Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰ ਸਰਕਾਰ ਵੱਲੋਂ ਦੇਸ਼ ਨੂੰ ਸਿੱਖਿਆ ਦੇ ਖੇਤਰ 'ਚ ਗਲੋਬਲ ਹੱਬ ਬਨਾਉਣ ਦਾ ਸੱਦਾ

ਕੇਂਦਰ ਸਰਕਾਰ ਵੱਲੋਂ ਸਮਾਂ ਬੱਧ ਸਿੱਖਿਆ ਸੁਧਾਰ ਲਾਗੂ ਕਰਨ ਦਾ ਐਲਾਨ , ਯੂ. ਜੀ. ਸੀ. ਅਤੇ ਏ. ਆਈ. ਸੀ. ਟੀ. ਈ. 'ਚੋਂ ਇੰਸਪੈਕਟਰੀ ਰਾਜ ਹੋਵੇਗਾ ਖ਼ਤਮ

ਕੇਂਦਰ ਸਰਕਾਰ ਵੱਲੋਂ ਦੇਸ਼ ਨੂੰ ਸਿੱਖਿਆ ਦੇ ਖੇਤਰ

Web Admin

Web Admin

5 Dariya News

ਨਵੀਂ ਦਿੱਲੀ , 31 Mar 2016

Last updated on: Mar 31, 2016, 00:00 IST

ਭਾਰਤ ਦੀ ਮਨੁੱਖੀ ਸਰੋਤ ਅਤੇ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਦੇਸ਼ ਨੂੰ ਕਫ਼ਾਇਤੀ ਅਤੇ ਮਿਆਰੀ ਸਿੱਖਿਆ ਦੇ ਖੇਤਰ 'ਚ ਗਲੋਬਲ ਹੱਬ ਬਨਾਉਣ ਦਾ ਸੱਦਾ ਦਿੰਦੇ ਹੋਏ ਸਮਾਂ ਬੱਧ ਸਿੱਖਿਆ ਸੁਧਾਰ ਲਾਗੂ ਕਰਨ ਦਾ ਐਲਾਨ ਕੀਤਾ ਹੈ। ਭਾਰਤ ਨੂੰ ਵਿਸ਼ਵ ਭਰ 'ਚ ਮਿਆਰੀ ਸਿੱਖਿਆ ਦਾ ਕੇਂਦਰ ਬਨਾਉਣ ਦੇ ਵਿਸ਼ੇ 'ਤੇ ਬੰਗਲੌਰ 'ਚ ਕੀਤੀ ਗਈ ਰਾਸ਼ਟਰੀ ਕਾਨਫਰੰਸ 'ਚ ਦੇਸ਼ ਦੀਆਂ ਵਕਾਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੰਬੋਧਤ ਹੁੰਦਿਆਂ ਸ੍ਰੀ ਮਤੀ ਇਰਾਨੀ ਨੇ ਸਰਕਾਰੀ ਪੱਧਰ 'ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਐਲਾਨ ਕੀਤਾ। ਕੇਂਦਰ ਸਰਕਾਰ ਵੱਲੋਂ ਸਮਾਂ ਬੱਧ ਸਿੱਖਿਆ ਸੁਧਾਰ ਲਾਗੂ ਕਰਨ ਲਈ ਆਰੰਭ ਕੀਤੀ ਗਈ ਇਸ ਮੁਹਿੰਮ ਦਾ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੇ ਭਰਪੂਰ ਸੁਆਗਤ ਕੀਤਾ ਹੈ। ਦੇਸ਼ ਭਰ ਦੀਆਂ ਵਕਾਰੀ ਅਤੇ ਮਿਆਰੀ ਸਿੱਖਿਆ ਸੰਸਥਾਵਾਂ ਦੀ ਜਥੇਬੰਦੀ ਐਜੂਕੇਸ਼ਨ ਪ੍ਰੋਮੋਸ਼ਨ ਸੋਸਾਇਟੀ ਫਾਰ ਇੰਡੀਆ ਦੇ ਕੌਮੀ ਪ੍ਰਧਾਨ ਡਾ. ਜੀ. ਵਿਸ਼ਵਨਾਥਨ (ਚਾਂਸਲਰ ਵੀ. ਆਈ. ਟੀ. ਯੂਨੀਵਰਸਿਟੀ ਵਿਲੋਰ) ਅਤੇ ਨੌਰਥ ਵੈੱਸਟ ਰਾਜਾਂ ਦੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ (ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ) ਨੇ ਕੇਂਦਰੀ ਮੰਤਰੀ ਸ੍ਰੀ ਮਤੀ ਸਮ੍ਰਿਤੀ ਇਰਾਨੀ ਦੇ ਐਲਾਨ ਦਾ ਸੁਆਗਤ ਕਰਦਿਆਂ ਆਖਿਆ ਕਿ ਭਾਰਤ 'ਚ ਬਹੁਤ ਕਫ਼ਾਇਤੀ ਦਰਾਂ 'ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਗਲੋਬਲ ਹੱਬ ਬਣਨ ਦੀਆਂ ਭਰਪੂਰ ਸੰਭਾਵਨਾਵਾਂ ਹਨ। 

ਉਨ੍ਹਾਂ ਕਿਹਾ ਕਿ ਅਸੀਂ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਬਹੁਤ ਘੱਟ ਫ਼ੀਸ 'ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਕਰਕੇ ਦੁਨੀਆਂ ਭਰ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਦੇ ਕਾਬਿਲ ਹੋ ਗਏ ਹਾਂ। ਜੇਕਰ ਭਾਰਤ ਸਰਕਾਰ ਇਸ ਉੱਦਮ ਦੀ ਅਗਵਾਈ ਕਰੇਗੀ ਤਾਂ ਕੋਈ ਕਾਰਨ ਨਹੀਂ ਕਿ ਦੇਸ਼ ਬਹੁਤ ਜਲਦੀ ਮੁਕਾਬਲਤਨ ਕਫ਼ਾਇਤੀ ਫ਼ੀਸਾਂ 'ਤੇ ਉੱਚ ਮਿਆਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਦੁਨੀਆਂ ਦਾ ਕੇਂਦਰ ਬਣ ਜਾਵੇਗਾ।ਭਾਰਤ ਦੀਆਂ ਸਮੂਹ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਦੇ ਭਰਵੇਂ ਇਕੱਠ 'ਚ ਸ੍ਰੀ ਮਤੀ ਇਰਾਨੀ ਵੱਲੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ. ਜੀ. ਸੀ.) ਅਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ. ਆਈ. ਸੀ. ਟੀ. ਈ.) 'ਚੋਂ ਇੰਸਪੈਕਟਰੀ ਰਾਜ ਖ਼ਤਮ ਕਰਨ ਦੇ ਐਲਾਨ ਦਾ ਡਾ. ਜੀ. ਵਿਸ਼ਵਨਾਥਨ ਅਤੇ ਸ. ਸੰਧੂ ਨੇ ਭਰਵਾਂ ਸੁਆਗਤ ਕਰਦਿਆਂ ਆਖਿਆ ਕਿ ਦੇਸ਼ 'ਚ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇੰਸਪੈਕਟਰੀ ਰਾਜ ਰੁਕਾਵਟ ਬਣ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀਆਂ ਇਹ ਦੋਵੇਂ ਸਿਰਮੌਰ ਰੈਗੂਲੇਟਰੀ ਸੰਸਥਾਵਾਂ ਸਹਿਯੋਗੀ ਅਤੇ ਪੱਥ ਪ੍ਰਦਰਸ਼ਕ ਦੇ ਤੌਰ 'ਤੇ ਕੰਮ ਕਰਨਗੀਆਂ ਤਾਂ ਦੇਸ਼ ਨਿਸ਼ਚਿਤ ਤੌਰ 'ਤੇ ਸਿੱਖਿਆ ਦੇ ਖੇਤਰ 'ਚ ਨਿਰਧਾਰਿਤ ਟੀਚੇ ਪ੍ਰਾਪਤ ਕਰ ਸਕੇਗਾ।

ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਚਲਾਈ ਮੁਹਿੰਮ 'ਚ ਸਮੂਹ ਰਾਜ ਸਰਕਾਰਾਂ ਦੇ ਸਿੱਖਿਆ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਤਹਿਤ ਲੋੜੀਂਦੇ ਸੁਧਾਰਾਂ ਦੀ ਡੂੰਘਾਈ ਤੱਕ ਖੋਜ ਕਰਨ ਵਾਸਤੇ 2 ਲੱਖ 50 ਹਜ਼ਾਰ ਪੇਂਡੂ ਸਿੱਖਿਆ ਕਮੇਟੀਆਂ, 1400 ਤੋਂ ਵੱਧ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਜ਼ਿਲ੍ਹਾ ਪੱਧਰੀ ਲੋਕਰਾਜੀ ਸੰਸਥਾਵਾਂ ਤੋਂ ਸੁਝਾਅ ਪ੍ਰਾਪਤ ਕੀਤੇ ਗਏ ਹਨ। ਸਿੱਖਿਆ ਸ਼ਾਸਤਰੀਆਂ ਦੇ ਨਾਲ-ਨਾਲ ਰਾਜ ਸਰਕਾਰ ਰਾਹੀਂ ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਤੋਂ ਹੇਠਲੇ ਪੱਧਰ 'ਤੇ ਮਿਆਰੀ ਸਿੱਖਿਆ ਦਾ ਟੀਚਾ ਪ੍ਰਾਪਤ ਕਰਨ ਲਈ ਵੀ ਸੁਝਾਅ ਲਏ ਗਏ ਹਨ। ਕੇਂਦਰੀ ਮੰਤਰੀ ਨੇ ਕਾਨਫਰੰਸ 'ਚ ਦੱਸਿਆ ਕਿ ਆਗਾਮੀ ਵਿੱਦਿਅਕ ਸ਼ੈਸ਼ਨ ਤੋਂ ਸਿੱਖਿਆ ਸੁਧਾਰ ਲਾਗੂ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਕੰਮ ਸਮਾਂ ਬੱਧ ਹੋਵੇਗਾ।ਐਜੂਕੇਸ਼ਨ ਪ੍ਰੋਮੋਸ਼ਨ ਸੋਸਾਇਟੀ ਫਾਰ ਇੰਡੀਆ ਵੱਲੋਂ ਕਰਵਾਈ ਗਈ ਇਸ ਕਾਨਫਰੰਸ 'ਚ ਕੇਂਦਰੀ ਮੰਤਰੀ ਸ੍ਰੀ ਮਤੀ ਸਮ੍ਰਿਤੀ ਇਰਾਨੀ ਨੇ ਕਈ ਅਹਿਮ  ਐਲਾਨ ਵੀ ਕੀਤੇ। ਉਨ੍ਹਾਂ ਕਿਹਾ ਕਿ 5 ਸਾਲ ਦੀ ਐਕ੍ਰੀਡੀਏਸ਼ਨ ਪ੍ਰਾਪਤ ਕਰਨ ਵਾਲੀਆਂ ਤਕਨੀਕੀ ਸੰਸਥਾਵਾਂ ਨੂੰ ਹਰ ਸਾਲ ਏ. ਆਈ. ਸੀ. ਟੀ. ਈ. ਦੀ ਮਨਜ਼ੂਰੀ ਨਹੀਂ ਪ੍ਰਾਪਤ ਕਰਨੀ ਪਵੇਗੀ ਸਗੋਂ ਉਨ੍ਹਾਂ ਦੀ ਮਨਜ਼ੂਰੀ 5 ਸਾਲ ਲਈ ਕਰ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਭਾਰਤ ਸਰਕਾਰ ਦੀ ਸੰਸਥਾ ਨੈਕ ਤੋਂ ਲਗਾਤਾਰ 10 ਸਾਲ ਲਈ ਉੱਚਤਮ ਐਕ੍ਰੀਡੀਏਸ਼ਨ ਪ੍ਰਾਪਤ ਕਰਨ ਵਾਲੇ ਐਫੀਲੀਏਟਿਡ ਕਾਲਜਾਂ ਨੂੰ ਰਾਜ ਸਰਕਾਰ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ 'ਤੇ ਅਕਾਦਮਿਕ ਖ਼ੁਦਮੁਖ਼ਤਿਆਰੀ ਪ੍ਰਦਾਨ ਕਰ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਐੱਨ. ਸੀ. ਆਰ. ਟੀ. ਵੱਲੋਂ ਨੈਸ਼ਨਲ ਅਸੈੱਸਮੈਂਟ ਸਰਵੇ ਹਰ ਸਾਲ ਕਰਵਾਇਆ ਜਾਵੇਗਾ ਤਾਂ ਕਿ ਸਿੱਖਿਆ ਸੁਧਾਰ ਲਾਗੂ ਕਰਨ ਲਈ ਸਹੀ ਅਤੇ ਪ੍ਰਮਾਣਿਤ ਡਾਟਾ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਹੋਰ ਕਿਹਾ ਕਿ ਗ਼ੈਰ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ 'ਚ ਸਰਕਾਰੀ ਨੁਮਾਇੰਦੇ ਨਾਮਜ਼ਦ ਕਰਨੇ ਬੰਦ ਕੀਤੇ ਜਾਣਗੇ। ਉਨ੍ਹਾਂ ਨੇ ਲੜਕੀਆਂ ਦੀ ਸਿੱਖਿਆ ਦੇ ਨਾਲ-ਨਾਲ ਅੰਗਹੀਣ ਅਤੇ ਪੱਛੜੇ ਵਿਦਿਆਰਥੀਆਂ ਦੀ ਸਿੱਖਿਆ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਪ੍ਰਾਈਵੇਟ ਅਦਾਰਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਏ. ਆਈ. ਸੀ. ਟੀ. ਈ. ਦੇ ਕੰਮ ਨੂੰ ਸੁਖਾਲਾ ਬਨਾਉਣ ਲਈ ਹੋਰ ਵੀ ਕਈ ਅਹਿਮ ਐਲਾਨ ਕੀਤੇ। ਇਸ ਕਾਨਫਰੰਸ 'ਚ ਐੱਮ. ਐੱਸ. ਰਮੱਈਆ ਯੂਨੀਵਰਸਿਟੀ ਦੇ ਚਾਂਸਲਰ ਅਤੇ ਈ. ਪੀ. ਐੱਸ. ਆਈ. ਦੇ ਕਾਰਜਕਾਰੀ ਪ੍ਰਧਾਨ ਡਾ. ਐੱਮ. ਆਰ. ਜੈਰਾਮ, ਥਾਪਰ ਯੂਨੀਵਰਸਿਟੀ ਦੇ ਬੋਰਡ ਆਫ ਗਵਰਨਰ ਦੇ ਵਾਈਸ ਚੇਅਰਮੈਨ ਸ੍ਰੀ ਜੇ. ਐੱਸ. ਨੀਰਵ, ਮਾਨਵ ਰਚਨਾ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਦੇ ਪ੍ਰੈਜ਼ੀਡੈਂਟ ਡਾ. ਪ੍ਰਸ਼ਾਂਤ ਭੱਲਾ, ਨੈਕ ਦੇ ਡਾਇਰੈਕਟਰ ਡਾ. ਵੀ. ਪੀ. ਸਿੰਘ, ਬਿਮਟੈੱਕ ਦੇ ਡਾਇਰੈਕਟਰ ਡਾ. ਐੱਚ. ਚਤੁਰਵੇਦੀ, ਲਵਲੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਅਸ਼ੋਕ ਮਿੱਤਲ, ਬਿਟਸ ਪਿਲਾਨੀ ਦੇ ਵੀ. ਸੀ. ਪ੍ਰੋ. ਵੀ. ਐੱਸ. ਰਾਓ ਅਤੇ ਏਮਜ਼ ਦੇ ਪ੍ਰੈਜ਼ੀਡੈਂਟ ਡਾ ਪ੍ਰੈਜ਼ੀਡੈਂਟ ਐੱਲ. ਐੱਮ. ਭਗਤ ਤੋਂ ਇਲਾਵਾ ਦੇਸ਼ ਦੀਆਂ ਸਿਰਮੌਰ ਵਿੱਦਿਅਕ ਪ੍ਰਾਈਵੇਟ ਸੰਸਥਾਵਾਂ ਦੇ ਉੱਚ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ ਸਤਨਾਮ ਸਿੰਘ ਸੰਧੂ  ਨੇ ਸ੍ਰੀ ਮਤੀ ਸਮ੍ਰਿਤੀ ਇਰਾਨੀ ਨੂੰ ਪੰਜਾਬ ਦੀ ਫੁਲਕਾਰੀ ਭੇਂਟ ਕਰਕੇ ਸਨਮਾਨਿਤ ਕੀਤਾ।

 

Tags: Smriti Irani , Chandigarh University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD