Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ ਦੀ ਮੀਟਿੰਗ ,ਇਨਫੋਰਸਮੈਂਟ ਅਧਿਕਾਰੀਆਂ ਨੂੰ ਪ੍ਰੈਸਰ ਹਾਰਨ ਹਟਾਉਣ ਲਈ ਸਖਤੀ ਨਾਲ ਕੰਮ ਕਰਨ ਦੀਆਂ ਹਦਾਇਤਾਂ

ਓਵਰ ਸਪੀਡ ਅਤੇ ਸਰਾਬ ਪੀ ਕੇ ਗੱਡੀ ਚਲਾਉਣ ਦੀ ਉਲਘੰਣਾ ਨੂੰ ਰੋਕਣ ਲਈ ਐਲਕੋ ਮਈਅਰ ਅਤੇ ਸਪੀਡ ਰਡਾਰਜ ਵਰਤਣ ਤੇ ਜੋਰ

Web Admin

Web Admin

5 Dariya News

ਚੰਡੀਗੜ੍ਹ , 21 Mar 2016

ਅੱਜ ਇਥੇ ਪੰਜਾਬ ਦੇ ਟਰਾਂਸਾਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ  ਦੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ ਜਿਸ ਵਿੱਚ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ  ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਆਰ.ਵੈਕਟਰਤਨਮ ਤੋਂ ਇਲਾਵਾ ਗ੍ਰਹਿ, ਵਿੱਤ, ਸਿੱਖਿਆ, ਲੋਕ ਨਿਰਮਾਣ, ਆਬਕਾਰੀ ਤੇ ਕਰ, ਸਿਹਤ, ਸਥਾਨਕ ਸਰਕਾਰ, ਉਚੇਰੀ ਸਿੱਖਿਆ ਅਤੇ ਪੰਜਾਬ ਪੁਲਿਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ  ਹਿੱਸਾ ਲਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਅਜੀਤ ਸਿੰਘ ਕੋਹਾੜ ਨੇ ਗੱਡੀਆ ਵਿੱਚ ਲੱਗੇ ਪ੍ਰੈਸਰ ਹਾਰਨ ਹਟਾਉਣ ਅਤੇ ਟਰੈਕਟਰ ਟਰਾਲੀਆਂ ਵਲੋਂ ਕਮਰਸੀਅਲ ਤੌਰ ਤੇ ਚੱਲਣ ਬਾਰੇ  ਇਨਫੋਰਸਮੈਂਟ ਅਧਿਕਾਰੀਆਂ ਨੂੰ  ਸਖਤੀ ਨਾਲ ਕੰਮ ਕਰਨ ਦੀਆਂ  ਹਦਾਇਤਾਂ ਦਿੱਤੀਆਂ। 

ਮੰਤਰੀ ਨੇ ਰੋਜਾਨਾ ਵਾਪਰ ਰਹੇ ਸੜਕੀ ਹਦਸਿਆਂ ਤੇ ਚਿੰਤਾ ਪ੍ਰਗਟ ਕਰਦਿਆਂ ਸੁਰੱਖਿਅਤ ਸਕੂਲ ਵਾਹਨ ਸਕੀਮ  ਤਹਿਤ ਸਕੂਲਾਂ ਲਈ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜੋਰ ਦਿੱਤਾ ਅਤੇ ਇਹ ਆਦੇਸ਼ ਦਿੱਤੇ ਕਿ ਸਕੂਲ ਵਾਹਨ ਸਕੀਮ ਕਾਲਜਾਂ ਅਤੇ ਹੋਰ ਸਿਖਿਅਕ ਅਦਾਰਿਆਂ ਵੱਲੋਂ ਵਰਤੀਆਂ ਜਾਣ ਵਾਲੀਆਂ ਬੱਸਾਂ ਤੇ ਵੀ ਲਾਗੂ ਹੋਵੇਗਾ।ਜਿਥੋਂ ਤੱਕ ਬਲੈਕ ਸਪਾਟ ਦਾ ਸਬੰਧ ਹੈ ਉਨ੍ਹਾਂ ਨੇ ਆਦੇਸ਼ ਕੀਤੇ ਕਿ ਇਸ ਮਾਮਲੇ ਵਿੱਚ ਪੁਲਿਸ ਅਤੇ ਪੀ.ਡਬਲਿਊ.ਡੀ (ਬੀ.ਐਂਡ ਆਰ) ਵਿਭਾਗ ਰਲ ਕੇ ਉਚਿੱਤ ਕਾਰਵਾਈ ਕਰਨ ਤਾਂ ਜੋ ਜਿਆਦਾ ਹੋਣ ਵਾਲੇ ਐਕਸੀਡੈਂਟ ਸਪਾਟਾਂ ਤੇ ਸੜਕਾਂ ਠੀਕ ਕੀਤੀਆਂ ਜਾ  ਸਕਣ ਅਤ ਹਾਦਸੇ ਘੱਟਣ।ਮੰਤਰੀ ਨੇ ਓਵਰ ਸਪੀਡ ਅਤੇ ਸਰਾਬ ਪੀ ਕੇ ਗੱਡੀ ਚਲਾਉਣ ਦੀ ਉਲਘੰਣਾ ਨੂੰ ਰੋਕਣ ਲਈ ਐਲਕੋ ਮਈਅਰ ਅਤੇ ਸਪੀਡ ਰਡਾਰਜ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ। ਮੀਟਿੰਗ ਵਿੱਚ ਪੰਜਾਬ ਪੁਲਿਸ ਨੂੰ ਰੋਡ ਐਕਸੀਡੈਂਟ ਦਾ ਡਾਟਾ ਰੋਜਾਨਾ website wwwpunjabroadsafety.org ਤੇ ਅਪਲੋਡ ਕਰਨ ਲਈ ਆਖਿਆ ਜੋ ਮੁੱਖ ਇੰਜੀਨੀਅਰ ਪੀ.ਆਰ ਬੀ ਡੀ ਬੀ ਵਲੋਂ ਰੋਡ ਐਕਸੀਡੈਂਟ ਡਾਟਾ ਬਣਾਏ ਮੈਨੇਜਮੈਟ ਸਿਸਟਮ ਬਣਾਇਆ ਗਿਆ ਹੈ। 

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD