੋਰਟਸ ਪਾਰਕ ਗੁੱਜਰਵਾਲ ਪੁੱਜੇ ਅਤੇ ਟੀਮ ਨਾਲ ਮਿਲ ਕੇ ਉਹਨਾਂ ਨੇ ਇਸਦੀ ਸਾਰੀ ਵਿਉਂਤਬੰਦੀ ਅਤੇ ਵੇਰਵੇ ਪ੍ਰਾਪਤ ਕੀਤੇ। ਉਹਨਾਂ ਕਿਹਾ ਕਿ ਗੰਦੇਪਾਣੀ ਦੀ ਨਿਕਾਸੀ ਦਾ ਪੋਂਡ ਬਣਾਕੇ ਬਹੁਤ ਵਧੀਆ ਹੱਲ ਕੱਢਿਆ ਹੋਇਆ ਹੈ ਅਤੇ ਇਹ ਪ੍ਰੋਜੈਕਟ ਆਪਣੇ ਹਲਕੇ ਵਿੱਚ ਲਗਾ ਕੇ ਲਾਹਾ ਲੈਣਗੇ। ਡੀ ਸੀ ਜਾਰੰਗਲ ਨੇ ਕਿਹਾ ਕਿ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਜਿਲਿਆਂ 'ਚ ਲਗਾ ਕੇ ਸੂਬੇ ਨੂੰ ਅਗਾਂਹਵਧੂ ਬਣਾਇਆ ਜਾਵੇਗਾ। ਇਹਨਾਂ ਪ੍ਰੋਜੈਕਟਾਂ ਦੀ ਡੀ ਸੀ  ਜਾਰੰਗਲ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਉਹਨਾਂ ਨਾਲ ਕੰਮ ਮਰਨ ਵਾਲੀ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪ੍ਰੋਜੈਕਟ ਜਿਲਿਆਂ ਵਿੱਚ ਲਗਾਉਣ ਲਈ ਸੂਬਾ ਸਰਕਾਰ ਤੱਤਪਰ ਹੈ, ਜਿਸ ਤੋਂ ਸੂਬੇ ਦੇ ਲੋਕ ਲਾਭ ਲੈ ਕੇ ਆਪਣਾ ਜੀਵਨ ਪੱਧਰ ਹੋਰ ਉੱਚਾ ਕਰਨਗੇ।

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD