Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਇੰਡੋ ਗਲੋਬਲ ਕਾਲਜ਼ਿਜ ਵਿਚ ਕੰਪਿਊਟਿੰਗ ਅਤੇ ਸੰਚਾਰ ਤਕਨਾਲੋਜੀ ਵਿਚ ਹੋ ਰਹੀ ਤਰੱਕੀ ਵਿਸ਼ੇ ਤੇ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ

ਇੰਡੋ ਗਲੋਬਲ ਕਾਲਜ਼ਿਜ ਵਿਚ ਕੰਪਿਊਟਿੰਗ ਅਤੇ ਸੰਚਾਰ ਤਕਨਾਲੋਜੀ ਵਿਚ ਹੋ ਰਹੀ ਤਰੱਕੀ ਵਿਸ਼ੇ ਤੇ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ

Web Admin

Web Admin

5 Dariya News

ਐੱਸ.ਏ.ਐੱਸ.ਨਗਰ (ਮੋਹਾਲੀ) , 16 Apr 2016

Last updated on: Apr 16, 2016, 00:00 IST

ਇੰਡੋ ਗਲੋਬਲ ਕਾਲਜ਼ਿਜ ਵੱਲੋਂ ਕੈਂਪਸ ਵਿਚ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ । ਕੰਪਿਊਟਿੰਗ ਅਤੇ ਸੰਚਾਰ ਤਕਨਾਲੋਜੀ ਵਿਸ਼ੇ ਤੇ ਰੱਖੀ ਇਸ ਕਾਨਫ਼ਰੰਸ ਦਾ ਮੁੱਖ ਮੰਤਵ ਸਿੱਖਿਆਂ ਅਤੇ ਉਦਯੋਗ ਜਗਤ ਦੇ ਖੋਜਕਾਰਾਂ, ਡਿਵੈਲਪਰਜ਼ ਅਤੇ ਪ੍ਰੋਫੈਸ਼ਨਲ ਨੂੰ ਇਕ ਪਲੇਟਫ਼ਾਰਮ ਤੇ ਲਿਆਉਦੇਂ ਹੋਏ ਸਬੰਧਿਤ ਵਿਸ਼ੇ ਦੇ ਵਿਚਾਰ ਚਰਚਾ ਕਰਨਾ ਸੀ। ਇਸ ਮੌਕੇ ਤੇ ਸੀ ਐੱਸ ਆਈ   ਦੇ ਮੁੱਖ ਵਿਗਿਆਨੀ ਡਾ. ਆਮੋਦ ਕੁਮਾਰ, ਪੰਜਾਬ ਯੂਨੀਵਰਸਿਟੀ ਦੇ ਸੀਨੀਅਰ ਅਸਿਸਟੈਂਟ ਪ੍ਰੋਫੈਸਰ ਨੀਰੂ ਚੌਧਰੀ, ਸੀ ਐੱਸ ਆਈ ਦੇ ਹੈੱਡ ਡਾ. ਸੁਨੀਤਾ ਮਿਸ਼ਰਾ ਨੇ ਮੁੱਖ ਬੁਲਾਰੇ ਵਜੋਂ ਕਾਨਫ਼ਰੰਸ ਵਿਚ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਦੌਰਾਨ ਅਗਲੀ ਪੀੜੀ ਦੌਰਾਨ ਕੰਪਿਊਟਰ ਅਤੇ ਸੰਚਾਰ ਤਕਨਾਲੋਜੀ ਅਜੋਕੇ ਸਮੇਂ ਵਿਚ ਆਈਆਂ ਤਬਦੀਲੀਆਂ, ਹਾਰਡਵੇਅਰ ਅਤੇ ਸਾਫ਼ਟਵੇਅਰ ਡਿਜ਼ਾਈਨ, ਡਿਸਟ੍ਰੀਬਿਊਟਰ ਅਤੇ ਪੈਰਲਲ  ਪ੍ਰੋਸੈਸਿੰਗ, ਐਡਵਾਂਸਡ ਸਾਫ਼ਟਵੇਅਰ ਇੰਜੀਨੀਅਰਿੰਗ ਆਦਿ ਵਿਸ਼ੇ ਚਰਚਾ ਦਾ ਵਿਸ਼ਾ ਰਹੇ। 

ਇਸ ਮੌਕੇ ਤੇ ਇੰਡੋ ਗਲੋਬਲ ਕਾਲਜ਼ਿਜ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ  ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਸਮੇਂ ਦੀ ਤੇਜ਼ੀ ਦੇ ਵਹਾਅ ਵਿਚ ਹਰ ਕੰਮ ਕਰਨ ਦੇ ਤਰੀਕੇ ਵਿਚ ਕ੍ਰਾਂਤੀਕਾਰੀ ਬਦਲਾਓ ਆ ਗਏ ਹਨ। ਜਿਸ ਸਦਕਾ ਅੱਜ ਨਿੱਤ ਕੁੱਝ ਨਵਾਂ ਕਰਨ ਦਾ ਜਜ਼ਬਾ ਹੋਣਾ ਜ਼ਰੂਰੀ ਹੈ। ਇਹ ਕ੍ਰਾਂਤੀਕਾਰੀ ਬਦਲਾਓ ਵਿਦਿਆਰਥੀ ਦੇ ਸਿਲੇਬਸ ਦਾ ਹਿੱਸਾ ਨਹੀਂ ਬਣ ਸਕਦੇ ਹਨ ਜਦ ਕਿ ਇਸ ਤਰਾਂ ਦੇ ਸੈਮੀਨਾਰ ਅਤੇ ਐਕਸਪਰਟ ਲੈਕਚਰ ਵਿਦਿਆਰਥੀਆਂ ਨੂੰ ਸਮੇਂ ਦੇ ਨਾਲ ਹੀ ਪ੍ਰੈਕਟੀਕਲ ਜਾਣਕਾਰੀ ਦੇਣ ਦੇ ਸਹਾਇਕ ਸਿੱਧ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਆਪਣੇ ਹਰ ਵਿਦਿਆਰਥੀ ਨੂੰ ਡਿਗਰੀ ਤੋਂ ਪਹਿਲਾਂ ਹੀ ਇਸ ਤਰੀਕੇ ਨਾਲ ਤਿਆਰ ਕਰਨਾ ਹੈ ਕਿ ਉਹ ਕਿਸੇ ਵੀ ਨੌਕਰੀ ਦੀ ਇੰਟਰਵਿਊ ਦੇਣ ਸਮੇਂ ਹਰ ਤਰਾਂ ਦੇ ਮੁਸ਼ਕਲ ਤੋਂ ਮੁਸ਼ਕਿਲ ਮੁਕਾਬਲੇ ਲਈ ਸੰਪੂਰਨ ਤਿਆਰ ਹੋਵੇ। ਇਹੀ ਕਾਰਨ ਹੈ ਕਿ  ਇੰਡੋ ਗਲੋਬਲ ਗਰੁੱਪ ਅੰਤਰ ਰਾਸ਼ਟਰੀ ਕੰਪਨੀਆਂ ਦਾ ਪਸੰਦੀਦਾ ਕਾਲਜ ਬਣ ਗਿਆ ਹੈ । ਅਖੀਰ ਵਿਚ  ਮੈਨੇਜਮੈਂਟ ਵੱਲੋਂ  ਕਾਨਫ਼ਰੰਸ ਵਿਚ ਹਿੱਸਾ ਲੈਣ ਵਾਲੇ ਬੁੱਧੀਜੀਵੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD