Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ 'ਚ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਵਿਕਸ਼ਤ ਕਰਨ ਤੇ ਹੁਣ ਤੱਕ 32 ਹਜਾਰ 275 ਕਰੋੜ ਰੁਪਏ ਖਰਚ ਕੀਤੇ : ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਨੂੰ ਚੋਹੂ ਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਿਆਂ ਜਾਵੇਗਾ

Web Admin

Web Admin

5 Dariya News

ਰੂਪਨਗਰ , 03 Apr 2016

Last updated on: Apr 03, 2016, 00:00 IST

ਪੰਜਾਬ 'ਚ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਵਿਕਸ਼ਤ ਕਰਨ ਤੇ ਹੁਣ ਤੱਕ 32 ਹਜਾਰ 275 ਕਰੋੜ ਰੁਪਏ ਖਰਚ ਕੀਤੇ  ਗਏ ਹਨ ਅਤੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਨੂੰ ਚੋਹੂ ਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਿਆਂ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਿੰਡ ਗੋਚਰ ਵਿਖੇ  18 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ  '' ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਾਰਗ'' ਟਿੱਬਾ ਟੱਪਰੀਆਂ-ਧਮਾਣਾ-ਜਟਵਾਹੜ-ਝਾਂਡੀਆਂ-ਕਾਂਗੜ-ਹਿਆਤਪੁਰ-ਕਾਹਨਪੁਰ ਖੂਹੀ ਤੱਕ ਦੀ 31.70 ਕਿਲੋਮੀਟਰ ਦੀ  ਸੜਕ ਨੂੰ ਚੋੜਾ ਅਤੇ ਮਜਬੂਤ ਕਰਨ ਦਾ ਨੀਂਹ ਪੱਥਰ ਰੱਖਣ ਉਪਰੰਤ ਸਿੱਖਿਆ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਮੌਕੇ ਲੋਕਾਂ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ ।ਉਪ ਮੁੱਖ ਮੰਤਰੀ ਪੰਜਾਬ ਨੇ ਇਸ ਮੇਕੇ ਬੋਲਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੁਬਾ ਹੈ,ਜਿਥੇ ਪ੍ਰਮੁੱਖ ਮਾਰਗਾ ਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਪੁੱਲਾ ਅਤੇ 95 ਫੀਂਸਦੀ ਰੇਲਵੇਂ ਫਾਟਕਾਂ ਤੇ ਓਵਰ ਬਰਿਜਾ ਦਾ ਨਿਰਮਾਣ ਕੀਤਾ ਗਿਆ ਹੈ,ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਾਰਗ ਨੂੰ ਚੋੜਾ ਅਤੇ ਮਜਬੂਤ ਕਰਨ ਦਾ ਕੰਮ 4 ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਜਿਸ ਦੇ ਬਣਨ ਨਾਲ ਇਸ ਇਲਾਕੇ ਦੇ ਕਰੀਬ 40 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਹੋਵੇਗਾ । ਉਨ੍ਹਾਂ ਹੋਰ ਕਿਹਾ ਕਿ ਇਸ ਸਮੁੱਚੇ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਛੇ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰ ਲਿਆਂ ਜਾਵੇਗਾ । 

ਸ੍ਰ: ਬਾਦਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰੂਪਨਗਰ ਤੋਂ ਫਗਵਾੜਾ ਤੱਕ ਦੀ ਸੜਕ ਨੂੰ  ਚੰਹੂ ਮਾਰਗੀ ਕਰਨ ਤੇ 2000 ਕਰੋੜ ਰੁਪਏ  ਖਰਚ ਕੀਤੇ ਜਾ ਰਹੇ ਹਨ ਅਤੇ ਇਸ ਸੜਕ ਦਾ ਨਿਰਮਾਣ ਕਾਰਜ  ਮਿਥੇ ਸਮੇਂ ਮੁਕੰਮਲ ਕਰ ਲਿਆ ਜਾਵੇਗਾ । ਉਨ੍ਹਾ ਹੋਰ ਦੱਸਿਆ ਕਿ ਬੰਗਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਤੱਕ ਦੀ  18 ਫੁੱਟੀ  ਸੜਕ ਨੂੰ 33 ਫੁੱਟ ਚੋੜਾ ਕਰਨ ਤੇ 600 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਸੜਕ ਦਾ ਨਿਰਮਾਣ ਕਾਰਜ ਛੇ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ । ਉਪ ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆ ਦੱਸਿਆ ਕਿ ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੈ , ਉਨ੍ਹਾਂ ਪਿੰਡਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਈਆਂ ਜਾਵੇਗਾ ਅਤੇ ਹਰੇਕ ਪਿੰਡ ਨੂੰ ਪੇਂਡੂ ਜਲ ਘਰ  ਸਪਲਾਈ ਨਾਲ ਜੋੜਿਆਂ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਂਦੇ ਚਾਰ ਮਹੀਨਿਆਂ ਵਿੱਚ  1 ਲੱਖ 25 ਹਜਾਰ ਨੋਜਵਾਨਾਂ  ਨੂੰ ਰੋਜਗਾਰ ਮੁਹੱਈਆ ਕਰਵਾਏਗੀ ਅਤੇ 10 ਹਜਾਰ ਨੋਜਵਾਨਾਂ ਨੂੰ ਪੁਲਿਸ ਵਿੱਚ ਭਰਤੀ ਕੀਤਾ ਜਾਵੇਗਾ । ਸ੍ਰ: ਬਾਦਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰਾਜ ਦੇ ਹਰੇਕ ਬਲਾਕ ਵਿੱਚ ਦੋ- ਦੋ ਸਕਿੱਲ ਸੈਂਟਰ ਖੋਲੇ ਜਾਣਗੇ ਅਤੇ ਹਰੇਕ ਸਕਿੱਲ ਸੈਂਟਰ ਵਿੱਚ  ਇੱਕ ਹਜਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਦੀ ਸਮਰੱਥਾ ਹੋਵੇਗੀ ।

ਉਪ ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਜਦੋ ਵੀ  ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੀ ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਉਲੀਕ ਕੇ ਉਨ੍ਹਾਂ ਅਮਲੀ ਜਾਮਾ ਪਹਿਨਾਇਆਂ ਗਿਆ ਜਦੋ ਕਿ ਸੁਬੇ ਵਿੱਚ ਲੰਮਾ ਚਿਰ ਰਾਜ ਕਰਨ ਵਾਲੀ ਕਾਗਰਸ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਗਏ ਕੰਮ ਦੀ ਇੱਕ ਵੀ ਨਿਸ਼ਾਨੀ ਨਹੀਂ ਦੱਸ ਸਕਦੀ । ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਇਤਿਹਾਸਕ ਫੈਸਲਾ ਲੈਦਿਆਂ ਕਿਸਾਨਾਂ ਨੂੰ ਫਾਇਦਾ ਪਹਿਚਾਉਣ ਲਈ 50 ਹਜਾਰ ਰੁਪਏ ਤੱਕ ਦਾ ਕਰਜਾ ਬਿਨਾ ਵਿਆਜ ਤੋਂ ਦੇਣ ਦਾ ਫੈਸਲਾ ਕੀਤਾ ਹੈ । ਇਸ ਤੋਂ ਇਲਾਵਾ ਕਿਸਾਨਾਂ ਅਤੇ ਗਰੀਬ ਲੋਕਾਂ  ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ  50 ਹਜਾਰ ਰੁਪਏ ਤੱਕ ਦਾ ਇਲਾਜ ਮੁਫਤ ਕਰਵਾਉਣ ਦੀ ਸੁਵਿਧਾ ਦਿੱਤੀ ਗਈ ਹੈ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਿਰਸੇ ਨੂੰ ਪ੍ਰਫੁਲੱਤ ਕਰਨ ਲਈ ਯਾਦਗਾਰਾ ਸਥਾਪਿਤ ਕੀਤੀਆਂ ਹਨ ਅਤੇ ਸੂਬੇ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਲਈ  ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਲੋਕਾਂ ਨੂੰ ਮੁਫਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ । ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ  ਤੇ ਚੋਟ ਕਰਦਿਆਂ ਕਿਹਾ ਕਿ ਇਸ ਪਾਰਟੀ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ ਅਤੇ ਟੋਪੀ ਵਾਲਾ ਕੇਜਰੀ ਵਾਲ ਪੰਜਾਬ ਲਈ ਲੋਕਾਂ ਦੇ ਦਰਦਾ ਤੋਂ ਕੋਹਾ ਦੂਰ ਹੈ ਅਤੇ ਪੰਜਾਬ ਦੇ ਲੋਕ ਉਸ ਨੂੰ ਮੰਹੂ ਨਹੀ ਲਗਾਉਣਗੇ ਕਿਉਕਿ ਪੰਜਾਬ ਦੇ ਲੋਕਾਂ ਨੇ ਹਮੇਸਾ ਬਾਹਰਲੇ ਵਿਅਕਤੀਆਂ ਨੂੰ ਮੰਹੂ ਤੋੜਵਾ ਜਵਾਬ ਦਿੱਤਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ  ਮਦਨ ਮੋਹਨ ਮਿੱਤਲ ਨੇ ਕਿਹਾ ਕਿ  ਇਸ ਸੜਕ ਨੂੰ ਚੋੜਾ ਤੇ ਮਜਬੂਤ ਕਰਨ ਲਈ ਲੋਕਾਂ ਦੀ ਲੰਮੇ ਚਿਰਾ ਤੋਂ ਮੰਗ ਸੀ । ਉਨਾਂ ਇਸ ਮੌਕੇ ਲੋਕਾਂ ਨੂੰ  ਰਾਜ ਦੀ ਅਮਨ ਅਤੇ ਸਾਤੀ ਭੰਗ ਕਰਨ ਵਾਲਿਆਂ ਤੋਂ ਸੁਚੇਤ ਹੋਣ ਦਾ ਸੱਦਾ ਦਿੰਦਿਆ ਕਿਹਾ ਕਿ ਅਜਿਹੇ ਅਨਸਰਾ ਤੇ ਸਖ਼ਤ ਨਿਗਾਹ ਰੱਖੀ ਜਾਵੇ ਜੋ ਕਿ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਸਾਡੇ ਅਮਨ ਅਤੇ ਭਾਇਚਾਰਕ ਰਿਸਤਿਆਂ ਵਿੱਚ ਤਰੇੜਾ ਪਾਉਣਾ ਚਾਹੁੰਦੇ ਹਨ । ਉਨ੍ਹਾਂ ਹੋਰ ਕਿਹਾ ਕਿ ਅਗਲੀ ਸਰਕਾਰ ਵੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਹੀ ਬਣੇਗੀ ਅਤੇ ਚੋਣਾ ਵਿਕਾਸ ਦੇ ਨਾਂ ਤੇ ਲੜੀਆਂ ਜਾਣਗੀਆਂ । ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਾ ਮਾਰਗ ਇਸ ਇਲਾਕੇ ਦੇ ਪਿੰਡਾਂ ਦੀ ਜੀਵਨ ਰੇਖਾ ਹੈ ,ਇਸ ਸੜਕ ਨੂੰ ਚੋੜਾ ਅਤੇ ਮਜਬੂਤ ਕਰਨ ਨਾਲ ਇਸ ਇਲਾਕੇ ਦੇ ਨਾਲ ਨਾਲ ਹੋਰਨਾ ਜ਼ਿਲਿਆਂ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਵੱਡੇ ਪੱਧਰ ਤੇ ਕੰਮ ਸ਼ੁਰੂ ਕੀਤਾ ਗਿਆ ਹੈ। 62 ਕਰੋੜ ਰੁਪਏ ਦੀ ਲਾਗਤ ਨਾਲ ਝੱਜ ਤੋਂ ਰੋਪੜ ਤੱਕ ਦੀ ਸੜਕ ਨੂੰ ਚੋੜਾ ਅਤੇ ਮਜਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਨੂਰਪੁਰ ਤੋ ਬੁੰਗਾ ਸਾਹਿਬ ਤੱਕ ਦੀ ਸੜਕ ਦੀ ਮੁਰੰਮਤ ਤੇ 10 ਕਰੋੜ ਖਰਚ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ  ਇਸ ਇਲਾਕੇ ਦੇ ਪਿੰਡਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ 27 ਕਰੋੜ ਰੁਪਏ ਖਰਚ ਕੀਤੇ ਜਾਣਗੇ  ਅਤੇ ਸਿੰਘਪੁਰਾ ਆਈ.ਟੀ.ਆਈ ਦੀ ਇਮਾਰਤ ਤੇ 5 ਕਰੋੜ ਰੁਪਏ ਖਰਚ ਕੀਤੇ ਜਾਣਗੇ । 

ਇਸ ਮੌਕੇ  ਆਪ ਅਤੇ ਕਾਂਗਰਸ ਪਾਰਟੀ ਨੂੰ ਛੱਡਕੇ ਪਿੰਡ ਰੋਲੀ ਅਤੇ ਝਿੰਜੜੀ ਦੇ ਦੋ ਦਰਜਨ ਦੇ ਕਰੀਬ ਮਹੋਤਬਰ ਬੰਦੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆ ਆਖਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ  ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸਾ ਪੰਜਾਬ ਦੇ ਹਿੱਤਾ ਦੀ ਲੜਾਈ ਲਈ ਹੈ ਅਤੇ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲੇ ਲੈ ਕੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਦੱਸਿਆ ਕਿ  ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਨੂੰ ਜੰਗਲੀ ਜਾਂਨਵਰਾ ਤੋਂ ਆਪਣੀਆਂ ਫਸ਼ਲਾਂ ਦੇ ਬਚਾਓ ਲਈ 50 ਫੀਂਸਦੀ ਸਬਸਿਡੀ ਤੇ ਕੰਡਿਆਲੀ ਤਾਰ ਦੇਣ ਦਾ ਫੈਸਲਾ ਕੀਤਾ ਹੈ । ਸਮਾਗਮ ਨੂੰ ਸਵਾਮੀ ਚੇਤਨਾ ਨੰਦ ਭੂਰੀ ਵਾਲੇ , ਐਸ.ਜੀ.ਪੀ.ਸੀ ਮੈਬਰ ਸ੍ਰੀ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ ।ਇਸ ਮੌਕੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰ: ਜਨਮੇਜਾ ਸਿੰਘ ਸੇਖੋ , ਮੁੱਖ ਸੰਸਦੀ ਸਕੱਤਰ ਚੋਧਰੀ ਨੰਦ ਲਾਲ, ਡਿਪਟੀ ਕਮਿਸ਼ਨਰ ਕਰਨੇਸ਼ ਸਰਮਾ , ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਐਸ.ਐਸ.ਪੀ ਸ੍ਰੀ ਵਰਿੰਦਰਪਾਲ ਸਿੰਘ, ਸਵਾਮੀ ਦਰਸ਼ਨ ਦਾਸ ਜੀ, ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਬੀਬੀ ਜਗਮੀਤ ਕੌਰ ਸੰਧੂ, ਸ੍ਰ: ਪਰਮਜੀਤ ਸਿੰਘ  ਲੱਖੇਵਾਲ ਐਸ.ਜੀ.ਪੀ.ਸੀ ਮੈਂਬਰ, ਸ੍ਰੀ ਅਮਰਜੀਤ ਬੈਂਸ ਐਸ.ਡੀ.ਐਮ, ਸ੍ਰੀ ਪਰਮਜੀਤ ਸਿੰਘ ਮੱਕੜ ਪ੍ਰਧਾਨ ਨਗਰ ਕੌਸਲ, ਬੀਬੀ ਕੁਲਵਿੰਦਰ ਕੌਰ , ਸ੍ਰੀ ਗੋਰਵ ਰਾਣਾ, ਜਿਲ੍ਹਾ ਭਾਜਪਾ ਪ੍ਰਧਾਨ ਯੁਗੇਸ਼ ਸੂਦ, ਸ੍ਰੀ ਤਿਲਕ ਰਾਜ ਪੰਚਰੰਡੇ, ਸ੍ਰੀ ਮੁਕੇਸ ਮਹਾਜਨ,ਸ੍ਰੀ ਰਾਜੇਸਵਰ ਜੈਨ, ਸਨੀ ਵਰਮਾਂ ਅਤੇ ਰਾਜੇਸ਼ ਦੁਗਰੀ , ਸ੍ਰੀ ਦਰਬਾਰ ਸਿੰਘ ਬਾਲਾ, ਸ੍ਰੀ ਕੇ.ਸੀ ਦੱਤਾ ,  ਸ੍ਰੀ ਹਰਪ੍ਰੀਤ ਸਿੰਘ ਬੰਸਤ , ਸ੍ਰੀ ਬਾਵਾ ਸਿੰਘ ,ਸ੍ਰੀ ਹਰਭਜਨ ਸਿੰਘ ਅਤੇ ਹੋਰ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂ ਸ਼ਾਮਲ ਸਨ ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD