Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਪੰਜਾਬ ਅਤੇ ਫਰਾਂਸ ਵਿੱਚ ਨਵੀਂ ਸਾਂਝ ਵਿਕਸਤ ਹੋਣ ਜਾ ਰਹੀ ਹੈ –ਸੋਹਨ ਸਿੰਘ ਠੰਡਲ

ਫਰਾਂਸ ਦੇ ਸ਼ਹਿਰ ਸੇਂਟ ਤ੍ਰੋਪੇ ਵਿੱਚ ਲਗਾਇਆ ਜਾਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

Web Admin

Web Admin

5 Dariya News

ਚੰਡੀਗੜ੍ਹ , 06 Apr 2016

Last updated on: Apr 06, 2016, 00:00 IST

ਫਰਾਂਸ ਦੇ ਸ਼ਹਿਰ ਸੇਂਟ ਤ੍ਰੋਪੇ ਦੇ ਡਿਪਟੀ ਮੇਅਰ ਅਤੇ ਇੰਚਾਰਜ ਸੈਰ ਸਪਾਟਾ ਸ਼੍ਰੀ ਹੇਨਰੀ ਪ੍ਰੇਵੋਸਤ ਏਲਾਰਡ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਸੈਰ ਸਪਾਟਾ ਵਿਭਾਗ ਦੇ ਦਫ਼ਤਰ ਵਿੱਚ ਸ. ਸੋਹਨ ਸਿੰਘ ਠੰਡਲ ਸੈਰ ਸਪਾਟਾ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ  ਸਤੰਬਰ ਮਹੀਨੇ ਦੋਰਾਨ ਸੇਂਟ ਤ੍ਰੋਪੇ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦਾ ਬੁੱਤ ਲਗਾਉਣ ਦੇ ਮੌਕੇ ਫਰਾਂਸ ਆਉਣ ਦਾ ਸੱਦਾ ਦਿੱਤਾ.ਇਸ ਮੌਕੇ ਸ. ਠੰਡਲ ਨੇ ਦੱਸਿਆ ਕਿ ਸ੍ਰੀ ਹੇਨਰੀ ਪ੍ਰੇਵੋਸਤ ਏਲਾਰਡ ਮਹਾਰਾਜਾ ਰਣਜੀਤ ਸਿੰਘ ਜੀ ਦੀ ਫੌਜ ਨੂੰ ਸਿਖਲਾਈ ਦੇਣ ਵਾਲੇ ਜਰਨੈਲ ਏਲਾਰਡ ਦੇ ਵੰਸ਼ ਵਿਚੋਂ ਹਣ. ਸ੍ਰੀ ਹੇਨਰੀ ਏਲਾਰਡ ਉਨ੍ਹਾਂ ਦੀ ਪੰਜਵੀਂ ਪੀੜੀ ਵਿਚੋਂ ਹਣ. ਉਨਾ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਪ੍ਰਤੀ ਆਦਰ ਸਤਕਾਰ ਪ੍ਰਗਟ ਕਰਨ ਲਈ ਸ੍ਰੀ ਹੇਨਰੀ ਏਲਾਰਡ ਵਲੋਂ ਇਹ ਪਹਿਲ ਕਦਮੀ ਕੀਤੀ ਗਈ ਹੈ . ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਵਾਲੀ ਗਲ ਹੈ ਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਬੁੱਤ ਸੇਂਟ ਤ੍ਰੋਪੇ ਵਿੱਚ ਲਗਾਇਆ ਜਾਵੇਗਾ. ਇਸ ਨਾਲ ਪੰਜਾਬ ਅਤੇ ਫਰਾਂਸ ਵਿੱਚ ਨਵੀਂ ਸਾਂਝ ਵਿਕਸਤ ਹੋਵੇਗੀ ਅਤੇ ਸੈਰ ਸਪਾਟਾ ਉਤਸਾਹਿਤ ਹੋਵੇਗਾ.ਸ. ਠੰਡਲ ਨੇ ਅੱਗੇ ਦਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਪੰਜਾਬ ਸਰਕਾਰ ਵਲੋਂ ਦੇਸ਼ ਦੇ ਉੱਘੇ ਮੂਰਤੀਕਾਰ ਵਲੋਂ ਤਿਆਰ ਕਰਵਾ ਕੇ ਸੇਂਟ ਤ੍ਰੋਪੇ ਸਰਕਾਰ ਨੂੰ ਭੇਂਟ ਕੀਤਾ ਜਾਵੇਗਾ . ਉਨ੍ਹਾਂ ਦਸਿਆ ਕਿ ਇਸ ਬੁੱਤ ਦੀ ਘੁੰਡਚੁਕਾਈ ਰਸਮ ਮੌਕੇ 17 ਸਤੰਬਰ ਨੂੰ ਸੇਂਟ ਤ੍ਰੋਪੇ ਆਉਣ ਲਈ ਸ੍ਰੀ ਹੇਨਰੀ ਏਲਾਰਡ ਨਿਜੀ ਤੌਰ ਤੇ ਮੁੱਖ ਮੰਤਰੀ ਪੰਜਾਬ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਤੇ ਅਧਿਕਾਰੀਆਂ  ਨੂੰ ਸੱਦਾ ਦੇਣ ਆਏ ਹਨ .  

ਇਸ ਮੌਕੇ ਸ਼੍ਰੀ ਹੇਨਰੀ ਪ੍ਰੇਵੋਸਤ ਏਲਾਰਡ ਨੇ ਦਸਿਆ ਕਿ 16 , 17 ਅਤੇ 18 ਸਤੰਬਰ ਨੂੰ ਭਾਰਤ ਦੇ ਦੂਤਘਰ ਵਲੋਂ ਫਰਾਂਸ ਵਿੱਚ  ਨਮਸਤੇ ਫਰਾਂਸ ਦਾ ਅਯੋਜਨ ਕੀਤਾ ਜਾ ਰਿਹਾ ਹੈ ਅਤੇ ਸੇਂਟ ਤ੍ਰੋਪੇ ਵਿੱਚ ਇਸੇ ਲੜੀ ਤਹਿਦ ਲਗਾਏ ਜਾਣ ਵਾਲੇ ਤਿੰਨ ਰੋਜ਼ਾ ਮੇਲੇ ਦੌਰਾਨ ਪੰਜਾਬ ਬਾਰੇ ਲਗਾਈ ਜਾਵੇਗੀ ਪ੍ਰਦਰਸ਼ਨੀ, ਮਹਾਰਾਜਾ ਰਣਜੀਤ ਸਿੰਘ , ਜਰਨੈਲ ਏਲਾਰਡ ਅਤੇ ਉਨ੍ਹਾਂ ਦੀ ਪਤਨੀ ਬੰਨੋ ਪੰਨਦੇਈ ਦੇ ਬੁੱਤ ਲਗਾਏ ਜਾਣਗੇ , ਕਾਨਫਰੰਸਾਂ ਦਾ ਅਯੋਜਨ ਹੋਵੇਗਾ 'ਤੇ ਫਿਲਮਾਂ ਵਿਖਾਈਆਂ ਜਾਣਗੀਆਂ . ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰ ਦੀਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭੇਂਟ ਕੀਤੇ  ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਈ ਸੇਂਟ ਤ੍ਰੋਪੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਹਨ .ਇਸ ਮੌਕੇ ਸੇਂਟ ਤ੍ਰੋਪੇ ਤੋਂ ਵਿਸ਼ੇਸ਼ ਤੌਰ ਤੇ ਆਏ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਕਲੌਡ ਮਨਿਸਕਾਲਕੋ ਨੇ ਕਿਹਾ ਕਿ ਇਸ ਸਮਾਗਮ ਮੌਕੇ ਪੂਰੀ ਦੁਨੀਆਂ ਤੋਂ ਵੱਡੀ ਗਿਣਤੀ ਵਿੱਚ ਯਾਤਰੂ ਆਣਗੇ ਅਤੇ ਪੰਜਾਬ ਦੇ ਮਹਾਨ ਜਰਨੈਲ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ.ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਸ੍ਰੀਮਤੀ ਅੰਜਲੀ ਭਾਵੜਾ, ਸ੍ਰੀ ਐਨ ਐਸ ਰੰਧਾਵਾ ਡਾਇਰੈਕਟਰ ਟੂਰਿਜਮ  ਅਤੇ ਸਮਾਗਮ ਦੇ ਕੋਆਡਿਨੇਟਰ ਸ. ਜਗਦੀਪ ਸਿੰਘ ਚੀਮਾ ਹਾਜ਼ਰ ਸਨ .

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD