Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸਰਕਾਰ ਉਡਤਾ ਪੰਜਾਬ ਫਿਲਮ ਤੇ ਪਾਬੰਧੀ ਲਾਉਣ ਦੀ ਗਲਤੀ ਨਾ ਕਰੇ-ਨਾਪਾ

Web Admin

Web Admin

5 Dariya News

ਜਲੰਧਰ , 17 Apr 2016

ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਚਾਰ ਸਾਲਾਂ ਦੀ ਖੋਜ਼ ਉਪਰੰਤ ਤਿਆਰ ਕੀਤੀ ਗਈ ਪੰਜਾਬੀ ਫ਼ਿਲਮ 'ਉਡਤਾ ਪੰਜਾਬ' 'ਤੇ ਪਾਬੰਦੀ ਨਾ ਲਗਾਵੇ। ਨਾਪਾ ਦਾ ਇਹ ਬਿਆਨ ਉਨ੍ਹਾਂ ਮੀਡੀਆ ਰਿਪੋਰਟਾਂ ਤੋਂ ਤੁਰੰਤ ਬਾਅਦ ਆਇਆ ਹੈ ਜਿਨ੍ਹਾਂ ਵਿੱਚ ਖਦਸ਼ਾ ਪ੍ਰਗਟਾਇਆ ਗਿਆ ਸੀ ਕਿ ਪੰਜਾਬ ਸਰਕਾਰ ਇਸ ਫ਼ਿਲਮ 'ਤੇ ਪਾਬੰਦੀ ਲਗਾ ਸਕਦੀ ਹੈ।ਬਿਆਨ ਜਾਰੀ ਕਰਦਿਆ ਨਾਪਾ ਦੇ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਤੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਦਿਲਜੀਤ ਦੋਸ਼ਾਂਝ ਨੇ ਕਿਸੇ ਫਿਲਮ ਵਿੱਚ ਖਾਕੀ (ਪੰਜਾਬ ਪੁਲਿਸ) ਦਾ ਰੋਲ ਨਿਭਾਇਆ ਹੋਵੇ। ਪਰ ਪਿਛਲੇ ਰੁਝਾਨ ਦੇ ਉਲਟ ਇਸ ਫਿਲਮ ਵਿੱਚ ਪੰਜਾਬ ਪੁਲਿਸਮੈਨ ਦੀ ਭੂਮਿਕਾ ਹਕੀਕਤ ਦੇ ਜ਼ਿਆਦਾ ਨੇੜੇ ਹੈ, ਫ਼ਿਲਮ ਵਿੱਚ ਉਸ ਵੱਲੋਂ ਬੰਨ੍ਹੀ ਗਈ ਪੁਲਿਸ ਵਾਲੀ ਪੱਗ ਵੀ ਇਸ ਵਾਰ ਝਾਲਰ-ਰਹਿਤ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ 'ਚ ਵਸਦੇ ਪੰਜਾਬੀ ਭਾਈਚਾਰੇ ਦਾ ਇਹ ਹੱਕ ਹੈ ਕਿ ਉਹ ਇਹ ਸਚਾਈ ਜਾਣੇ ਕਿ ਪੰਜਾਬ ਦੀ ਧਰਤੀ 'ਤੇ ਕੀ ਹੋ ਰਿਹਾ ਹੈ, ਜਿਵੇਂ ਕਿ ਸਾਡੇ ਨੌਜਵਾਨ ਨਸ਼ਿਆਂ ਤੋਂ ਪ੍ਰਭਾਵਿਤ ਹਨ ਅਤੇ ਪੰਜਾਬ ਵਿਚ  ਪੰਜਾਬ  ਵਿਰੋਧੀ ਤਾਕਤਾਂ ਸ਼ਕਤੀਆਂ ਵਲੋਂ ਕਿਸ ਤਰਾਂ ਪੰਜਾਬ ਤੇ ਪੰਜਾਬ ਦੇ ਲੋਕਾਂ ਨੂੰ  ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਉਸਾਰੂ ਉਦੇਸ਼ ਵਾਲੀ ਫਿਲਮ 'ਤੇ ਪਾਬੰਦੀ ਲਗਾ ਕੇ ਡਾਇਰੈਕਟਰ ਦੀ ਮਿਹਨਤ ਨੂੰ ਬਰਬਾਦ ਨਹੀਂ ਕਰਨਾ ਚਾਹੀਦਾ।ਨਾਪਾ ਆਗੂਆਂ ਨੇ ਸਰਕਾਰ ਨੂੰ ਜੋਰਦਾਰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਕੀਮਤ ਤੇ ਸਰਕਾਰ ਇਸ ਫਿਲਮ ਲਗਾਉਣ ਦੀ ਗਲਤੀ ਨਾ ਕਰੇ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD