Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਪੁਲਿਸ ਵਿਭਾਗ ਖਾਸ ਕਰ ਪੇਂਡੂ ਥਾਣਿਆਂ ਤੇ ਚੌਕੀਆਂ ਨੂੰ ਦਿੱਤਾ ਜਾਵੇਗਾ ਆਧੁਨਿਕ ਰੂਪ–ਡੀ.ਜੀ.ਪੀ.

ਨਸ਼ਾ ਤਸ਼ਕਰਾਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਨੱਥ ਪਾਉਣ ਲਈ ਪੇਂਡੂ ਖੇਤਰਾਂ 'ਚ ਸੁਰੂ ਹੋਣਗੇ ਰਾਤਰੀ ਨਾਕੇ, ਪੁਲਿਸ-ਜਨਤਕ ਰਾਬਤੇ ਨੂੰ ਮਜਬੂਤ ਕਰਨ ਲਈ ਪਿੰਡਾਂ 'ਚ ਕੀਤੇ ਜਾਣਗੇ ਸੈਮੀਨਾਰ

Web Admin

Web Admin

5 Dariya News

ਜਲੰਧਰ , 08 Apr 2016

Last updated on: Apr 08, 2016, 00:00 IST

ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਜ਼ਰਾਇਮ ਪੇਸ਼ਾ ਲੋਕਾਂ 'ਤੇ ਨੱਥ ਪਾਉਣ ਲਈ ਸੂਬੇ ਅੰਦਰ ਪੁਲਿਸ ਨੈਟਵਰਕ ਨੂੰ ਮਜਬੂਤ ਕਰਨ ਲਈ ਵਿਭਾਗ ਖਾਸ ਕਰ ਪੇਂਡੂ ਖੇਤਰ ਦੇ ਪੁਲਿਸ ਥਾਣਿਆਂ ਅਤੇ ਚੌਂਕੀਆਂ ਨੂੰ ਆਧੁਨਿਕ ਰੂਪ ਦੇਣ ਲਈ ਆਮ ਬਜਟ ਨਾਲੋਂ 107 ਕਰੋੜ ਰੁਪਏ ਵਧੇਰੇ ਖਰਚ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਪਿੰਡ ਮਲਸੀਆਂ ਅਤੇ ਦਰਿਆ ਸਤਲੁਜ ਕਿਨਾਰੇ ਦੇ ਪਿੰਡ ਬਾਊਪੁਰ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਨਤਕ ਮੀਟਿੰਗਾਂ ਦੌਰਾਨ ਸ੍ਰੀ ਅਰੋੜਾ ਨੇ ਦੱਸਿਆ ਕਿ ਪੇਂਡੂ ਥਾਣਿਆਂ ਤੇ ਪੁਲਿਸ ਚੌਕੀਆਂ ਦੇ ਮੁਹਾਂਦਰੇ ਅਤੇ ਵਰਕਿੰਗ ਨੂੰ ਆਧੁਨਿਕ ਰੂਪ ਦੇਣ ਲਈ ਖਰਚੇ ਜਾ ਰਹੇ ਇਨ੍ਹਾਂ ਫੰਡਾਂ ਨਾਲ ਗੱਡੀਆਂ,ਆਧੁਨਿਕ ਹਥਿਆਰ,ਵਾਇਰਲੈਸ ਸੈਟ, ਬੁਲਟ ਪਰੂਫ ਜੈਕਟਾਂ, ਅਲਕੋਹਲ ਚੈਕ ਕਰਨ ਵਾਲੇ ਆਧੁਨਿਕ ਯੰਤਰ ਤੇ ਹੋਰ ਸਾਜ਼ੋ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪੇਂਡੂ ਖੇਤਰ ਦੇ ਥਾਣਿਆਂ ਤੇ ਚੌਕੀਆਂ ਨੂੰ 400 ਨਵੇਂ ਮੋਟਰ ਸਾਈਕਲ ਤੇ 230 ਨਵੀਆਂ ਗੱਡੀਆਂ ਜਲਦ ਦਿੱਤੀਆਂ ਜਾ ਰਹੀਆਂ ਹਨ। 

ਅਰੋੜਾ ਨੇ ਦੱਸਿਆ ਕਿ ਨਸ਼ਿਆਂ ਦੀ ਬੁਰਾਈ ਨੂੰ ਮੁਕੰਮਲ ਰੂਪ ਵਿਚ ਖਤਮ ਕਰਨ ਲਈ ਪੁਲਿਸ ਪਬਲਿਕ ਰਾਬਤੇ ਦੀ ਮਜ਼ਬੂਤੀ ਖਾਤਰ ਪੇਂਡੂ ਪੱਧਰ ਤੇ ਥਾਣਿਆਂ ਦੇ ਪੱਧਰ 'ਤੇ ਜਲਦ ਸੈਮੀਨਾਰ ਸੁਰੂ ਕੀਤੇ ਜਾ ਰਹੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨੀ ਮੋਗਾ ਤੇ ਫਰੀਦਕੋਟ ਤੋਂ ਉਨ੍ਹਾਂ ਵਲੋਂ ਨਸ਼ਾ ਵਿਰੋਧੀ ਮੁਹਿੰਮ ਸੁਰੂ ਕੀਤੀ ਗਈ ਹੈ ਜਿਸ ਤਹਿਤ ਕਰੀਬ ਤਿੰਨ ਮਹੀਨਿਆਂ ਦੇ ਵਿਚ-ਵਿਚ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਪੰਜਾਬ ਪੁਲਿਸ ਮੁੱਖੀ ਨੇ ਇਹ ਵੀ ਦੱਸਿਆ ਕਿ ਜਲਦ ਹੀ ਵਿਭਾਗ ਵਿਚ 6000 ਮੁਲਾਜ਼ਮ ਭਰਤੀ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚੋਂ 4000 ਪੁਰਸ ਤੇ 2000 ਮਹਿਲਾ ਮੁਲਾਜ਼ਮ ਹੋਣਗੇ। ਪਿੰਡ ਵਾਸੀਆਂ ਵਲੋਂ ਦਿੱਤੇ ਸੁਝਾਅ 'ਤੇ ਸ੍ਰੀ ਅਰੋੜਾ ਨੇ ਕਿਹਾ ਕਿ ਵਿਭਾਗ ਵਲੋਂ ਜਲਦ ਹੀ ਮੁੱਖ ਮਾਰਗਾਂ ਦੇ ਨਾਲ ਨਾਲ ਪਿੰਡਾਂ ਦੇ ਅੰਦਰੂਨੀ ਰਸਤਿਆਂ 'ਤੇ ਰਾਤਰੀ ਨਾਕੇ  ਸੁਰੂ ਕੀਤੇ ਜਾਣਗੇ। 

ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ 181 ਹੈਲਪ ਲਾਈਨ ਸੁਰੂ ਕੀਤੀ ਗਈ ਹੈ ਜਿਸ 'ਤੇ ਲੋਕਾਂ ਵਲੋਂ ਸੂਚਨਾ ਦੇਣੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਮੀਟਿੰਗ ਦੌਰਾਨ ਪਿੰਡ ਵਾਲਿਆਂ ਵਲੋਂ ਨਸ਼ੇੜੀਆਂ ਵਲੋਂ ਵਰਤੀਆਂ ਜਾ ਰਹੀਆਂ ਉਜਾੜ ਇਮਾਰਤਾਂ ਦੀ ਵਰਤੋਂ ਨੂੰ ਰੋਕਣ ਸਬੰਧੀ ਦਿੱਤੇ ਸੁਝਾਅ ਬਾਰੇ ਸੂਬਾ ਪੁਲਿਸ ਮੁੱਖੀ ਨੇ ਕਿਹਾ ਕਿ ਅਜਿਹੀਆਂ ਥਾਵਾਂ 'ਤੇ ਲਗਾਤਾਰ ਨਜ਼ਰਸਾਨੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਈ.ਜੀ.-ਕਮ-ਡਾਇਰੈਕਟਰ ਐਂਟੀ ਨਾਰਕੋਟਿਕ ਸੈਲ ਪੰਜਾਬ ਸ੍ਰੀ ਈਸ਼ਵਰ ਸਿੰਘ,ਪੁਲਿਸ ਮੁੱਖੀ ਜਲੰਧਰ ਦਿਹਾਤੀ ਹਰਮੋਹਨ ਸਿੰਘ,ਡੀ.ਐਸ.ਪੀ.ਬਲਕਾਰ ਸਿੰਘ , ਸ੍ਰੀ ਮਨਦੀਪ ਸਿੰਘ ਡੀ.ਐਸ.ਪੀ.(ਡੀ), ਸ੍ਰੀ ਰਵਿੰਦਰਪਾਲ ਸਿੰਘ ਢਿਲੋਂ ਡੀ.ਐਸ.ਪੀ.ਸ਼ਾਹਕੋਟ, ਪਿੰਡ ਮਲਸੀਆਂ ਤੋਂ ਸਰਪੰਚ ਜਗੀਰ ਸਿੰਘ ਤੇ ਪਿੰਡ ਬਾਊਪੁਰ ਤੋਂ ਸਰਪੰਚ ਸ੍ਰ.ਫੌਜਾ ਸਿੰਘ ਤੇ ਹੋਰ ਹਾਜ਼ਰ ਸਨ।  

 

Tags: DGP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD