Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਐਨੀਜ਼ ਸਕੂਲ ਦੇ ਸਾਲਾਨਾ ਸਮਾਗਮ 'ਚ ਵਿਦਿਆਰਥੀਆਂ ਨੇ ਰੰਗ ਬੰਨ੍ਹਿਆ

ਐਨੀਜ਼ ਸਕੂਲ ਵਿਚ ਛੋਟੇ ਛੋਟੇ ਵਿਦਿਆਰਥੀਆਂ ਦੇ ਰੰਗਾ ਰੰਗ ਪੇਸ਼ਕਾਰੀ ਨਾਲ ਸਾਰਿਆ ਨੂੰ ਕੀਲਿਆ

ਐਨੀਜ਼ ਸਕੂਲ ਦੇ ਸਾਲਾਨਾ ਸਮਾਗਮ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Mar 2016

Last updated on: Mar 21, 2016, 00:00 IST

ਐਨੀਜ਼ ਗਰੁੱਪ ਆਫ਼ ਸਕੂਲਜ਼ ਦਾ  ਜੂਨੀਅਰ ਬੱਚਿਆਂ ਦਾ ਸਾਲਾਨਾ ਸਮਾਗਮ ਧੂਮ ਧਾਮ ਨਾਲ  ਐਨੀਜ਼ ਸਕੂਲ ਕੈਂਪਸ 'ਚ ਮਨਾਇਆ ਗਿਆ। ਇਸ ਮੌਕੇ ਤੇ ਪੂਰੇ ਸਕੂਲ ਕੈਂਪਸ ਨੂੰ ਰੰਗ ਬਿਰੰਗੇ ਫੁੱਲਾਂ,ਗ਼ੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ।ਜੂਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਛੋਟੇ-ਛੋਟੇ ਬੱਚਿਆਂ ਨੇ ਜਿੱਥੇ ਵੱਖ-ਵੱਖ ਰਾਜਾਂ ਦੇ ਡਾਂਸ ਨੂੰ ਸਟੇਜ ਤੇ ਬਖ਼ੂਬੀ ਵਿਖਾਇਆ ਉੱਥੇ ਹੀ ਫ਼ਿਲਮੀ ਧੁਨਾਂ ਤੇ ਨਿੱਕੇ ਨਿੱਕੇ ਬਾਲਾਂ ਦਾ ਨ੍ਰਿਤ ਵੇਖਣ ਯੋਗ ਸੀ। ਜੂਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਤਿਤਲੀ ਦੇ ਡਾਂਸ,ਵੱਖ ਵੱਖ  ਗਾਣਿਆਂ ਤੇ ਸੋਲੋ ਅਤੇ ਗਰੁੱਪ ਡਾਂਸ ਦਾ ਬੇਹੱਦ ਖ਼ੂਬਸੂਰਤ ਪ੍ਰਦਰਸ਼ਨ ਕੀਤਾ ਜਿਸ ਦਾ  ਹਾਜਿਰ ਮਾਪਿਆਂ ਅਤੇ ਵਿਦਿਆਰਥੀਆਂ  ਨੇ ਖੂਬ ਆਨੰਦ ਮਾਣਿਆ।ਇਸ ਖ਼ੂਬਸੂਰਤ ਸ਼ਾਮ ਦੇ ਖ਼ੂਬਸੂਰਤ ਪ੍ਰੋਗਰਾਮਾਂ ਦੀ ਸ਼ੁਰੂਆਤ ਮਸ਼ਹੂਰ ਓਲਪੀਅਕ ਖਿਡਾਰੀ ਸੁਮੰਗਲਾ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਜਦ ਕਿ ਸਿੱਖਿਆਂ ਸ਼ਾਸਤਰੀ ਅਰਵਿੰਦਰ ਕੌਰ ਖ਼ਾਸ ਮਹਿਮਾਨ ਸਨ।ਐਨੀਜ਼ ਗਰੁੱਪ ਦੇ ਚੇਅਰਮੈਨ ਸ੍ਰੀ ਅਨੀਤ ਗੋਇਲ ਨੇ  ਸਾਰੇ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ ।

ਇਸ ਤੋਂ ਬਾਅਦ ਜੂਨੀਅਰ ਕਲਾਸ ਵਿਦਿਆਰਥੀਆਂ ਵੱਲੋਂ ਮਾਂ ਸਰਸਵਤੀ ਦੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਕ ਤੋਂ ਬਾਅਦ ਇਕ ਕਰਕੇ  ਛੋਟੇ ਛੋਟੇ ਬੱਚਿਆ ਵੱਲੋਂ ਸੋਲੋ ਡਾਂਸ, ਗਰੁੱਪ ਡਾਂਸ ਨਾਲ ਮਾਹੌਲ ਨੂੰ ਪੂਰੀ ਤਰਾਂ ਸੰਗੀਤਮਈ ਕਰ ਦਿਤਾ।ਇਕ ਤੋਂ ਬਾਅਦ ਇਕ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮਾਂ ਤੋਂ ਬਾਅਦ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਹਾਜ਼ਰ ਦਰਸ਼ਕਾਂ ਨੇ ਖੂਬ ਸਲਹਾਇਆ । ਸਟੇਜ ਤੇ ਵੱਖ ਵੱਖ ਰੰਗਾਂ ਦੇ ਪ੍ਰੋਗਰਾਮ ਦੀ ਸਮਾਪਤੀ ਪੰਜਾਬ ਦਾ ਮਾਣ ਭੰਗੜਾ ਅਤੇ ਗਿੱਧਾ ਨਾਲ ਹੋਈ ਜਿਸ ਨੇ ਹਾਜ਼ਰ ਦਰਸ਼ਕਾਂ ਨੂੰ ਵੀ ਕੁਰਸੀਆਂ ਤੇ ਥਰਕਣ ਲਈ ਮਜਬੂਰ ਕਰ ਦਿਤਾ।ਇਸ ਖ਼ੂਬਸੂਰਤ ਸ਼ਾਮ ਦੇ ਆਖੀਰ ਵਿਚ ਬੱਚਿਆਂ ਦੇ ਮਾਪਿਆਂ ਵੱਲੋਂ ਖ਼ੁਦ  ਅਤੇ   ਚੇਅਰਮੈਨ ਅਨੀਤ ਗੋਇਲ ਵੱਲੋਂ ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। 

 

Tags: Anees School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD