Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਜਲ ਰਿਹਾ ਹੈ ਅਤੇ ਬਾਦਲ ਪਰਿਵਾਰ ਬੰਸਰੀ ਵਜਾ ਰਿਹਾ : ਅਵਤਾਰ ਸਿੰਘ ਕਰੀਮਪੁਰੀ

ਹੁਣ ਬਾਦਲਾਂ ਦੇ ਗੜ੍ਹ 'ਚ ਬਾਦਲਾਂ ਨੂੰ ਲਲਕਾਰੇਗੀ ਬਸਪਾ

Web Admin

Web Admin

5 Dariya News (Ajay Pahwa)

ਲੁਧਿਆਣਾ , 01 Apr 2016

ਸ੍ਰੋਮਣੀ ਅਕਾਲੀ ਦਲ ਮੌਜੂਦਾ ਸਮੇਂ ਅਜਿਹੀ ਡੁੱਬਦੀ ਬੇੜੀ ਵਾਂਗ ਹੈ ਜਿਸਦੇ ਦੋਵੇਂ ਮਲਾਹ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਸਨੂੰ ਬਚਾਉਣ ਲਈ ਇੱਕ ਤੋਂ ਬਾਅਦ ਦੂਸਰੇ ਝੂਠ ਦਾ ਸਹਾਰਾ ਲੈਂਦੇ ਹੋਏ ਅਪਣੇ ਹੀ ਲੀਡਰਾਂ ਹੱਥੋਂ ਖੁਦ ਨੂੰ 'ਕਿਸ਼ਾਨਾਂ ਦਾ ਮਸੀਹਾ' ਅਤੇ 'ਪਾਣੀਆਂ ਦਾ ਰਾਖਾ' ਐਵਾਰਡ ਲੈ ਰਹੇ ਹਨ ਪਰ ਦੂਜੇ ਪਾਸੇ ਕਰਜਿਆਂ ਦੇ ਬੋਝ ਕਾਰਨ ਕਿਸਾਨਾਂ ਅਤੇ ਵੱਡੀ ਪੱਧਰ ਤੇ ਪਾਣੀ ਵਿੱਚ ਪਾਏ ਜਾ ਰਹੇ ਯੂਰੇਨੀਅਮ ਕਾਰਨ ਆਮ ਲੋਕਾਂ ਦੀਆਂ ਰੋਜ ਹੋ ਰਹੀਆਂ ਮੌਤਾਂ ਕਿਸੇ ਤੋਂ ਛੁਪੀਆਂ ਨਹੀ ਰਹੀਆਂ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸਾਬਕਾ ਰਾਜ ਸਭਾ ਮੈਂਬਰ ਨੇ ਕੀਤਾ ਜੋ ਲੁਧਿਆਣਾ 'ਚ ਸੂਬਾ ਕੇਆਡੀਨੇਟਰ ਡਾ: ਨੱਛਤਰ ਪਾਲ ਦੇ ਭਤੀਜੇ ਦੇ ਵਿਆਹ ਸਮਾਰੋਹ ਵਿੱਚ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਨਵਾਂ ਸ਼ਹਿਰ ਦੀ ਮਹਾਂਰੈਲੀ ਨੇ ਬਸਪਾ ਨੂੰ ਪੰਜਾਬ ਵਿੱਚ ਮੁੱਖ ਰਾਜਨੀਤਿਕ ਪਾਰਟੀ ਵਜੋਂ ਖੜ੍ਹਾ ਕੀਤਾ ਜਿਸ ਕਾਰਨ ਪੰਜਾਬ ਦੀਆਂ ਬਾਕੀ ਵਿਰੋਧੀ ਪਾਰਟੀਆਂ ਵਿੱਚ ਇਸਦੀ ਘਬਰਾਹਟ ਸਾਫ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਬਾਦਲ ਪਰਿਵਾਰ ਤੇ ਵਰ੍ਹਦਿਆਂ ਕਿਹਾ ਕਿ ਅੱਜ ਹਰ ਰੋਜ ਔਸਤਨ 3 ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਤੇ ਮੁੱਖ ਮੰਤਰੀ ਅਪਣੇ ਹੀ ਲੀਡਰਾਂ ਨੂੰ ਖੜ੍ਹੇ ਕਰ ਕੇ ਉਨ੍ਹਾਂ ਹੱਥੋਂ 'ਕਿਸਾਨਾਂ ਦਾ ਮਸੀਹਾ' ਐਵਾਰਡ ਲੈ ਰਿਹਾ ਹੈ। 

ਦੂਜੇ ਪਾਸੇ ਇੱਕ ਰਿਪੋਰਟ ਮੁਤਾਬਿਕ ਪੰਜਾਬ ਦੇ 117 ਬਲਾਕ ਖੁਸ਼ਕ ਘੋਸਿਤ ਹੋ ਚੁੱਕੇ ਹਨ ਅਤੇ ਪਾਣੀ 'ਚ ਫੈਲੇ ਯੂਰੇਨੀਅਮ ਰਸਾਇਣਕ ਦੇ ਚੱਲਦਿਆਂ ਕੈਂਸਰ ਕਾਰਨ ਰੋਜਾਨਾਂ ਹੀ ਕਈ ਵਿਆਕਤੀ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਜਿਸ ਦਾ ਸੱਭ ਤੋਂ ਜਿਆਦਾ ਅਸਰ ਬਾਦਲਾਂ ਦੇ ਗੜ੍ਹ ਮਾਲਵਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੀ ਸਤਾ ਤੇ ਪਿਛਲੇ 9 ਸਾਲਾਂ ਤੋਂ ਕਾਬਜ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਵੱਲੋਂ ਇਸਦਾ ਕੋਈ ਵੀ ਹੱਲ ਨਹੀ ਕੱਢਿਆ ਜਾ ਰਿਹਾ ਤੇ ਉੱਪ ਮੁੱਖ ਮੰਤਰੀ ਵੀ ਅਪਣੇ ਖੜ੍ਹੇ ਕੀਤੇ ਚਹਤਿਆਂ ਕੋਲੋਂ 'ਪਾਣੀਆਂ ਦਾ ਰਾਖਾ' ਐਵਾਰਡ ਲੈ ਰਿਹਾ ਹੈ। ਜੇ ਗੱਲ ਕੇਂਦਰੀ ਮੰਤਰੀ ਤੇ ਬਾਦਲ ਪਰਿਵਾਰ ਦੀ ਨੂੰਹ ਦੀ ਕੀਤੀ ਜਾਵੇ ਤਾਂ ਉਸ ਦੇ ਅਪਣੇ ਇਲਾਕੇ ਵਿੱਚ ਕੁੜੀਆਂ ਦੀ ਔਸਤ ਮੁੰਿਡਆਂ ਦੇ ਮੁਕਾਬਲੇ ਘੱਟ ਹੈ ਅਤੇ ਉਹ ਵੀ ਨੰਨੀ ਛਾਂ ਦੇ ਐਵਾਰਡ ਲੈ ਰਹੀ ਹੈ। ਸ: ਕਰੀਮਪੁਰੀ ਨੇ ਕਿਹਾ ਕਿ ਕਿੱਡੀ ਬੇਸ਼ਰਮੀ ਦੀ ਗੱਲ ਹੈ ਕਿ ਪੰਜਾਬ ਜਲ ਰਿਹਾ ਹੈ ਅਤੇ ਬਾਦਲ ਪਰਿਵਾਰ ਬੰਸਰੀ ਵਜਾ ਰਿਹਾ ਹੈ। ਸ: ਕਰੀਮਪੁਰੀ ਨੇ ਕਿਹਾ ਕਿ ਇਸ ਨੂੰ ਦੇਖਦੇ ਹੋਏ ਬਸਪਾ ਨੇ ਬਾਦਲਾਂ ਦਾ ਸਿਆਸੀ ਅੰਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੀ ਸੁਰੂਆਤ ਬਾਦਲਾਂ ਦੇ ਗੜ੍ਹ 'ਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਤੇ 14 ਅਪ੍ਰੈਲ ਨੂੰ ਸਰਦੂਲਗੜ੍ਹ 'ਚ ਰੱਖੀ ਮਹਾਂਰੈਲੀ ਤੋਂ ਕੀਤੀ ਜਾਵੇਗੀ। ਸ: ਕਰੀਮਪੁਰੀ ਨੇ ਕਿਹਾ ਕਿ ਏਸੇ ਮਹਾਂਰੈਲੀ ਤੋਂ ਬਸਪਾ ਬਾਦਲ ਪਰਿਵਾਰ ਅਤੇ ਅਕਾਲੀ ਭਾਜਪਾ ਗਠਜੋੜ ਸਰਕਾਰ ਨੂੰ ਲਲਕਾਰ ਕੇ ਉਨ੍ਹਾਂ ਤੇ ਸਿਆਸੀ ਅੰਤ ਦੀ ਨੀਂਹ ਰੱਖੇਗੀ। ਇਸ ਮੌਕੇ ਉਨ੍ਹਾਂ ਨਾਲ ਸੂਬਾ ਕੋਆਡੀਨੇਟਰ ਡਾ: ਨਛੱਤਰਪਾਲ, ਸੂਬਾਈ ਆਗੂ ਗੁਰਲਾਲ ਸਿੰਘ ਸੈਲਾ, ਠੇਕੇਦਾਰ ਰਾਜਿੰਦਰ ਸਿੰਘ, ਬਲਵਿੰਦਰ ਬਿੱਟਾ, ਜਿਲ੍ਹਾ ਪ੍ਰਧਾਨ ਜੀਤਰਾਮ ਬਸਰਾ, ਪ੍ਰਗਣ ਬਿਲਗਾ, ਮੁਖਤਿਆਰ ਸਿੰਘ ਪ੍ਰਧਾਨ ਰਾਹੋਂ, ਖਵਾਜਾ ਪ੍ਰਸਾਦ, ਸੁਭਾਸ਼ ਚੰਦਰ, ਰਾਜਿੰਦਰ ਨਿੱਕਾ, ਰਾਜਿੰਦਰ ਮੂਲਨਿਵਾਸੀ, ਸੋਨੂੰ ਅੰਬੇਡਕਰ, ਰਵੀ ਕਾਂਤ ਜੱਖੂ, ਸੁਖਦੇਵ ਭਟੋਏ ਅਤੇ ਜੋਹਨ ਗੰਗੜ ਤੋਂ ਇਲਾਵਾ ਹੋਰ ਹਾਜਰ ਸਨ। 

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD