ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਸ਼ੁਰੂ ਕੀਤਾ ਕੈਸ਼ਲੈਸ ਬੀਮਾ ਯੋਜਨਾ ਇੱਕ ਇਤਿਹਾਸਿਕ ਫੈਸਲਾ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦੁਰਘਟਨਾ ਬੀਮਾ ਮੁਹੱਈਆ ਕਰਵਾਉਣ ਤੋਂ ਇਲਾਵਾ ਸਾਲ 2016-17 ਦੇ ਬਜਟ ਵਿੱਚ ਕਈ ਅਹਿਮ ਉਪਬੰਧ ਕੀਤੇ ਹਨ।ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਐਕਰੀਡੇਟਿਡ ਅਤੇ ਰੈਕਗਨਾਇਜਡ ਪੱਤਰਕਾਰਾਂ ਦਾ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਪਹਿਲਾਂ ਹੀ ਕਰਵਾਇਆ ਜਾ ਰਿਹਾ ਹੈ ਪਰ ਹੁੱਣ ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸੁਵਿਧਾਵਾਂ ਦੀ ਤਰਜ਼ ਤੇ ਹੀ ਲਗਭੱਗ 3480 ਐਕਰੀਡੇਟਿਡ ਅਤੇ ਰੈਕਗਨਾਇਜਡ ਪੱਤਰਕਾਰਾਂ ਦੇ ਪਰਿਵਾਰਕ ਮੈਂਬਰਾਂ ਨੂੰ 3 ਲੱਖ ਰੁਪਏ ਤੱਕ ਮੈਡੀਕਲ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਜੋ ਅੱਜ ਤੱਕ ਸੂਬੇ ਵਿਚ ਕਿਸੇ ਵੀ ਸਰਕਾਰ ਵਲੋਂ ਨਹੀਂ ਦਿੱਤੀਆਂ ਗਈਆਂ।ਪੱਤਰਕਾਰਾਂ ਦੀ ਭਲਾਈ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਨਵੇਂ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ, ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ 2016-17 ਦੇ ਬਜਟ ਵਿੱਚ ਪੱਤਰਕਾਰਾਂ ਨੂੰ ਸਰਕਾਰੀ ਕਰਮਚਾਰੀਆਂ ਬਰਾਬਰ ਜਨਰਲ ਮੈਡੀਕਲ ਇੰਸ਼ੋਰੈਂਸ ਅਤੇ ਕੈਸ਼ਲੈਸ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਏ ਜਾਣ ਦਾ ਫੈਸਲਾ ਪੱਤਰਕਾਰਾਂ ਦੇ ਪਰਿਵਾਰਕ ਮੈਬਰਾਂ ਨੂੰ ਯਕੀਨੀ ਤੋਰ ਤੇ ਸੁਰੱਖਿਆ ਪ੍ਰਦਾਨ ਕਰੇਗਾ ਜੋਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਸੂਬੇ ਦੇ ਹਰ ਵਰਗ ਨੂੰ ਸੁਰੱਖਿਅਤ ਅਤੇ ਭਲਾਈ ਸੇਵਾਵਾਂ ਦੇ ਲਾਭ ਪਹੁੰਚਾਉਣੇ ਦੇ ਟੀਚੇ ਦਾ ਹੀ ਇਕ ਅਹਿਮ ਹਿੱਸਾ ਹੈ।ਜਿਸ ਨੂੰ ਠੋਸ ਰੂਪ ਵਿਚ ਲਾਗੂ ਕੀਤਾ ਜਾਵੇਗਾ।ਉਨ੍ਹਾਂ ਦੱਸਿਆਂ ਕਿ ਇਸ ਤੋਂ ਇਲਾਵਾ ਰਾਜ ਵਿੱਚ ਮੁਫ਼ਤ ਸਫਰ ਸਹੂਲਤ ਪ੍ਰਾਪਤ ਕਰਨ ਵਾਲੇ ਪੱਤਰਕਾਰਾਂ ਲਈ ਸਰਕਾਰੀ ਏ.ਸੀ. ਬੱਸਾਂ ਵਿੱਚ ਦੋ ਸੀਟਾਂ ਰਾਖਵੀਆਂ ਰੱਖੇ ਜਾਣ ਦੀ ਸਹੂਲਤ ਵੀ ਦਿੱਤੀ ਜਾਵੇਗੀ।