Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੇਜਰੀਵਾਲ ਐਸਵਾਈਐਲ ਮੁੱਦੇ 'ਤੇ ਦੋਗਲੀ ਰਾਜਨੀਤੀ ਕਰ ਰਿਹੈ- ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਵਿਕਾਸ-ਵਿਰੋਧੀਆਂ ਨੂੰ ਪੰਜਾਬੀ ਮੂੰਹ ਨਾ ਲਾਉਣ ,ਅਜਨਾਲਾ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

	ਕੇਜਰੀਵਾਲ ਐਸਵਾਈਐਲ ਮੁੱਦੇ

Web Admin

Web Admin

5 Dariya News

ਰਮਦਾਸ (ਅੰਮ੍ਰਿਤਸਰ) , 08 Apr 2016

Last updated on: Apr 08, 2016, 00:00 IST

ਪੰਜਾਬ ਦੇ ਉੱਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਸਵਾਈਐਲ ਦੇ ਮੁੱਦੇ 'ਤੇ ਕੀਤੀ ਜਾ ਰਹੀ ਦੋਗਲੀ ਰਾਜਨੀਤੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਐਸਵਾਈਐਲ ਨਹਿਰ ਬਣਾਉਣ ਦੇ ਹੱਕ ਵਿਚ ਬਿਆਨ ਦੇ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਰੋਧੀ ਹੈ ਅਤੇ ਜਦੋਂ ਪੰਜਾਬ ਆਉਂਦਾ ਹੈ ਤਾਂ ਕੁਝ ਹੋਰ ਆਖਦਾ ਹੈ ਅਤੇ ਦਿੱਲੀ ਜਾ ਕੇ ਹਰਿਆਣਾ ਦੇ ਹੱਕ ਵਿਚ ਬਿਆਨਬਾਜ਼ੀ ਕਰਨ ਲੱਗ ਜਾਂਦਾ ਹੈ। ਇੱਥੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿਕਾਸ-ਵਿਰੋਧੀਆਂ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਵਿਕਾਸ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕੀਤਾ ਹੈ ਹੋਰ ਕਿਸੇ ਪਾਰਟੀ ਦੀ ਸਰਕਾਰ ਏਸ ਦੇ ਨੇੜੇ ਵੀ ਨਹੀਂ ਢੁੱਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਆਈ ਹੈ ਉਦੋਂ-ਉਦੋਂ ਹੀ ਵਿਕਾਸ ਕੰਮਾਂ ਵਿਚ ਰਿਕਾਰਡਤੋੜ ਤੇਜ਼ੀ ਆਈ ਹੈ। 

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਗਰੀਬਾਂ, ਬਜ਼ੁਰਗਾਂ ਅਤੇ ਨੌਜਵਾਨਾਂ ਲਈ ਅਹਿਮ ਕੰਮ ਕੀਤੇ ਹਨ ਅਤੇ ਹਰ ਖੇਤਰ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ। 

ਉਨ੍ਹਾਂ ਕਾਂਗਰਸ 'ਤੇ ਵਰਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਮੇਤ ਸਾਰੇ ਵਿਧਾਇਕ ਇਸ ਬਜਟ ਸੈਸ਼ਨ ਦੌਰਾਨ ਕਾਂਗਰਸ ਸਰਕਾਰ ਦੀ ਇਕ ਵੀ ਪ੍ਰਾਪਤੀ ਨਹੀਂ ਗਿਣਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੂਬੇ ਵਿਚ ਸੜਕਾਂ ਦਾ ਜਾਲ ਵਿਛਾਇਆ, ਬਿਜਲੀ ਵਾਧੂ ਕੀਤੀ, ਕਿਸਾਨਾਂ, ਵਪਾਰੀਆਂ ਤੇ ਕਿਸਾਨਾਂ ਲਈ ਮੁਫਤ ਬੀਮਾ ਕੀਤਾ, ਆਟਾ-ਦਾਲ ਸਕੀਮ ਸਫਲਤਾਪੂਰਵਕ ਚੱਲ ਰਹੀ ਹੈ, ਪੈਨਸ਼ਨ ਦੁੱਗਣੀ ਕੀਤੀ, ਧਾਰਮਿਕ ਯਾਤਰਾਵਾਂ ਸ਼ੁਰੂ ਕੀਤੀਆਂ ਅਤੇ ਪੰਜਾਬੀ ਸੂਬੇ ਦੌਰਾਨ ਸੰਘਰਸ਼ ਕਰਨ ਵਾਲੇ ਪਰਿਵਾਰਾਂ ਲਈ ਪੈਨਸ਼ਨ ਦੀਆਂ ਸ਼ਰਤਾਂ ਵੀ ਹੁਣ ਨਰਮ ਕੀਤੀਆਂ ਗਈਆਂ ਹਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਚਹੁੰ ਮੁਖੀ ਵਿਕਾਸ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਪਹਿਲਕਦਮੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਗਤੀ ਹੋਰ ਤੇਜ਼ ਕੀਤੀ ਜਾਵੇਗੀ। 

ਇਸ ਮੌਕੇ ਉਨ੍ਹਾਂ ਅਜਨਾਲਾ ਹਲਕੇ ਦੀਆਂ 178 ਪੰਚਾਇਤਾਂ ਨੂੰ 35 ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ ਜਦਕਿ ਅਜਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ 9.78 ਕਰੋੜ ਰੁਪਏ ਦਿੱਤੇ। ਰਮਦਾਸ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਵੀ ਸਾਢੇ 6 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਜਾਰੀ ਕੀਤੀ ਗਈ। ਇਕ ਹੋਰ ਅਹਿਮ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਨਵੇਂ ਟਿਊਬਵੈੱਲ ਕੁਨੈਕਸ਼ਨਾਂ ਤੋਂ ਰੋਕ ਹਟਾ ਲਏ ਜਾਣ ਤੋਂ ਬਾਅਦ ਹੁਣ ਜਲਦ ਹੀ ਪੰਜਾਬ ਵਿਚ ਬਕਾਇਆ ਪਏ ਸਾਰੇ ਕੁਨੈਕਸ਼ਨ ਜਾਰੀ ਕਰ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਅਜਨਾਲਾ ਹਲਕੇ ਲਈ 1000 ਨਵੇਂ ਟਿਊਬਵੈੱਲ ਕੁਨੈਕਸ਼ਨਾਂ ਦੇ ਪ੍ਰਵਾਨਗੀ ਪੱਤਰ ਵੀ ਵੰਡੇ। ਇਸ ਤੋਂ ਪਹਿਲਾਂ ਉਨ੍ਹਾਂ ਅਜਨਾਲਾ ਵਿਖੇ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜੋ ਕਿ 3.14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਡਾ ਰਤਨ ਸਿੰਘ ਅਜਨਾਲਾ ਨੇ ਉੱਪ ਮੁੱਖ ਮੰਤਰੀ ਨੂੰ ਜੀਅ ਆਇਆਂ ਕਿਹਾ ਅਤੇ ਮੁੱਖ ਸੰਸਦੀ ਸਕੱਤਰ ਸ. ਅਮਰਪਾਲ ਸਿੰਘ ਬੋਨੀ ਨੇ ਉੱਪ ਮੁੱਖ ਮੰਤਰੀ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਸ. ਹਰਮੀਤ ਸਿੰਘ ਸੰਧੂ, ਸ. ਰਵੀਕਰਨ ਸਿੰਘ ਕਾਹਲੋਂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD