Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਕੈਬ ਦੀ ਸਬ ਕਮੇਟੀ ਮੀਟਿੰਗ ਦੌਰਾਨ ਸਾਰੇ ਮੈਂਬਰਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ 'ਤੇ ਜ਼ੋਰ

ਡਾ.ਚੀਮਾ ਦੀ ਅਗਵਾਈ ਹੇਠ ਬੰਗਲੁਰੂ ਵਿਖੇ ਹੋਈ ਹੋਈ ਸਬ ਕਮੇਟੀ ਦੀ ਤੀਜੀ ਮੀਟਿੰਗ

Web Admin

Web Admin

5 Dariya News

ਬੰਗਲੁਰੂ , 06 Apr 2016

ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਅੱਜ ਬੰਗਲੁਰੂ (ਬੰਗਲੌਰ) ਵਿਖੇ ਸਿੱਖਿਆ ਬਾਰੇ ਕੇਂਦਰੀ ਸਲਾਹਕਾਰ ਬੋਰਡ (ਕੈਬ) ਦੀ ਸਬ ਕਮੇਟੀ ਦੀ ਤੀਜੀ ਮੀਟਿੰਗ ਹੋਈ ਜਿਸ ਵਿੱਚ ਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰਾਂ ਲਈ ਖੁੱਲ੍ਹ ਕੇ ਵਿਚਾਰਾਂ ਹੋਈਆਂ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ ਇਕ ਸਹਿਮਤੀ ਬਣਾਉਂਦਿਆਂ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ 'ਤੇ ਵੀ ਜ਼ੋਰ ਦਿੱਤਾ।ਡਾ.ਚੀਮਾ ਦੀ ਪ੍ਰਧਾਨਗੀ ਹੇਠ ਹੋਈ ਅੱਜ ਦੀ ਮੀਟਿੰਗ ਵਿੱਚ ਕਰਨਾਟਕਾ ਦੇ ਸਿੱਖਿਆ ਮੰਤਰੀ  ਸ੍ਰੀ ਕੇ.ਰਤਨਾਕਰ, ਬਿਹਾਰ ਦੇ ਸਿੱਖਿਆ ਮੰਤਰੀ ਸ੍ਰੀ ਅਸ਼ੋਕ ਚੌਧਰੀ,  ਰਾਜਸਥਾਨ ਦੇ ਸਿੱਖਿਆ ਮੰਤਰੀ ਪ੍ਰੋ.ਵਾਸੂਦੇਵ ਦੇਵਨਾਨੀ, ਉਤਰ ਪ੍ਰਦੇਸ਼ ਦੇ ਸਿੱਖਿਆ ਮੰਤਰੀ ਸ੍ਰੀ ਕੈਲਾਸ਼ ਚੌਰਸੀਆ, ਪੰਜਾਬ ਦੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਜੀ.ਵਜਰਾਲਿੰਗਮ, ਕਰਨਾਟਕਾ ਦੇ ਪ੍ਰਮੁੱਖ ਸਕੱਤਰ ਸਿੱਖਿਆ ਸ੍ਰੀ ਅਜੇ ਸੇਠ, ਕੇਰਲਾ, ਉਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਤਾਮਿਲਨਾਡੂ ਸੂਬਿਆਂ ਦੇ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਹੋਰ ਸੀਨੀਅਰ ਅਧਿਕਾਰੀਆਂ, ਨਿਊਪਾ ਦੇ ਉਪ ਕੁਲਪਤੀ ਸ੍ਰੀ ਟੀ.ਬੀ.ਜੇ.ਤਿਲਕ, ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਕਮ ਕਮੇਟੀ ਦੇ ਮੈਂਬਰ ਸ੍ਰੀ ਮੁਨੀਸ਼ ਗਰਗ, ਐਨ.ਸੀ.ਈ.ਆਰ.ਟੀ. ਵੱਲੋਂ ਸ੍ਰੀਮਤੀ ਰੰਜਨਾ ਗਰਗ, ਪ੍ਰਸਿੱਧ ਸਿੱਖਿਆ ਸਾਸ਼ਤਰੀ ਸ੍ਰੀ ਐਸ.ਕੇ.ਸ੍ਰੀਧਰ ਤੇ ਪ੍ਰੇਮਜੀ ਫਾਊਡੇਸ਼ਨ ਦੇ ਸੀ.ਈ.ਓ. ਦਾ ਨੁਮਾਇੰਦਾ ਮੈਂਬਰ ਵਜੋਂ ਸ਼ਾਮਲ ਹੋਏ।

ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਮੈਂਬਰਾਂ ਨੇ ਇਸ ਗੱਲ 'ਤੇ ਆਮ ਸਹਿਮਤੀ ਬਣਾਈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਲਾਜ਼ਮੀ ਸ਼ੁਰੂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਸਰਕਾਰੀ ਸਕੂਲਾਂ ਖਾਸ ਕਰ ਕੇ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਹੋਰ ਉਚਾ ਹੋ ਸਕੇ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਐਸ.ਸੀ.ਈ.ਆਰ.ਟੀ. ਰਾਹੀਂ ਪਹਿਲੀ ਵਾਰ ਲਈ ਪੰਜਵੀਂ ਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਦੀ ਮੀਟਿੰਗ ਵਿੱਚ ਸ਼ਲਾਘਾ ਕੀਤੀ ਗਈ ਅਤੇ ਇਸ ਨੂੰ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਿਆ।ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ ਆਪੋ-ਆਪਣੇ ਸੂਬਿਆਂ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਕੂਲਾਂ ਦੀ ਸਥਿਤੀ ਬਾਰੇ ਵਿਸਥਾਰ ਵਿੱਚ ਪੇਸ਼ਕਾਰੀ ਦਿੱਤੀਆਂ ਅਤੇ ਰਹਿੰਦਿਆਂ ਕੁਝ ਕਮੀਆਂ ਨੂੰ ਦੂਰ ਕਰਨ ਲਈ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਤਾਂ ਜੋ ਹੋਰ ਸੁਧਾਰ ਲਿਆਂਦਾ ਜਾ ਸਕੇ। ਮੀਟਿੰਗ ਵਿੱਚ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਲੇ ਅਧਿਆਪਕ ਸਿਖਲਾਈ ਪ੍ਰੋਗਰਾਮ ਬਾਰੇ ਵੀ ਵਿਚਾਰਾਂ ਕੀਤੀਆਂ ਅਤੇ ਪ੍ਰੀ ਸਰਵਿਸ ਤੇ ਇਨ ਸਰਵਿਸ ਸਿਖਲਾਈ ਪ੍ਰੋਗਰਾਮਾਂ ਦੇ ਖਾਕੇ ਬਾਰੇ ਚਰਚਾ ਕੀਤੀ। ਅਧਿਆਪਕਾਂ ਦੀ ਸਿਖਲਾਈ ਦੀ ਵਿਆਪਕ ਯੋਜਨਾ ਉਲੀਕਣ ਨੂੰ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਿਆ ਗਿਆ।ਜ਼ਿਕਰਯੋਗ ਹੈ ਕਿ ਕੇਂਦਰੀ ਮਨੁੱਖ ਸਰੋਤ ਵਿਕਾਸ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ ਸਰਕਾਰੀ ਸਕੂਲਾਂ ਦਾ ਮਿਆਰ ਉਚਾ ਚੁੱਕਣ ਲਈ ਕੈਬ ਦੀ ਸਬ ਕਮੇਟੀ ਬਣਾਈ ਗਈ ਜਿਸ ਦਾ ਚੇਅਰਮੈਨ ਪੰਜਾਬ ਦੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੂੰ ਬਣਾਇਆ ਗਿਆ ਸੀ। ਅਕਤੂਬਰ 2015 ਵਿੱਚ ਇਸ ਕਮੇਟੀ ਨੇ ਇਕ ਸਾਲ ਦੇ ਅੰਦਰ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣੀ ਹੈ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD