Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1000 ਤੋਂ ਵਧੇਰੇ ਯਾਤਰੀਆਂ ਵਾਲੀ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਦਿਖਾਈ ਹਰੀ ਝੰਡੀ ,ਡਿਪਟੀ ਕਮਿਸ਼ਨਰ, ਮੇਅਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਰਹੀਆਂ ਹਾਜ਼ਰ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 17 Apr 2016

Last updated on: Apr 17, 2016, 00:00 IST

ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਅੱਜ ਲੁਧਿਆਣਾ ਤੋਂ ਸ੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸ਼ਟਰ) ਲਈ ਰਵਾਨਾ ਹੋ ਗਈ, ਜਿਸ ਨੂੰ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ ਨੇ ਸਵੇਰੇ 9.30 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੇਲ ਗੱਡੀ ਵਿੱਚ ਹਲਕਾ ਲੁਧਿਆਣਾ (ਪੂਰਬੀ) ਦੇ 1000 ਤੋਂ ਵਧੇਰੇ ਯਾਤਰੀ ਅਤੇ 30 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ। 

ਉਨ੍ਹਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 22 ਅਪ੍ਰੈੱਲ ਨੂੰ ਵਾਪਸ ਲੁਧਿਆਣਾ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਏ ਜਾ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿੱਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਯਾਤਰਾ 'ਤੇ ਰਵਾਨਾ ਹੋਣ ਵੇਲੇ ਯਾਤਰੀਆਂ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਸੀ।ਇਸ ਮੌਕੇ ਲੁਧਿਆਣਾ ਨਗਰ ਨਿਗਮ ਦੇ ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਐੱਸ. ਡੀ. ਐੱਮ. (ਪੂਰਬੀ) ਸ੍ਰ. ਪਰਮਜੀਤ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰ. ਦਲਵਿੰਦਰਜੀਤ ਸਿੰਘ, ਸੀਨੀਅਰ ਯੂਥ ਅਕਾਲੀ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਡਾਇਰੈਕਟਰ ਸ੍ਰ. ਮੀਤਪਾਲ ਸਿੰਘ ਦੁੱਗਰੀ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। 

 

Tags: DC LUDHIANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD