Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਭੁਵਨ ਪੰਜਾਬ ਪੋਰਟਲ' ਲਾਂਚ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਪੁਲਾੜ ਤਕਨੀਕ 'ਤੇ ਅਧਾਰਿਤ ਵੱਖ-ਵੱਖ ਤੌਰ ਤਰੀਕਿਆਂ ਨੂੰ ਉਤਸ਼ਾਹਤ ਕਰਨ ਲਈ ਰੱਖੀ ਪੰਜਾਬ ਰਾਜ ਮੀਟ ਦੋਰਾਨ ਕੀਤਾ ਪੋਰਟਲ ਲਾਂਚ

Web Admin

Web Admin

5 Dariya News

ਚੰਡੀਗੜ੍ਹ , 18 Apr 2016

Last updated on: Apr 18, 2016, 00:00 IST

ਪੰਜਾਬ ਰਾਜ 'ਭੁਵਨ ਪੰਜਾਬ ਪੋਰਟਲ' ਲਾਂਚ ਕਰਨ ਵਾਲਾ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।ਇਹ ਪੋਰਟਲ ਅੱਜ ਇਥੇ ਪੁਲਾੜ ਤਕਨੀਕ 'ਤੇ ਅਧਾਰਿਤ ਵੱਖ-ਵੱਖ ਵਿਧੀਆਂ ਉਤਸ਼ਾਹਤ ਕਰਨ ਲਈ  ਰੱਖੀ ਪੰਜਾਬ ਸਟੇਟ ਮੀਟ ਦੋਰਾਨ ਲਾਂਚ ਕੀਤਾ ਗਿਆ ਜੋ ਕਿ ਲੋਕਾਂ ਨੂੰ ਰਾਜ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਲੋਕ ਸੇਵਾਵਾਂ ਦੀ  ਮੁਕੰਮਲ ਜਾਣਕਾਰੀ ਮੁਹੱਈਆ ਕਰਵਾਏਗਾ।ਪੰਜਾਬ ਰਿਮੋਟ ਸੈਨਸਿੰਗ ਸੈਂਟਰ  (ਪੀ.ਆਰ.ਐਸ. ਸੀ.)ਵਲੋਂ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਅਤੇ  ਪੁਲਾੜ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਈ ਸਟੇਟ ਮੀਟ ਦੀ ਸੁਰੂਆਤ ਕਰਦਿਆਂ ਪੀ.ਆਰ.ਐਸ. ਸੀ.ਦੇ ਡਾਇਰੈਕਟਰ ਬਰਿਜੈਦਰਾ ਪਤਰੇਆ ਨੇ ਕਿਹਾ ਕਿ ਅਜੋਕੇ ਯੁੱਗ 'ਚ ਯੋਜਨਾਵਾਂ ਅਤੇ ਭਵਿੱਖ ਦੀਆਂ ਚੁਨੌਤੀਆਂ ਦੇ ਸੰਦਰਭ 'ਚ ਪੁਲਾੜ ਤਕਨੀਕ  ਹਰ ਖੇਤਰ 'ਚ ਬਹੁਤ ਹੀ ਅਸਰਦਾਰ ਅਤੇ ਕਾਰਗਰ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਾੜ ਤਕਨੀਕ ਅਤੇ ਭੁਗੋਲਿਕ ਜਾਣਕਾਰੀ ਵਿਧੀ (ਜੀ.ਆਈ.ਐਸ.) ਰਾਹੀਂ ਕੁਦਰਤੀ, ਸਮਾਜਿਕ, ਸਭਿਆਚਾਰਕ ਭਿੰਨਤਾਵਾਂ ਨੂੰ ਸਮਝਣ ਵਿੱਚ ਸਹਾਈ ਹੋਣ ਦੇ ਨਾਲ-ਨਾਲ ਭਵਿੱਖ ਦੀਆਂ ਚੁਨੋਤੀਆਂ ਲਈ ਢੁਕਵੇਂ ਖਾਕੇ ਤਿਆਰ ਕੀਤੇ ਜਾ ਸਕਦੇ ਹਨ।ਇਸ ਮੌਕੇ ਪੰਜਾਬ ਦੇ ਖ਼ਜ਼ਾਨਾ ਅਤੇ ਯੋਜਨਾ ਮੰਤਰੀ ਸ਼੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੁਲਾੜ ਤਕਨੀਕ ਨੂੰ ਅਜੋਕੇ ਯੁੱਗ ਦਾ ਬਹੁਤ ਹੀ ਅਹਿੰਮ ਅੰਗ ਦਸਦੀਆਂ ਕਿਹਾ ਕਿ ਪ੍ਰਸ਼ਾਸਨਿਕ ਕੰਮਾਂ ਅਤੇ ਵਿਕਾਸ ਦੇ ਖੇਤਰ ਵਿੱਚ ਅਜਿਹੀਆਂ ਤਕਨੀਕਾਂ ਸਮੇਂ ਦੀ ਮੁੱਖ ਮੰਗ ਹਨ।

ਉਨ੍ਹਾਂ ਸਾਇੰਸਦਾਨਾਂ,  ਸਬੰਧਤ ਵਿਭਾਗਾਂ ਤੋਂ ਇਲਾਵਾ ਦੇਸ਼ ਦੇ ਸੂਬਿਆਂ ਨੂੰ ਅਜਿਹੇ ਤਕਨੀਕੀ ਕਦਮ ਪੁੱਟਣ ਅਤੇ ਸਾਧਨ ਜੁਟਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਿਨ੍ਹਾਂ ਨਾਲ  ਗਰੀਬ, ਆਮ ਅਤੇ ਲੋੜਵੰਦ ਲੋਕਾਂ ਨੂੰ ਭਰਪੂਰ ਫਾਇਦਾ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕਾਂ  ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਵਿਕਾਸ ਦੀਆਂ ਯੋਜਨਾਵਾਂ ਨੂੰ ਨਵੀਂ ਦਿੱਖ ਦੇ ਸਕਦੇ ਹਨ।ਉਦਘਾਟਨੀ ਭਾਸ਼ਣ ਦੋਰਾਨ  ਵਧੀਕ ਮੁੱਖ ਸਕੱਤਰ (ਵਿਕਾਸ) ਸ਼੍ਰੀ ਸੁਰੇਸ਼ ਕੁਮਾਰ ਨੇ ਪੁਲਾੜ ਤਕਨੀਕ ਨੂੰ ਖੇਤੀਬਾੜੀ, ਕੁਦਰਤੀ ਸੋਮੇਂ ਪ੍ਰਬੰਧਨ ਅਤੇ ਸ਼ਹਿਰੀ ਵਿਕਾਸ ਲਈ  ਬਹੁਤ ਹੀ ਮਹੱਤਵਪੂਰਨ ਖੇਤਰ ਦੱਸਿਆ । ਉਨ੍ਹਾਂ ਕਿਹਾ ਕਿ ਇਸ ਤਕਨੀਕ ਰਾਹੀਂ ਪ੍ਰਸ਼ਾਸਨਿਕ ਅਤੇ ਚੰਗੇਰੇ ਫੈਸਲੇ ਲੈਣ ਦੀਆਂ ਪ੍ਰਕ੍ਰਿਆਵਾਂ ਬਹੁਤ ਹੀ ਸੁਖਾਲੀਆਂ ਹੋ ਸਕਦੀਆਂ ਹਨ। ਉਨ੍ਹਾਂ ਆਈ.ਸੀ.ਟੀ. ਅਤੇ ਪੁਲਾੜ ਤਕਨੀਕ ਨੂੰ ਸੰਗਠਿਤ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਰਕਾਰ ਨੂੰ ਲੋਕਾਂ ਲਈ ਲੋੜੀਂਦੀਆਂ ਅਤੇ ਪ੍ਰਵਾਨਿਤ ਨੀਤੀਆਂ ਘੜਣ 'ਚ ਹੋਰ ਸੌਖ ਹੋ ਸਕਦੀ ਹੈ।ਸਕੱਤਰ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਸ਼੍ਰੀ ਜਸਪਾਲ ਸਿੰਘ ਨੇ ਪੁਲਾੜ ਅਤੇ ਭੁਗੋਲਿਕ ਜਾਣਕਾਰੀ ਨੂੰ ਪ੍ਰੋਸੈਸ ਕਰਨ, ਇਕੱਠੀ ਕਰਨ ਆਦਿ ਬਾਰੇ ਸਾਇੰਸ ਦੀ ਪ੍ਰਸ਼ਾਸਨਿਕ ਕੰਮਾਂ 'ਚ ਲੋੜ ਬਾਰੇ ਸੈਸ਼ਨ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਪੁਲਾੜ ਤਕਨੀਕ ਹਰ ਕਿਸਮ ਦੀ ਯੋਜਨਾ ਸਰਗਰਮੀ ਅਤੇ ਸੋਮਿਆਂ ਦੇ ਪ੍ਰਬੰਧਨ ਦੀ ਕੁੰਜੀ ਹੈ। ਉਨ੍ਹਾਂ ਦੱਸਿਆ ਕਿ  ਪੰਜਾਬ ਜੀ.ਆਈ.ਐਸ ਵੈਬ ਅਪਲੀਕੇਸ਼ਨ ਪ੍ਰੋਜੈਕਟ ਜਿਸ ਵਿੱਚ ਵੱੱਖ-ਵੱਖ ਵਿਭਾਗਾਂ ਨਾਲ ਸਬੰਧਤ ਡਾਟਾ ਮੋਜੂਦ ਹੈ ਨੂੰ ਪੀ.ਆਰ.ਐਸ. ਸੀ. ਵਲੋਂ ਜੀ.ਆਈ.ਐਸ. ਤਹਿਤ ਲਿਆਂਦਾ ਜਾ ਰਿਹਾ ਹੈ ਜੋ ਕਿ ਯੋਜਨਾਬੰਦੀ ਦੇ ਖੇਤਰ 'ਚ ਬਹੁਤ ਲਾਹੇਵੰਦ ਸਿੱਧ ਹੋਵੇਗਾ।ਇਸੇ ਦੋਰਾਨ ਡਾ. ਬੀ.ਐਸ. ਗੋਹੀਲ ਅਤੇ ਡਾ. ਪੀ.ਜੀ. ਦਿਵਾਕਰ, ਦੋਵੇਂ ਸਾਇੰਸਦਾਨ ਇਸਰੋ, ਨੇ ਪੁਲਾੜ ਤਕਨੀਕ ਬਾਰੇ ਅਹਿਮ ਵਿਚਾਰ ਰੱਖੇ। 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD