Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਿਕਰਮ ਸਿੰਘ ਮਜੀਠੀਆ ਵੱਲੋਂ ਭਾਖੜਾ ਮੁੱਖ ਨਹਿਰ 'ਤੇ ਪੰਜਾਬ ਦੇ ਮਿੰਨੀ ਹਾਈਡਰੋ ਪ੍ਰਾਜੈਕਟਾਂ ਦੀ ਸਥਾਪਨਾ ਲਈ ਕੇਂਦਰ ਦੇ ਦਖ਼ਲ ਦੀ ਮੰਗ

ਕਿਹਾ, ਕੇਂਦਰ ਬੀ.ਬੀ.ਐਮ.ਬੀ. ਨੂੰ ਪੰਜਾਬ ਨੂੰ ਹਰੀ ਝੰਡੀ ਦੇਣ ਲਈ ਦੇਵੇ ਨਿਰਦੇਸ਼

Web Admin

Web Admin

5 Dariya News

ਨਵੀਂ ਦਿੱਲੀ , 06 Apr 2016

Last updated on: Apr 06, 2016, 00:00 IST

ਪੰਜਾਬ ਸਰਕਾਰ ਨੇ ਅੱਜ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਰਾਜ ਵਿੱਚੋਂ ਲੰਘਦੀ ਭਾਖੜਾ ਮੁੱਖ ਨਹਿਰ 'ਤੇ ਮਿੰਨੀ ਹਾਈਡਰੋ ਪ੍ਰਾਜੈਕਟ ਲਾਉਣ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਦੇਸ਼ ਲਈ 63.75 ਮੈਗਾਵਾਟ ਪ੍ਰਦੂਸ਼ਣ ਰਹਿਤ ਬਿਜਲੀ ਹੋਰ ਪੈਦਾ ਕੀਤੀ ਜਾ ਸਕੇ।ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਬਿਜਲੀ, ਕੋਲਾ ਅਤੇ ਨਵਿਆਉਣਯੋਗ ਊਰਜਾ ਰਾਜ ਮੰਤਰੀ ਸ੍ਰੀ ਪਿਯੂਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਇੱਕ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਇਸ ਗੱਲ ਦੀ ਵਕਾਲਤ ਕੀਤੀ ਕਿ ਹੁਣ ਜਦੋਂ ਦੇਸ਼ ਅੰਦਰ ਪ੍ਰਦੂਸ਼ਣ ਰਹਿਤ ਤਰੀਕਿਆਂ ਨਾਲ ਬਿਜਲੀ ਪੈਦਾ ਕਰਨ ਦੀ ਵੱਡੀ ਚੁਣੌਤੀ ਹੈ ਤਾਂ ਕੁਦਰਤੀ ਸਰੋਤਾਂ ਤੋਂ ਬਿਜਲੀ ਪੈਦਾ ਕਰਨ ਦੇ ਅਮਲ ਵਿੱਚ ਅੰਤਰ-ਰਾਜੀ ਵਿਵਾਦ ਅੜਿੱਕਾ ਨਹੀਂ ਬਣਨੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦਾ ਇੱਕ ਪ੍ਰਸਤਾਵ ਕੇਂਦਰ ਸਰਕਾਰ ਕੋਲ ਲੰਮੇ ਸਮੇਂ ਤੋਂ ਵਿਚਾਰ-ਅਧੀਨ ਹੈ ਅਤੇ ਹੁਣ ਕੇਂਦਰੀ ਬਿਜਲੀ ਰਾਜ ਮੰਤਰੀ ਤੁਰੰਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਹਦਾਇਤ ਕਰਨ ਕਿ ਉਹ ਪੰਜਾਬ ਨੂੰ ਮਿੰਨੀ ਹਾਈਡਰੋ ਪ੍ਰਾਜੈਕਟਾਂ ਦੀ ਸਥਾਪਨਾ ਲਈ ਲੋੜੀਂਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ ਤੁਰੰਤ ਜਾਰੀ ਕਰੇ।

ਪੰਜਾਬ ਅੰਦਰ ਮਿੰਨੀ ਹਾਈਡਰੋ ਪ੍ਰਾਜੈਕਟਾਂ ਤੋਂ 250 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਰਾਜ ਸਰਕਾਰ ਦੀ ਉਤਸ਼ਾਹੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਰਾਜ ਦੀ ਭੂਗੋਲਿਕ ਸਥਿਤੀ ਅਤੇ ਸਿੰਜਾਈ ਨੈਟਵਰਕ ਸਦਕਾ ਪੰਜਾਬ ਵਿੱਚ ਛੋਟੇ ਹਾਈਡਰੋ ਪ੍ਰਾਜੈਕਟ ਲਾਏ ਜਾਣ ਦੀਆਂ ਸੰਭਾਵਨਾਵਾਂ ਮੌਜੂਦ ਹਨ ਪਰੰਤੂ ਰਾਜ ਅੰਦਰ ਉਪਲਬਧ ਮੌਜੂਦਾ ਪਾਣੀ ਦੇ ਵਹਾਅ ਜ਼ਿਆਦਾ ਤੇਜ਼ ਨਹੀਂ ਹਨ। ਰਾਜ ਅੰਦਰ ਹੁਣ ਤੱਕ 135 ਮੈਗਾਵਾਟ ਦੀ ਸਾਂਝੀ ਸਮਰੱਥਾ ਵਾਲੇ 43 ਛੋਟੇ ਅਤੇ ਮਿੰਨੀ ਹਾਈਡਰੋ ਪ੍ਰਾਜੈਕਟ ਚਲ ਰਹੇ ਹਨ। ਇਸ ਤੋਂ ਇਲਾਵਾ 31.70 ਮੈਗਾਵਾਟ ਦੀ ਸਮਰੱਥਾ ਵਾਲੇ 9 ਹੋਰ ਪ੍ਰਾਜੈਕਟ ਨਿਰਮਾਣ ਅਧੀਨ ਹਨ ਅਤੇ ਇਨ੍ਹਾਂ ਦੇ ਸਾਲ 2016 ਦੇ ਅੰਤ ਅਤੇ 2017 ਦੇ ਮੱਧ ਤੱਕ ਮੁਕੰਮਲ ਹੋ ਜਾਣ ਦੀ ਉਮੀਦ ਹੈ।ਵੱਡੇ ਹਾਈਡਲ ਪ੍ਰਾਜੈਕਟਾਂ ਦੀ ਬਜਾਏ ਮਿੰਨੀ ਹਾਈਡਲ ਪ੍ਰਾਜੈਕਟਾਂ ਦੀ ਸਥਾਪਨਾ 'ਤੇ ਜ਼ੋਰ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਅਤੇ ਆਬਾਦੀ ਦੇ ਨਵੀਂ ਥਾਂ 'ਤੇ ਵਸੇਬੇ ਦੀ ਰੂਪ ਵਿੱਚ ਵੱਡੇ ਹਾਈਡਲ ਪ੍ਰਾਜੈਕਟਾਂ ਲਈ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਕੇਂਦਰੀ ਰਾਜ ਮੰਤਰੀ ਸ੍ਰੀ ਪਿਯੂਸ਼ ਗੋਇਲ ਨੇ ਪੰਜਾਬ ਦੀ ਹਾਈਡਲ ਅਤੇ ਨਵਿਆਉਣਯੋਗ ਊਰਜਾ ਦੇ ਖੇਤਰਾਂ ਵਿੱਚ ਮੁਹਰੈਲ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਖੜਾ ਦੇਸ਼ ਦਾ ਪਹਿਲਾ ਪ੍ਰਮੁੱਖ ਹਾਈਡਲ ਪ੍ਰਾਜੈਕਟ ਸੀ ਜਿਸ ਨੇ ਹਰੇ ਇਨਕਲਾਬ ਦਾ ਮੁੱਢ ਬੰਨ੍ਹਦਿਆਂ ਭਾਰਤ ਨੂੰ ਅਨਾਜ ਉਤਪਾਦਨ ਦੇ ਅਹਿਮ ਖੇਤਰ ਵਿੱਚ ਆਤਮ-ਨਿਰਭਰ ਬਣਾਇਆ। ਉਨ੍ਹਾਂ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਪਿਛਲੇ 4 ਸਾਲਾਂ ਦੌਰਾਨ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਵੀਂ ਊਰਜਾ ਫੂਕਦਿਆਂ ਪੰਜਾਬ ਨੂੰ ਦੇਸ਼ ਦਾ ਅਹਿਮ ਸੂਬਾ ਬਣਾਉਣ ਅਤੇ ਪ੍ਰਦੂਸ਼ਣ ਰਹਿਤ ਬਿਜਲੀ ਪੈਦਾ ਕਰਨ ਲਈ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD