Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਬਾਦਲਾਂ ਦੁਆਰਾ ਖੁਰਾਲਗੜ੍ਹ ਵਿਖੇ 'ਮੀਨਾਰ-ਏ-ਬੇਗਮਪੁਰਾ' ਦਾ ਉਦਘਾਟਨ ਮਹਿਜ ਡਰਾਮਾ : ਅਵਤਾਰ ਸਿੰਘ ਕਰੀਮਪੁਰੀ

ਸੂਬੇ ਦੀ ਜਨਤਾ ਬਸਪਾ ਦਾ ਰਾਜ ਸਥਾਪਿਤ ਕਰਨ ਲਈ ਹੋ ਰਹੀ ਹੈ ਇੱਕਜੁੱਟ : ਕਸ਼ਯਪ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 03 Apr 2016

ਸੂਬੇ ਦੀ ਅਕਾਲੀ ਭਾਜਪਾ ਸਰਕਾਰ ਅਤੇ ਉਨ੍ਹਾਂ ਦੀ ਸਹਿਯੋਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤੱਕ ਕਿਸੇ ਵੀ ਸਮਾਗਮ ਵਿਚ ਗੁਰੂ ਰਵਿਦਾਸ ਦਾ ਨਾਮ ਲਿਆ ਹੈ ਤੇ ਹੁਣ ਬਾਦਲ ਸਰਕਾਰ ਵੱਲੋਂ ਜੋ ਮੀਨਾਰ-ਏ-ਬੇਗਮਪੁਰਾ ਬਣਾਇਆ ਜਾ ਰਿਹਾ ਹੈ ਉਸਨੂੰ ਸਿਰਫ ਤੇ ਸਿਰਫ਼ ਰਾਜਨੀਤਿਕ ਦੀ ਰੋਟੀਆਂ ਸੇਕਣਾ ਕਿਹਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਨੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਦੇ ਸ਼ਾਸ਼ਨ ਦਾ ਇਹ ਆਖਰੀ ਸਾਲ ਹੈ ਅਤੇ ਇਸ ਆਖਰੀ ਸਾਲ ਵਿੱਚ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵੱਲੋਂ ਮੀਨਾਰ-ਏ-ਬੇਗਮਪੁਰਾ ਦਾ ਉਦਘਾਟਨ ਕਰਨਾ ਦਲਿਤ ਸਮਾਜ ਨੂੰ ਗੁੰਮਰਾਹ ਕਰਨ ਦਾ ਡਰਾਮਾ ਹੀ ਕਿਹਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸ਼ਾਸਨਕਾਲ ਦੇ ਆਖਰੀ ਵਰ੍ਹੇ ਉਸਦੀ ਕੌਮੀਂ ਆਗੂ ਅੰਬਿਕਾ ਸੋਨੀ ਵਲੋਂ ਵੀ ਲੋਕ ਸਭਾ ਦੀਆਂ ਚੋਣਾਂ 'ਚ ਦਲਿਤਾਂ ਨੂੰ ਗੁੰਮਰਾਹ ਕਰਨ ਲਈ ਖੇਡਿਆ ਗਿਆ ਜੋ ਬਾਅਦ ਵਿੱਚ ਠੰਡੇ ਬਸਤੇ ਵਿਚ ਪੈ ਗਿਆ ਸੀ। ਉਨ੍ਹਾਂ ਕਿਹਾ ਕਿ ਦਲਿਤ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਲਈ ਚੁੱਕੇ ਅਜਿਹੇ ਕਦਮਾਂ ਤੋਂ ਲੋਕਾਂ ਨੂੰ ਹੁਣ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਦੇ ਦਲਿਤ ਅਤੇ ਪਿਛੜੀ ਜਾਤੀ ਦੇ ਲੋਕ ਬਾਦਲ ਸਰਕਾਰ ਦੀਆਂ ਅਜਿਹੀਆਂ ਚਾਲਾਂ ਤੋਂ ਜਾਣੂ ਹਨ 'ਤੇ ਇਸ ਵੱਲੋਂ ਕੀਤੇ ਜਾ ਰਹੇ ਜੁਲਮਾਂ ਅਤੇ ਅੱਤਿਆਚਾਰਾਂ ਤੋਂ ਬਹੁਤ ਦੁਖੀ ਹਨ। ਇਸਤੋਂ ਛੁਟਕਾਰਾ ਪਾਉਣ ਲਈ ਤੇ ਗੁਰੂ ਰਵਿਦਾਸ ਮਹਾਰਾਜ ਦੀ ਸੋਚ ਦਾ ਰਾਜ ਸਥਾਪਤ ਕਰਨ ਲਈ ਉਨ੍ਹਾਂ ਬਸਪਾ ਵੱਲ ਰੁੱਖ ਕਰ ਲਿਆ ਹੈ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਨਰਿੰਦਰ ਕਸ਼ਯਪ ਨੇ ਕਿਹਾ ਕਿ ਭਾਜਪਾ, ਆਰ. ਐਸ. ਐਸ. ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਅਤੇ ਰਾਖਵਾਂਕਰਨ ਦੇ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਬਾਬਾ ਸਾਹਿਬ ਦਾ 125ਵਾਂ ਜਨਮ ਦਿਹਾੜਾ ਸੰਵਿਧਾਨ ਦਿਵਸ ਦੇ ਰੂਪ ਵਿਚ ਮਨਾ ਕੇ ਸਿਰਫ਼ ਤੇ ਸਿਰਫ਼ ਦਲਿਤ ਹਿਤੈਸ਼ੀ ਹੋਣ ਦਾ ਵਿਖਾਵਾ ਕਰ ਰਹੀ ਹੈ ਕਿ ਉਹ ਬਾਬਾ ਸਾਹਿਬ ਦਾ ਸਨਮਾਨ ਕਰਦੀ ਹੈ। ਜਦੋਂ ਭਾਜਪਾ ਦੀ ਸਰਕਾਰ ਅਤੇ ਇਸਦੇ ਸਹਿਯੋਗੀ ਕੱਟੜ ਹਿੰਦੂਵਾਦੀ ਸੰਗਠਨ ਲਗਾਤਾਰ ਰਾਖਵਾਂਕਰਨ ਦੀ ਸਮੀਖਿਆ ਅਤੇ ਸੰਵਿਧਾਨ ਨੂੰ ਬਦਲਣ ਦੀਆਂ ਕੋਝੀਆਂ ਚਾਲਾਂ ਚਲਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਜਦੋਂ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਿਚ ਭਾਜਪਾ ਦੀ ਸਰਕਾਰ ਬਣੀ ਸੀ ਤਾਂ ਉਸਨੇ ਸੰਵਿਧਾਨ ਦੀ ਸਮੀਖਿਆ ਦਾ ਕਾਰਜ ਆਰੰਭਿਆ ਸੀ ਜਿਸਦਾ ਦਲਿਤਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰਨ ਵਾਲੀ ਬਹੁਜਨ ਸਮਾਜ ਪਾਰਟੀ ਨੇ ਜ਼ਬਰਦਸਤ ਸੰਘਰਸ਼ ਕਰਕੇ ਵਿਰੋਧ ਕੀਤਾ ਸੀ ਜਿਸਦੇ ਚੱਲਦਿਆਂ ਸਰਕਾਰ ਨੂੰ ਪਿੱਛੇ ਹੱਟਣਾ ਪਿਆ ਸੀ। ਉਨ੍ਹਾਂ ਕਿਹਾ ਸੂਬੇ ਦੇ ਲੋਕ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਰਾਹੀਂ ਬਸਪਾ ਦੀ ਸਰਕਾਰ ਬਣਾਉਣ ਲਈ ਇੱਕਜੁਟ ਹੁੰਦੇ ਦਿਖਾਈ ਦੇ ਰਹੇ ਹਨ ਜਿਨ੍ਹਾਂ ਉੱਤੇ ਬਾਦਲਾਂ ਦੀ ਕਿਸੇ ਵੀ ਚਾਲ ਦਾ ਅਸਰ ਹੁੰਦਾ ਹੁਣ ਵਿਖਾਈ ਨਹੀ ਦੇ ਰਿਹਾ। 

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD