Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬੀਆਂ ਨੂੰ ਬਦਨਾਮ ਕਰਨ ਵਾਲੇ ਰਾਹੁਲ ਗਾਂਧੀ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ-ਸੁਖਬੀਰ ਸਿੰਘ ਬਾਦਲ

ਕਿਹਾ ਪੂਰੇ ਮੁਲਕ ਨੂੰ ਅੰਨ੍ਹ ਦੇਣ ਵਾਲੀ ਕੌਮ ਨਸ਼ੱਈ ਨਹੀਂ ਹੋ ਸਕਦੀ ,ਐਸ. ਵਾਈ. ਐਲ ਦੀ ਨਾ ਲੋੜ ਸੀ, ਨਾ ਹੈ ਅਤੇ ਨਾ ਬਣਨ ਦਿਆਂਗੇ

Web Admin

Web Admin

5 Dariya News

ਅੰਮ੍ਰਿਤਸਰ , 20 Mar 2016

Last updated on: Mar 20, 2016, 00:00 IST

ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਲਈ ਬਦਨਾਮ ਕਰਨ ਵਾਲੇ ਰਾਹੁਲ ਗਾਂਧੀ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਉਨ੍ਹਾਂ ਨੇ ਅਜਿਹੀ ਸੋਚ ਦੇ ਪ੍ਰਗਟਾਅ ਸਦਕਾ ਕਾਂਗਰਸ ਦੇ ਮੁੱਢ ਕਦੀਮ ਤੋਂ ਪੰਜਾਬ ਤੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਵਾਕਈ ਕਹਿੰਦੇ ਹਨ ਕਿ ਪੰਜਾਬ ਵਿਚ ਨਸ਼ਾ ਬਹੁਤ ਹੈ ਤਾਂ ਉਹ ਪਹਿਲਾਂ ਯੂਥ ਕਾਂਗਰਸ ਦੇ ਨੇਤਾਵਾਂ ਦਾ ਡੋਪ ਟੈਸਟ ਕਰਵਾ ਲੈਣ ਅਤੇ ਜੇਕਰ ਉਨ੍ਹਾਂ ਵਿਚੋਂ ਨਸ਼ੇੜੀ ਨਿਕਲੇ ਤਾਂ ਸਮਝ ਲਓ ਕਿ ਪੰਜਾਬ ਵਿਚ ਨਸ਼ਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਭ ਤੋਂ ਵੱਧ ਤਰੱਕੀ ਕਰਨ ਵਾਲਾ ਸੂਬਾ ਬਣ ਚੁੱਕਾ ਹੈ, ਜਿਸ ਨੂੰ ਕੌਮੀ ਪੱਧਰ 'ਤੇ ਕਈ ਸਨਮਾਨ ਵੀ ਮਿਲ ਚੁੱਕੇ ਹਨ, ਪਰੰਤੂ ਕਾਂਗਰਸ ਅਤ ਵਿਰੋਧੀ ਪਾਰਟੀਆਂ ਦੇ ਆਗੂ ਪੰਜਾਬ ਨੂੰ ਝੂਠ ਬੋਲ ਕੇ ਐਵੇਂ ਹੀ ਬਦਨਾਮ ਕਰ ਰਹੇ ਹਨ, ਜੋ ਕਿ ਬਹੁਤ ਹੀ ਮਾੜੀ ਗੱਲ ਹੈ।ਬਾਦਲ ਨੇ ਕਿਹਾ ਕਿ ਪੰਜਾਬੀਆਂ ਵਿਰੁੱਧ ਅਜਿਹਾ ਮਾੜਾ ਪ੍ਰਚਾਰ ਉਹੀ ਕਰ ਸਕਦੇ ਹਨ, ਜਿਨ੍ਹਾਂ ਦੇ ਦਿਲ ਵਿਚ ਉਨ੍ਹਾਂ ਲਈ ਪਿਆਰ ਨਾ ਹੋਵੇ। ਸ. ਬਾਦਲ ਨੇ ਕਿਹਾ ਕਿ ਬਹਾਦਰੀ ਲਈ ਪ੍ਰਸਿੱਧ ਅਤੇ ਸਮੁੱਚੇ ਮੁਲਕ ਨੂੰ ਅੰਨ੍ਹ ਮੁਹੱਈਆ ਕਰਵਾਉਣ ਵਾਲੀ ਪੰਜਾਬੀ ਕੌਮ ਨਸ਼ੱਈ ਕਿਵੇਂ ਹੋ ਸਕਦੀ ਹੈ? ਸ. ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਆਪਣੀ ਧਰਮ ਪਤਨੀ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਪੱਤਰਕਾਰਾਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਸ. ਰਣਇੰਦਰ ਸਿੰਘ ਵਿਰੁੱਧ ਆਮਦਨ ਕਰ ਦਾ ਕੇਸ ਦਰਜ ਹੋਣ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਣਇੰਦਰ ਖਿਲਾਫ਼ ਸੰਮਨ ਜਾਰੀ ਹੋਣ ਨਾਲ ਸੱਚਾਈ ਸਾਹਮਣੇ ਆ ਗਈ ਹੈ ਕਿ ਕੈਪਟਨ ਪਰਿਵਾਰ ਦੇ ਵਿਦੇਸ਼ੀ ਬੈਂਕਾਂ ਵਿਚ ਖਾਤੇ ਅਤੇ ਜਾਇਦਾਦ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਉਨ੍ਹਾਂ ਆਪਣਾ ਪੱਖ ਦੁਹਰਾਉਂਦਿਆਂ ਕਿਹਾ ਕਿ ਇਸ ਨਹਿਰ ਦੀ ਨਾ ਹੀ ਲੋੜ ਸੀ, ਨਾ ਹੈ ਅਤੇ ਨਾ ਹੀ ਬਣਨ ਦਿੱਤੀ ਜਾਵੇਗੀ, ਭਾਵੇਂ ਕਿ ਇਸ ਲਈ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ।ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਡੇਰਿਆਂ ਵੱਲ ਰੁਖ ਕੀਤੇ ਜਾਣ ਸਬੰਧੀ ਪੁੱਛੇ ਜਾਣ 'ਤੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਾਰਟੀ ਦਾ ਚੋਣਾਂ ਸਬੰਧੀ ਆਪਣਾ ਨਜ਼ਰੀਆ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਅਤੇ ਮੁੱਖ ਮੰਤਰੀ ਜੀ ਦਾ ਤਾਂ ਸਭ ਤੋਂ ਵੱਡਾ ਡੇਰਾ 'ਵਿਕਾਸ' ਹੈ ਅਤੇ ਉਹ ਇਸੇ ਤਹਿਤ ਪੰਜਾਬ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਕਾਰਜ ਦੀ ਸ਼ੁਰੂਆਤ ਗੁਰੂ ਮਹਾਰਾਜ ਦਾ ਓਟ-ਆਸਰਾ ਲੈ ਕੇ ਕਰਦੇ ਹਨ।ਚੋਣਾਂ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੀ ਅਤੇ ਲੋਕਾਂ ਵਿਚ ਵਿਚਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਇਕੋ-ਇਕ ਅਜਿਹੇ ਮੁੱਖ ਮੰਤਰੀ ਹਨ, ਜੋ ਸਵੇਰੇ ਤੜਕੇ ਤੋਂ ਦੇਰ ਰਾਤ ਤੱਕ ਲੋਕਾਂ ਦੀ ਸੇਵਾ ਵਿਚ ਲੱਗੇ ਰਹਿੰਦੇ ਹਨ ਅਤੇ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੀ ਲੋਕਾਂ ਨਾਲ ਜੁੜੇ ਹੋਏ ਹਨ। ਇਸ ਲਈ ਅਕਾਲੀ ਦਲ ਹਮੇਸ਼ਾ ਚੋਣਾਂ ਲਈ ਤਿਆਰ ਹੈ।

ਜਦੋਂ ਉੱਪ ਮੁੱਖ ਮੰਤਰੀ ਨੇ ਘੰਟਾ ਭਰ ਸ਼ਹਿਰ ਦਾ ਲਗਾਇਆ ਗੇੜਾ-

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉੱਪ ਮੁੱਖ ਮੰਤਰੀ ਨੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਕ ਘੰਟੇ ਤੋਂ ਵੱਧ ਸਮਾਂ ਉਨ੍ਹਾਂ ਸ਼ਹਿਰ ਦਾ ਦੌਰਾ ਕੀਤਾ ਅਤੇ ਟਾਊਨ ਹਾਲ, ਸੁੰਦਰੀਕਰਨ, ਬੀ. ਆਰ. ਟੀ. ਐਸ, ਸਵਾਗਤੀ ਗੇਟ ਆਦਿ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਪਵਿੱਤਰ ਨਗਰੀ 'ਚ ਚੱਲ ਰਹੇ ਪ੍ਰਾਜੈਕਟ ਮੁਕੰਮਲ ਹੋਣ ਉਪਰੰਤ ਇਸ ਦੀ ਦਿਖ ਬਦਲ ਜਾਵੇਗੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ, ਡੀ. ਸੀ. ਪੀ ਸ. ਹਰਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ, ਅਕਾਲੀ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਨਵਦੀਪ ਸਿੰਘ ਗੋਲਡੀ, ਸ. ਅਜੈਬੀਰ ਪਾਲ ਸਿੰਘ ਰੰਧਾਵਾ, ਸ. ਰਜਿੰਦਰ ਸਿੰਘ ਮਰਵਾਹਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD