Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅਜੀਤ ਸਿੰਘ ਕੋਹਾੜ ਵਲੋਂ ਬੇਹਤਰੀਨ ਸਹੂਲਤਾਂ ਅਤੇ ਪਾਰਦਰਸ਼ਤਾ ਦੀ ਵਕਾਲਤ

ਟਰਾਂਸਪੋਰਟ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

Web Admin

Web Admin

5 Dariya News

ਚੰਡੀਗੜ੍ਹ , 18 Apr 2016

ਅੱਜ ਇਥੇ  ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਜੀਤ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਟਰਾਂਸਪੋਰਟ ਵਿਭਾਗ ਦੀ ਸਾਲ 2015-16 ਦੀ ਕਾਰਗੁਜ਼ਾਰੀ ਜਾਇਜ਼ਾ ਮੀਟਿੰਗ ਹੋਈ  ਜਿਸ ਵਿੱਚ ਸ੍ਰੀ ਆਰ. ਵੈਕਂਟ ਰਤਨਮ, ਆਈ.ਏ.ਐਸ., ਪ੍ਰਮੁੱਖ ਸਕੱਤਰ ਟਰਾਂਸਪੋਰਟ, ਸ੍ਰੀ ਰਾਵਿੰਦਰ ਸਿੰਘ, ਆਈ.ਏ.ਐਸ., ਮੈਨੇਜਿੰਗ ਡਾਇਰੈਕਟਰ, ਪੀ.ਆਰ.ਟੀ.ਸੀ., ਸ੍ਰੀ ਅਸ਼ਵਨੀ ਕੁਮਾਰ, ਆਈ.ਏ.ਐਸ., ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਪੰਜਾਬ ਰਾਜ ਵਿੱਚ ਪੀ.ਆਰ.ਟੀ.ਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਵੀ ਸ਼ਾਮਲ ਹੋਏ । ਮੀਟਿੰਗ ਵਿੱਚ ਸਾਲ 2015-16 ਦੀ ਟਰਾਂਸਪੋਰਟ ਵਿਭਾਗ ਦੀ ਸਮੁਚੀ ਕਾਰਗੁਜ਼ਾਰੀ ਨੂੰ ਘੋਖਿਆ ਗਿਆ ।ਮੀਟਿੰਗ ਦੌਰਾਨ ਸ੍ਰ ਕੋਹਾੜ ਨੇ ਦੱਸਿਆ ਕਿ ਪੀ.ਆਰ.ਟੀ.ਸੀ ਦੀ ਸਾਲ 2014-15 ਦੋਰਾਨ ਕੁਲ ਆਮਦਨ 400 ਕਰੋੜ ਰੁਪਏ ਅਤੇ ਕੁਲ ਖਰਚਾ 427 ਕਰੋੜ ਰੁਪਏ ਸੀ । ਸਾਲ 2015-16 ਦੋਰਾਨ ਆਮਦਨ ਵਧ ਕੇ 464 ਕਰੋੜ ਰੁਪਏ ਅਤੇ ਖਰਚਾ ਘਟ ਕੇ 426 ਕਰੋੜ ਰੁਪਏ ਆਇਆ । ਇਸ ਤਰਾਂ ਸਾਲ 2014-15 ਵਿੱਚ ਜਿੱਥੇ ਪੀ.ਆਰ.ਟੀ.ਸੀ ਦਾ ਉਪਰੇਟਿੰਗ ਘਾਟਾ 27 ਕਰੋੜ ਰੁਪਏ ਸੀ ਸਾਲ 2015-16 ਦੋਰਾਨ ਇਸ ਨੇ 38 ਕਰੋੜ ਰੁਪਏ ਦਾ ਉਪਰੇਟਿੰਗ ਲਾਭ ਕਮਾਇਆ ਜੋ ਇਕ ਵਧੀਆ ਉਪਲਬਧੀ ਹੈ ।

ਉਹਨਾਂ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ ਦੀ ਇਹ ਉਪਲਬਧੀ ਰਿਟਾਇਰਡ ਕਰਮਚਾਰੀਆਂ ਲਈ ਸਰਕਾਰ ਤੋ ਪ੍ਰਾਪਤ ਹੋਣ ਵਾਲੀ ਗਰਾਂਟ ਅਤੇ ਰਿਟਾਇਰਡ ਕਰਮਚਾਰੀਆਂ ਨੂੰ ਦਿਤੀ ਗਈ ਪੈਨਸ਼ਨ ਦੀ ਰਕਮ ਦੀ ਗਨਣਾ ਕਰਨ ਉਪਰੰਤ ਹੈ ।ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਹਦਾਇਤ ਕੀਤੀ ।ਪੰਜਾਬ ਰੋਡਵੇਜ/ਪਨਬਸ ਦੀ ਕਾਰਗੁਜ਼ਾਰੀ ਨੂੰ ਵਿਚਾਰਣ ਉਪਰੰਤ ਸ੍ਰ. ਕੋਹਾੜ ਨੇ ਦੱਸਿਆ  ਕਿ ਨਵੀਆਂ ਬੱਸਾਂ ਪਾਉਣ ਉਪਰੰਤ ਆਮਦਨ ਵਿੱਚ ਭਾਂਵੇ ਕੁਝ ਵਾਧਾ ਹੋਇਆ ਹੈ ਪਰੰਤੂ ਇਹ ਵਾਧਾ ਨਾਕਾਫੀ ਹੈ ਅਤੇ ਇਸ ਨੂੰ ਹੋਰ ਵਧਾਉਣ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ । ਖਰਚੇ ਵਿੱਚ ਵੀ ਹੋਰ ਕਿਫਾਇਤ ਕੀਤੀ ਜਾ ਸਕਦੀ ਹੈ । ਸ. ਕੋਹਾੜ  ਵੱਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਮਿਹਨਤ ਕਰਨ, ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਖਰਚੇ ਵਿੱਚ ਕਿਫਾਇਤ ਕਰਕੇ ਰਾਜ ਦੇ ਲੋਕਾਂ ਨੂੰ ਵਧੀਆ ਸਫਰ ਸਹੂਲਤਾ ਮੁਹਈਆ ਕਰਵਾਉਣ ਦੀ ਹਦਾਇਤ ਕੀਤੀ ਅਤੇ ਉਨ੍ਹਾਂ ਦੀ ਕਰਗੁਜ਼ਾਰੀ ਨੂੰ ਹਰ ਮਹੀਨੇ ਰੀਵਿਊ ਕਰਨ ਸਬੰਧੀ ਵੀ ਫੈਸਲਾ ਕੀਤਾ ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD