Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਸਥਾਨ ਤੇ ਸਰਹਿੰਦ ਨਹਿਰਾਂ ਦੀ ਮੁਰੰਮਤ 'ਤੇ 1400 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ: ਸੇਖੋਂ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 27 May 2013

Last updated on: May 27, 2013, 00:00 IST

ਪੰਜਾਬ ਸਰਕਾਰ ਵਲੋਂ ਰਾਜਸਥਾਨ ਤੇ ਸਰਹਿੰਦ ਨਹਿਰਾਂ ਦੀ ਮੁਰੰਮਤ ਰੀਲਾਇਨਿੰਗ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਪ੍ਰਾਜੈਕਟ 'ਤੇ 1400 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਰਾਜਸਥਾਨ ਤੇ ਸਰਹਿੰਦ ਨਹਿਰਾਂ ਦੀ ਮੁਰੰਮਤ ਸਬੰਧੀ ਟੈਂਡਰ ਜਲਦ ਮੰਗੇ ਜਾ ਰਹੇ ਹਨ ਅਤੇ ਇਹ ਕਾਰਜ ਆਉਣ ਵਾਲੇ ਤਿੰਨ ਸਾਲਾਂ 'ਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਨਹਿਰਾਂ 'ਚ ਪੈ ਰਹੇ ਗੰਦੇ ਪਾਣੀ ਬਾਰੇ ਗੰਭੀਰ ਹਨ ਅਤੇ ਇਸ ਸਬੰਧੀ ਸ. ਬਾਦਲ ਵਲੋਂ ਵਾਤਾਵਰਣ ਕੰਟਰੋਲ ਬੋਰਡ ਨੂੰ ਲਿਖਤੀ ਹਦਾਇਤਾਂ ਦਿੱਤੀਆਂ ਗਈਆਂ ਹਨ। 

ਸੇਖੋਂ ਨੇ ਦੱਸਿਆ ਕਿ ਗੰਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਹਿੱਤ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦੁਆਬਾ ਖੇਤਰ ਵਿਚ ਖੇਤੀ ਨੂੰ ਹੁਲਾਰਾ ਦੇਣ ਲਈ ਇੱਕ ਬਹੁਮੰਤਵੀ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਤਹਿਤ ਬਿਸਤ ਦੋਆਬ ਨਹਿਰ ਤੇ ਇਸਦੀਆਂ ਸਹਾਇਕ ਨਹਿਰਾਂ ਦਾ ਕਾਇਆ ਕਲਪ ਲਈ 211 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਸ ਨਹਿਰ ਦੀ ਵਰਤਮਾਨ ਸਮੇਂ ਦੀ ਸਿੰਚਾਈ ਸਮਰੱਥਾ ਵਿਚ 6 ਗੁਣਾ ਵਾਧਾ ਹੋਵੇਗਾ। ਜ਼ਿਕਰਯੋਗ ਹੈ ਕਿ ਅਜੋਕੇ ਸਮੇਂ ਨਹਿਰ ਦੀ ਸਿੰਚਾਈ ਸਮਰੱਥਾ 30364 ਹੈਕਟੇਅਰ ਹੈ, ਜੋ ਕਿ ਨਵੀਨੀਕਰਨ ਪਿੱਛੋਂ ਵਧਕੇ  172981 ਹੈਕਟੇਅਰ ਹੋ ਜਾਵੇਗੀ। ਸ. ਸੇਖੋਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਇੱਕ ਵੱਖਰੀ ਯੋਜਨਾ ਤਹਿਤ ਜਲੰਧਰ ਬਰਾਂਚ ਦੇ ਨਵੀਨੀਕਰਨ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਇਸ ਰਾਹੀਂ ਕੀਤੇ ਜਾਂਦੇ ਸਿੰਚਾਈ ਖੇਤਰ ਵਿਚ 158416 ਹੈਕਟੇਅਰ ਦਾ ਵਾਧਾ ਹੋਵੇਗਾ। ਇਸ ਤੋਂ ਇਲਾਵਾ ਨਸਰਾਲਾ ਚੋਅ 'ਤੇ ਇਕ ਵੱਡਾ ਲਾਂਘਾ ਬਣਾਉਣ ਨੂੰ ਵੀ ਮਨਜ਼ਰੀ ਦੇ ਦਿੱਤੀ ਗਈ ਹੈ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD