Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾ. ਭੀਮ ਰਾਓ ਅੰਬੇਦਕਰ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ- ਚੁਨੀ ਲਾਲ ਭਗਤ

ਡਾ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਫਗਵਾੜਾ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ

Web Admin

Web Admin

5 Dariya News

ਫਗਵਾੜਾ , 14 Apr 2016

Last updated on: Apr 14, 2016, 00:00 IST

ਡਾ. ਬੀ. ਆਰ. ਅੰਬੇਡਕਰ ਕਿਸੇ ਇੱਕ ਵਰਗ ਲਈ ਨਹੀਂ ਬਲਕਿ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਸਾਰਿਆਂ ਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਨੂੰ ਸਾਰਥਿਕ ਦਿਸ਼ਾ ਵੱਲ ਲਿਜਾਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੂਨੀ ਲਾਲ ਭਗਤ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਡਾ. ਬੀ. ਆਰ. ਅੰਬੇਡਕਰ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਹਰਗੋਬਿੰਦ ਨਗਰ ਮਾਰਕੀਟ ਫਗਵਾੜਾ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ, ਸ੍ਰ. ਸੋਹਣ ਸਿੰਘ ਠੰਡਲ ਜੇਲ੍ਹਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ, ਸ੍ਰੀ ਸੋਮ ਪ੍ਰਕਾਸ਼ ਕੈਂਥ ਮੁੱਖ ਸੰਸਦੀ ਸਕੱਤਰ, ਸ੍ਰੀ ਪਵਨ ਕੁਮਾਰ ਟੀਨੂੰ ਮੁੱਖ ਸੰਸਦੀ ਸਕੱਤਰ, ਸ਼੍ਰੀਮਤੀ ਮਹਿੰਦਰ ਕੌਰ ਜੋਸ਼ ਮੁੱਖ ਸੰਸਦੀ ਸਕੱਤਰ, ਬੀਬੀ ਜਗੀਰ ਕੌਰ ਵਿਧਾਇਕ, ਸ੍ਰੀ ਸਰਵਣ ਸਿੰਘ ਫਿਲੌਰ ਵਿਧਾਇਕ, ਸ੍ਰ. ਜਰਨੈਲ ਸਿੰਘ ਵਾਹਦ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਸ੍ਰੀ ਐੱਸ. ਐੱਲ. ਵਿਰਦੀ ਐਡਵੋਕੇਟ ਤੋਂ ਇਲਾਵਾ ਹੋਰ ਸਖਸ਼ੀਅਤਾਂ ਨੇ ਵੀ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਸਾਰਾ ਜੀਵਨ ਸਮਾਜ ਵਿੱਚੋਂ ਊਚ ਨੀਚ ਅਤੇ ਆਰਥਿਕ-ਸਮਾਜਿਕ ਨਾ-ਬਰਾਬਰੀ ਨੂੰ ਖ਼ਤਮ ਕਰਨ 'ਤੇ ਲਗਾ ਦਿੱਤਾ। ਉਨ੍ਹਾਂ ਹਰੇਕ ਵਰਗ ਦੇ ਲੋਕਾਂ ਨੂੰ ਸਾਰਥਿਕ ਸੇਧ ਪ੍ਰਦਾਨ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੰਚਾਉਣ ਲਈ ਸਾਰਾ ਸਾਲ ਪ੍ਰੋਗਰਾਮ ਉਲੀਕੇ ਗਏ ਹਨ। ਉਹਨਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਸਿੱਖਿਆ ਦੇ ਮਹੱਤਵ ਦੇ ਦਰਸਾਏ ਗਏ ਮਾਰਗ 'ਤੇ ਚਲਦਿਆਂ ਉਹਨਾਂ ਦੀ 125ਵੀਂ ਵਰ੍ਹੇਗੰਡ ਮੌਕੇ ਪੰਜਾਬ ਸਰਕਾਰ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ 125-125 ਵਿਦਿਆਰਥੀਆਂ ਨੂੰ ਕਰਮਵਾਰ 1 ਲੱਖ ਅਤੇ 1 ਲੱਖ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਨਾਮ 'ਤੇ ਇੱਕ ਚੇਅਰ ਸਥਾਪਿਤ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਡਾ. ਅੰਬੇਡਕਰ ਦੇ ਜੀਵਨ ਪ੍ਰਤੀ ਜਾਗਰੂਕ ਕਰਵਾਉਣ ਲਈ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਵਿਸ਼ੇਸ ਸੈਮੀਨਾਰ ਕਰਵਾਏ ਜਾ ਰਹੇ ਹਨ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਡਾ. ਅੰਬੇਦਕਰ ਨੂੰ ਸਮਰਪਿਤ ਇੱਕ ਵਿਸ਼ੇਸ ਸ਼ੈਸਨ ਵੀ ਕਰਵਾਇਆ ਜਾ ਰਿਹਾ ਹੈ ਅਤੇ ਪਾਰਲੀਮੈਂਟ ਦੀ ਤਰਜ਼ 'ਤੇ ਪੰਜਾਬ ਵਿਧਾਨ ਸਭਾ ਵਿੱਚ ਉਹਨਾਂ ਦਾ ਬੁੱਤ ਵੀ ਲਗਾਇਆ ਜਾਵੇਗਾ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਸੋਹਨ ਸਿੰਘ ਠੰਡਲ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਰਸਾਏ ਗਏ ਰਸਤੇ 'ਤੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਗਰੀਬ ਵਰਗ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਪੋਸਟ ਮੈਟਰਿਕ ਸ਼ਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲ਼ਾਭ ਦੇਣ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ।

ਮੁੱਖ ਸੰਸਦੀ ਸਕੱਤਰ ਸੋਮ ਪ੍ਰਕਾਸ਼ ਕੈਂਥ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਡਾ. ਬੀ. ਆਰ ਅੰਬੇਡਕਰ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਹਨਾਂ ਕਿਹਾ ਕਿ ਅੱਜ ਉਹਨਾਂ ਦੀ 125ਵੀਂ ਜਨਮ ਵਰ੍ਹੇਗੰਡ ਯੂ. ਐੱਨ. ਵੱਲੋਂ ਵੀ ਮਨਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਡਾ. ਅੰਬੇਡਕਰ ਨੇ ਸਿਰਫ਼ ਦਲਿਤ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਆਵਾਜ਼ ਨਹੀਂ ਉਠਾਈ, ਸਗੋਂ ਹਰ ਵਰਗ ਦੇ ਦਬੇ-ਕੁਚਲੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ। ਇਸ ਮੌਕੇ ਉਹਨਾਂ ਡਾ. ਅੰਬੇਡਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਵੱਲੋਂ ਸਮਾਜਿਕ ਸਮਾਨਤਾਂ ਦੇ ਦਿਖਾਏ ਮਾਰਗ 'ਤੇ ਚੱਲਦਿਆਂ ਸਾਨੂੰ ਸਭ ਦੇ ਬਰਾਬਰ ਹੱਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ।ਇਸ ਮੌਕੇ ਸ੍ਰੀ ਰਾਜੇਸ਼ ਬਾਘਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਸ੍ਰੀ ਸਰਵਣ ਸਿੰਘ ਕੁਲਾਰ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਸ੍ਰੀ ਅਰੁਣ ਖੋਸਲਾ ਮੇਅਰ ਕਾਰਪੋਰੇਸ਼ਨ ਫਗਵਾੜਾ, ਸ੍ਰੀ ਸੁਰਿੰਦਰ ਸਿੰਘ ਵਾਲੀਆਂ ਸੀਨੀਅਰ ਡਿਪਟੀ ਮੇਅਰ, ਸ੍ਰੀ ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ, ਸ੍ਰੀ ਬਲਭੱਦਰ ਸੇਨ ਦੁੱਗਲ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸ੍ਰੀ ਸਵਰਨ ਸਿੰਘ ਜੋਸ਼ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ, ਸ੍ਰੀ ਅਵਤਾਰ ਸਿੰਘ ਭੁੰਗਰਨੀ ਤੋਂ ਇਲਾਵਾ ਹੋਰ ਅਕਾਲੀ-ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD