Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸਤਲੁੱਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਦਾ ਸਮਰਥਨ

ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ਭਾਜਪਾ ਨੇਤਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ ,ਲੋੜ ਪੈਣ 'ਤੇ ਸ਼ਹਿਰ ਲੁਧਿਆਣਾ ਦੀ ਸੰਗਤ ਮੋਹਰੀ ਲੜਾਈ ਲੜੇਗੀ-ਗਾਬੜੀਆ, ਬੱਗਾ

ਸਤਲੁੱਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਦਾ ਸਮਰਥਨ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 21 Mar 2016

Last updated on: Mar 21, 2016, 00:00 IST

ਸਤਲੁੱਜ ਯਮੁਨਾ ਲਿੰਕ ਨਹਿਰ ਸਮੇਤ ਦਰਿਆਈ ਪਾਣੀਆਂ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਗਏ ਸਪੱਸ਼ਟ ਸਟੈਂਡ ਦਾ ਪੁਰਜ਼ੋਰ ਸਮਰਥਨ ਕਰਦਿਆਂ ਸ਼ਹਿਰ ਲੁਧਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਸ੍ਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਭਾਜਪਾ ਆਗੂਆਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ।ਬੀਤੇ ਦਿਨਾਂ ਦੌਰਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੇ ਫੈਸਲੇ ਲੈਣ 'ਤੇ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਪੰਜਾਬ ਵਪਾਰ ਮੰਡਲ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਅੱਜ ਤੱਕ ਕਿਸੇ ਵੀ ਸਰਕਾਰ ਨੇ ਕੋਈ ਪੱਕਾ ਫੈਸਲਾ ਨਹੀਂ ਲਿਆ ਪਰ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਉਪਰੰਤ ਹਰਿਆਣਾ ਸਰਕਾਰ ਨੂੰ ਬਣਦੀ ਨਿਰਮਾਣ ਰਾਸ਼ੀ ਦਾ ਭੁਗਤਾਨ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਕਿਸੇ ਵੀ ਹੀਲੇ ਅਣਗੌਲਿਆ ਨਹੀਂ ਜਾਵੇਗਾ।

ਦੋਵੇਂ ਨੇਤਾਵਾਂ ਨੇ ਮੀਟਿੰਗ ਦੌਰਾਨ ਪ੍ਰਸਤਾਵ ਰੱਖਿਆ ਕਿ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਦੇ ਮੱਦੇਨਜ਼ਰ ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ਭਾਜਪਾ ਨੇਤਾਵਾਂ ਦਾ ਲੁਧਿਆਣਾ ਵਿਖੇ ਵਿਸ਼ਾਲ ਸਮਾਗਮ ਕਰਕੇ ਸਨਮਾਨ ਕੀਤਾ ਜਾਵੇ, ਜਿਸ ਦਾ ਸਮੂਹ ਹਾਜ਼ਰੀਨ ਨੇ ਹੱਥ ਖੜੇ ਕਰਕੇ ਸਵਾਗਤ ਕੀਤਾ। ਜਥੇਦਾਰ ਗਾਬੜੀਆ ਅਤੇ ਸ੍ਰੀ ਬੱਗਾ ਨੇ ਕਿਹਾ ਕਿ ਲੁਧਿਆਣਾ ਦੀ ਸੰਗਤ ਦੀ ਇੱਛਾ ਬਾਰੇ ਉਹ ਜਲਦ ਹੀ ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ਭਾਜਪਾ ਨੇਤਾਵਾਂ ਨੂੰ ਜਾਣੂ ਕਰਾਉਣਗੇ ਅਤੇ ਸਨਮਾਨ ਸਮਾਰੋਹ ਦੀ ਮਿਤੀ ਦਾ ਜਲਦ ਐਲਾਨ ਕੀਤਾ ਜਾਵੇਗਾ। ਦੋਵਾਂ ਨੇਤਾਵਾਂ ਦੀ ਅਗਵਾਈ ਵਿੱਚ ਸਮੂਹ ਹਾਜ਼ਰੀਨ ਨੇ ਭਰੋਸਾ ਦਿੱਤਾ ਕਿ ਜੇਕਰ ਲੋੜ ਪਈ ਤਾਂ ਕਿਸੇ ਮੋਰਚੇ ਜਾਂ ਲੜਾਈ ਵਿੱਚ ਲੁਧਿਆਣਾ ਦੀ ਸੰਗਤ ਸਭ ਤੋਂ ਪਹਿਲਾਂ ਗ੍ਰਿਫ਼ਤਾਰੀ ਅਤੇ ਕੁਰਬਾਨੀ ਲਈ ਤਿਆਰ ਰਹੇਗੀ। ਇਸ ਮੌਕੇ ਅਧੀਨ ਸੇਵਾਵਾਂ ਬੋਰਡ ਦੀ ਮੈਂਬਰ ਬੀਬੀ ਸੁਰਿੰਦਰ ਕੌਰ ਦਿਆਲ, ਬਾਬਾ ਅਜੀਤ ਸਿੰਘ, ਬੀਬੀ ਨੀਲਮ ਕੋਹਲੀ, ਡਾ. ਤੇਜਿੰਦਰਪਾਲ ਸਿੰੰਘ, ਸ੍ਰ. ਰਾਜਿੰਦਰ ਸਿੰਘ ਭਾਟੀਆ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD