Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬੇਬੇ ਨਾਨਕੀ ਲਾਡਲੀ ਬੇਟੀ ਕਲਿਆਣ ਸਕੀਮ ਤਹਿਤ 26875 ਬਾਲੜੀਆਂ ਨੇ ਲਾਭ ਲਿਆ - ਸੁਰਜੀਤ ਕੁਮਾਰ ਜਿਆਣੀ

ਅਨਾਥ ਆਸ਼ਰਮ ਅਤੇ ਚਿਲਡਰਨ ਹੋਮ ਵਿੱਚ ਰਹਿੰਦੀਆਂ ਬੱਚਿਆਂ ਨੂੰ ਵੀ ਦਿੱਤੀ ਜਾਂਦੀ ਹੈ ਮਦਦ

Web Admin

Web Admin

5 Dariya News

ਚੰਡੀਗੜ੍ਹ , 01 Apr 2016

Last updated on: Apr 01, 2016, 00:00 IST

ਸਮਾਜਿਕ ਸੁੱਰਿਖਆ ਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸੁਰਜੀਤ ਕੁਮਾਰ ਜਿਆਣੀ  ਨੇ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ  ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਮੁਹਿੰਮ ਤਹਿਤ ਬੇਬੇ ਨਾਨਕੀ ਲਾਡਲੀ ਬੇਟੀ ਕਲਿਆਣ ਸਕੀਮ  ਤਹਿਤ 26875 ਬਾਲੜੀਆਂ ਨੂੰ ਲਾਭ  ਦਿੰਦੇ ਹੋਏ ਹੁਣ ਤੱਕ  53. 75 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ  ਉਨਾਂ ਦਾ ਸਮਾਜਿਕ- ਸਿੱਖਿਆ  ਦਾ ਪੱਧਰ ਉਪਚ ਚੁੱਕਿਆ ਜਾ ਸਕੇ।ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਜਿਆਣਨੇ ਦੱਸਿਆ ਕਿ ਰਾਜ ਅੰਦਰ ਲਗਾਤਾਰ  ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਗਿਰਾਵਟ ਦੇ ਮੱਦੇ ਨਜ਼ਰ ਇਸ ਸਕੀਮ ਲਿਆਂਦੀ ਗਈ ਸੀ ਜਿਸ ਦਾ ਸੂਬੇ ਵਿੱਚ ਗਰੀਬ ਪਰਿਵਾਰਾਂ ਨੂੰ ਫਾਇਦਾ ਹੋਇਆ ਹੈ।  ਉਨਾ ਦੱਸਿਆ ਕਿ ਬੇਬੇ ਨਾਨਕੀ ਲਾਡਲੀ ਬੇਟੀ ਕਲਿਆਣ ਸਕੀਮ ਦੀ ਤਰਾਂ ਕਈ ਹੋਰ ਸਕੀਮਾਂ ਵੀ ਜਰੂਰਤਮੰਦ ਲੋਕਾਂ ਲਈ ਚਲਾਈਆਂ ਜਾ ਰਹੀਆਂ ਹਨ, ਜਿਸ ਸਦਕਾ ਪੰਜਾਬ ਦੇ ਕਈ ਜਿਲ੍ਹਿਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਬੇਬੇ ਨਾਨਕੀ ਲਾਡਲੀ ਬੇਟੀ ਕਲਿਆਣ ਸਕੀਮ ਵਿਸ਼ੇਸ਼ ਤੋਰ ਤੇ ਗਰੀਬ ਪਰਿਵਾਰਾਂ ਨਾਲ ਸੰਬਧਤ ਲੜਕੀਆਂ ਲਈ ਉਲੀਕੀ ਗਈ ਇੱਕ ਮੁੰਹਮ ਦੀ ਤਰਾਂ ਹੈ,ਜਿਸ ਦੀ ਸਾਰੀ ਜਾਣਕਾਰੀ ਆਂਗਣਵਾੜੀ ਸੈਟਰਾਂ ਵਿਚ ਲਈ ਜਾ ਸਕਦੀ ਹੈ । ਇਸ ਯੋਜਨਾ ਦਾ ਮੁੱਖ ਮੰਤਵ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿੱਖਿਅਤ ਕਰਨਾ ਹੈ ਤਾਂ ਜੋ ਉਹ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਣ। 

ਉਹਨਾਂ ਦੱਸਿਆ ਕਿ ਜਿੰਮੇਵਾਰ ਨਾਗਰਿਕਾਂ,ਗੈਰ-ਸਰਕਾਰੀ ਸੰਸਥਾਵਾਂ ਅਤੇ ਸਮਾਜ ਸੇਵਕਾਂ ਨੂੰ ਪਹਿਲਕਦਮੀ ਕਰਦੇ ਹੋਏ ਇਹਨਾਂ ਯੋਜਨਾਵਾਂ ਦੀ ਪਹੁੰਚ ਗਰੀਬ ਲੋਕਾਂ ਤੱਕ ਕਰਵਾਉਣੀ ਚਾਹੀਦੀ ਹੈ।ਮੰਤਰੀ ਨੇ ਇਸ ਯੋਜਨਾ ਦੀ ਜਾਣਕਾਰੀ ਦਿੰਦੇ ਹੋਏ ਦੱੱਸਿਆ ਕਿ  1 ਜਨਵਰੀ 2011 ਤੋਂ ਬਾਅਦ ਜਨਮ ਲੈਣ ਵਾਲੀਆਂ ਲੜਕੀਆਂ  ਦੇ ਮਾਪਿਆਂ ਵਲੋਂ 2 ਸਾਲ ਦੇ ਅੰਦਰ ਅੰਦਰ ਅਪਲਾਈ ਕਰਨ ਉਪਰੰਤ 18 ਸਾਲ ਦੀ ਉਮਰ ਤੱਕ ਪੜਾਅ ਵਾਰ ਪ੍ਰਤੀ ਲੜਕੀ 61 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।  ਪੰਜਾਬ ਵਿੱਚ ਲਾਵਾਰਿਸ ਮਿਲੀਆਂ ਤੇ ਮੌਜੂਦਾ ਸਮੇਂ ਵਿੱਚ ਰਾਜ ਦੇ ਅਨਾਥ ਆਸ਼ਰਮ/ਚਿਲਡਰਨ ਹੋਮ ਵਿੱਚ ਰਹਿ ਰਹੀਆਂ ਲੜਕੀਆਂ ਨੂੰ ਵੀ ਸਕੀਮ ਤਹਿਤ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ  । ਉਨ੍ਹਾਂ ਕਿਹਾ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਪਰਿਵਾਰ ਵਿੱਚ ਪਹਿਲਾ ਪੈਦਾ ਹੋਈਆਂ ਲੜਕੀਆਂ ਦੀ ਗਿਣਤੀ ਦਾ ਕੋਈ ਅਸਰ ਨਹੀ ਹੋਵੇਗਾ ਅਤੇ ਇਹ ਲਾਭ ਕੇਵਲ 30,000 ਰੁਪਏ ਸਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਹੀ ਮਿਲੇਗਾ ਤੇ ਆਮਦਨੀ ਸਬੂਤ ਵੱਜੋਂ ਨੀਲਾ ਕਾਰਡ ਹੋਣਾ ਲਾਜ਼ਮੀ ਹੋਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਜੇਕਰ ਲੜਕੀ ਵੱਲੋਂ ਕਿਸੇ ਕਾਰਣ ਪੜ੍ਹਾਈ ਛੱਡ ਦਿੱਤੀ ਜਾਂਦੀ ਹੈ , ਤਾ ਉਸ ਮਿਤੀ ਤੋਂ ਬਾਅਦ ਇਸ ਸਕੀਮ ਦਾ ਲਾਭ ਮਿਲਣਾ ਬੰਦ ਹੋ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਮਾਪਿਆਂ ਨੂੰ ਲੜਕੀ ਦੇ ਜਨਮ 'ਤੇ 2100 ਰੁਪਏ 3 ਸਾਲ ਦੀ ਉਮਰ ਹੋਣ (ਟੀਕਾਕਰਣ ਤੋਂ ਬਾਅਦ) ਤੇ ਫਿਰ 2100 ਰੁਪਏ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਲੜਕੀ ਦੇ ਪਾਲਣ ਪੋਸ਼ਣ ਹਿੱਤ ਵਿੱਤੀ ਸਹਾਇਤਾ ਦੇਣ ਅਤੇ ਉਸਦੀ ਸਕੂਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ 6 ਸਾਲ ਦੀ ਉਮਰ ਹੋਣ 'ਤੇ ਪਹਿਲੀ ਕਲਾਸ ਵਿੱਚ ਦਾਖਲਾ ਲੈਣ ਸਮੇਂ ਫਿਰ 2100 ਰੁਪਏ ਦਿੱਤੇ ਜਾਣਗੇ ਅਤੇ 9ਵੀਂ ਕਲਾਸ (14ਸਾਲ) ਵਿੱਚ ਦਾਖਲਾ ਲੈਣ ਉਪਰੰਤ 2100 ਰੁਪਏ ਅਤੇ 18 ਸਾਲ ਦੀ ਉਮਰ ਤੱਕ 12ਵੀਂ ਕਲਾਸ ਵਿੱਚ ਦਾਖਲਾ ਲੈਣ 'ਤੇ 31000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੀ ਤੋਂ ਛੇਂਵੀ ਜਮਾਤ ਤੱਕ 100 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵਜੀਫ਼ਾ ਵੀ ਦਿੱਤਾ ਜਾਂਦਾ ਹੈ ਜੋ ਕੁੱਲ 7200 ਰੁਪਏ ਬਣਦਾ ਹੈ। 7ਵੀਂ ਤੋਂ 12ਵੀਂ ਤੱਕ 200 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵਜ਼ੀਫਾ ਰਾਸ਼ੀ ਦਿੱਤੀ ਜਾਂਦੀ ਹੈ ਜੋ ਕਿ ਕੁੱਲ 14,400 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਲੜਕੀਆਂ ਦੇ ਜਨਮ ਤੋਂ ਲੈ ਕੇ ਬਾਲਗ ਹੋਣ ਤੱਕ ਪੜਾਅ ਵਾਰ ਢੰਗ ਨਾਲ ਦਿੱਤੀ ਜਾਣ ਵਾਲੀ ਇਸ ਸਹਾਇਤਾ ਦਾ ਮੰਤਵ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦਾ ਸਮਾਜਿਕ ਅਤੇ ਸਿੱਖਿਅਕ ਪੱਧਰ ਉੱਚਾ ਚੁੱੱਕਣਾ , ਤਾਂ ਕਿ ਮਾਪਿਆਂ ਵੱਲੋਂ ਆਪਣੀ ਧੀਆਂ ਨੂੰ ਆਪਣੇ ਤੇ ਬੋਝ ਨਾ ਸਮਝਿਆ ਜਾਵੇ।

 

Tags: Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD