Saturday, 25 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਨੂੰ ਚੜ੍ਹਿਆ ਹੰਕਾਰ ਦਾ ਗਰੂਰ ਚੰਡੀਗੜ੍ਹ ਵਾਸੀ ਪਹਿਲੀ ਜੂਨ ਨੂੰ ਉਤਾਰ ਦੇਣਗੇ : ਟੰਡਨ 'ਆਪ ਕੀ ਆਵਾਜ਼' ਪਾਰਟੀ ਦੇ ਪ੍ਰਧਾਨ ਪ੍ਰੇਮ ਪਾਲ ਚੌਹਾਨ ਨੇ ਟੰਡਨ ਨੂੰ ਸਮਰਥਨ ਦਿੱਤਾ ਚੰਡੀਗਡ਼੍ਹ ਵਿੱਚ ਕਾਂਗਰਸ ਅਤੇ ‘ਆਪ’ ਦੀ ਦੋਸਤੀ ਆਪੋ-ਆਪਣੇ ਮੁਨਾਫ਼ੇ ਲਈ ਹੈ: ਸ਼ਹਿਜ਼ਾਦ ਪੂਨਾਵਾਲਾ ਇੰਡੀਆ ਗਠਜੋੜ ਨੂੰ ਸਪੱਸ਼ਟ ਅਤੇ ਨਿਰਣਾਇਕ ਫਤਵਾ ਮਿਲਣ ਜਾ ਰਿਹਾ ਹੈ : ਜੈਰਾਮ ਰਮੇਸ਼ ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ ਇਹ ਆਪ ਦੀ ਹਨੇਰੀ ਹੈ, ਪੰਜਾਬ ਬਣੇਗਾ ਹੀਰੋ, ਇਸ ਵਾਰ 13-0 : ਭਗਵੰਤ ਮਾਨ ਆਪ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ

 

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਲਈ ਕੋਟੈਕਟ ਇੰਡੀਆ 'ਚ ਇੰਡਸਟਰੀਅਲ ਵਿਜ਼ਟ ਦਾ ਆਯੋਜਨ

ਵਿਦਿਆਰਥੀਆਂ ਕੰਪਨੀ ਦੇ ਕੰਮਕਾਜ ਦੇ ਤਰੀਕਿਆਂ ਨੂੰ ਜਾਣਿਆ

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਲਈ ਕੋਟੈਕਟ ਇੰਡੀਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Apr 2016

ਕੁਐਸਟ ਗਰੁੱਪ ਆਫ਼ ਇੰਸੀਟਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਪ੍ਰੈਕਟੀਕਲ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂ ਬ ਰੂ  ਕਰਨ ਦੇ ਮੰਤਵ ਨਾਲ ਉਨ੍ਹਾਂ ਲਈ ਆਟੋਮੇਸ਼ਨ ਟੂ ਕੋਟੈਕਟ ਆਫ਼ ਇੰਡੀਆ ਦੀ ਇੰਡਸਟਰੀਅਲ ਵਿਜ਼ਟ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਕੰਪਨੀ ਦੇ ਕੰਮ ਕਾਰਜ,  ਉਨ੍ਹਾਂ ਦੇ ਟੈਕਨੀਕਲ ਤਰੀਕਿਆਂ ਦਾ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵੱਖ ਵੱਖ ਤਰਾਂ ਦੇ ਕੰਟਰੋਲ ਸਿਸਟਮ, ਪ੍ਰੈਸ਼ਰ, ਲਾਈਟਸ, ਅਲਾਰਮ ਸਿਸਟਮ, ਪਲਾਜ਼ਮਾ ਕਟਿੰਗ, ਕੰਪਿਊਟਰ ਨੂਮੈਰੀਕਲ ਕੰਟਰੋਲ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ।ਇਸ ਦੌਰਾਨ ਆਟੋਮੇਸ਼ਨ ਆਫ਼ ਇੰਡੀਆ ਦੇ ਇੰਜੀਨੀਅਰਾਂ ਨੇ ਵਿਦਿਆਰਥੀਆਂ ਨੂੰ ਕੰਪਨੀ ਦੀ ਐਡਵਾਂਸ ਟੈਕਨੌਲੋਜੀ ਨਾਲ ਜਾਣੂ ਕਰਵਾਇਆ। ਕਰੀਬ ਦੋ ਘੰਟੇ ਚੱਲੀ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੀ ਪ੍ਰੈਕਟੀਕਲ ਜ਼ਿੰਦਗੀ ਦੀ ਅਹਿਮ ਜਾਣਕਾਰੀ ਹਾਸਿਲ ਹੋਈ। ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ  ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿਤਾ ।

ਇਸ ਜਾਣਕਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਦੱਸਿਆਂ ਕਿ ਉਨ੍ਹਾਂ ਨੂੰ ਜਿੱਥੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਹੋਏ ਉੱਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ ਹੈ ।ਇਸ ਮੌਕੇ ਤੇ ਕੁਐਸਟ ਗਰੁੱਪ ਦੇ ਵਾਇਸ ਚੇਅਰਮੈਨ ਜੇ.ਪੀ.ਐੱਸ ਧਾਲੀਵਾਲ ਅਤੇ ਐੱਚ.ਪੀ.ਐੱਸ ਕਾਂਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੁੱਝ ਨਵਾਂ ਸਿੱਖਦੇ ਹਨ । ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ । ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਇਸ ਤਰਾਂ ਦੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD