Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੈਰ ਸਪਾਟੇ ਨੂੰ ਬੜਾਵਾ ਦੇਣ ਅਤੇ ਪੁਰਾਤਨ ਵਿਰਸੇ ਦੀ ਸਾਂਭ ਸੰਭਾਲ ਤੇ 300 ਕਰੋੜ ਰੁਪਏ ਖਰਚ ਕੀਤੇ ਜਾਣਗੇ : ਸੋਹਣ ਸਿੰਘ ਠੰਡਲ

ਛੱਤਬੀੜ ਚਿੜੀਆ ਘਰ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਛੱਤਬੀੜ ਚਿੜੀਆ ਘਰ ਦਾ ਦੌਰਾ ਕਰਦੇ ਹੋਏ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਛੱਤਬੀੜ ਚਿੜੀਆ ਘਰ ਦਾ ਦੌਰਾ ਕਰਦੇ ਹੋਏ।

Web Admin

Web Admin

5 Dariya News

ਜ਼ੀਰਕਪੁਰ , 19 Apr 2016

Last updated on: Apr 19, 2016, 00:00 IST

ਪੰਜਾਬ ਸਰਕਾਰ ਰਾਜ ਵਿੱਚ ਸੈਰ ਸਪਾਟੇ ਨੂੰ ਹੋਰ ਬੜਾਵਾ ਦੇਣ ਅਤੇ ਪੁਰਾਤਨ ਵਿਰਸੇ ਦੀ ਸਾਂਭ ਸੰਭਾਲ ਅਤੇ ਇਮਾਰਤਾਂ ਦੇ ਰੱਖ ਰਖਾਓ ਤੇ ਚਾਲੂ ਮਾਲੀ ਸਾਲ ਦੌਰਾਨ 300 ਕਰੋੜ ਰੁਪਏ ਖਰਚ ਕਰੇਗੀ ਅਤੇ ਪੰਜਾਬ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਨੇ ਛੱਤਬੀੜ ਚਿੜੀਆ ਘਰ ਵਿਖੇ ਸੈਲਾਨੀਆਂ ਦੀ ਸਹੂਲਤ ਲਈ ਸੈਰ ਸਪਾਟਾ ਵਿਭਾਗ ਵੱਲੋਂ 06 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਸ੍ਰੀ ਠੰਡਲ ਨੇ ਇਸ ਮੌਕੇ ਛੱਤਬੀੜ ਚਿੜੀਆ ਘਰ ਦਾ ਦੌਰਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੌਂ ਸੈਲਾਨੀਆਂ ਨੂੰ ਸੈਰ ਸਪਾਟਾ ਕੇਂਦਰਾਂ ਦੀ ਜਾਣਕਾਰੀ ਮੁਹੱਈਆ ਕਰਾਉਣ ਲਈ ਲਾਂਚ ਕੀਤੇ ਐਪ ਤੇ ਛੱਤਬੀੜ ਚਿੜੀਆ ਘਰ ਬਾਰੇ ਵੀ ਜਲਦੀ ਹੀ ਜਾਣਕਾਰੀ ਮਿਲ ਸਕੇਗੀ । ਜੋ ਕਿ ਸੈਲਾਨੀਆਂ ਲਈ   ਬਹੁਤ ਹੀ ਲਾਭਦਾਇਕ ਸਿੱਧ ਹੋਵੇਗੀ। ਸ੍ਰ: ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸਾਹਿਤ ਕਰਨ ਲਈ ਬੇਹੱਦ ਸਭਾਵਨਾਵਾਂ ਹਨ । 

ਉਨ੍ਹਾਂ ਕਿਹਾ ਕਿ ਸਾਡਾ ਸਭਿਆਚਾਰਕ ਵਿਰਸਾ ਵੀ ਬਹੁਤ ਅਮੀਰ ਹੈ ਇਸ ਲਈ ਪੰਜਾਬ ਸਰਕਾਰ ਰਾਜ ਦੇ ਅਮੀਰ ਸਭਿਆਚਾਰਕ ਵਿਰਸੇ ਤੋਂ ਇਲਾਵਾ ਪੁਰਾਤਨ ਵਿਰਸੇ ਦੀ ਸਾਂਭ ਸੰਭਾਲ ਲਈ ਵਿਸੇਸ ਤਵਜੋ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸੈਰ ਸਪਾਟੇ ਨੂੰ ਬੜਾਵਾ ਦੇਣ ਨਾਲ ਜਿਥੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ । ਉਥੇ ਰਾਜ ਦੀ ਆਰਥਿਕਤਾ ਵਿੱਚ ਵੀ ਮਜਬੂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਛੱਤਬੀੜ ਚਿੜੀਆ ਘਰ ਵਿੱਚ ਸੈਲਾਨੀਆਂ ਦੀ ਤਾਦਾਦ ਨੂੰ ਵੇਖਦਿਆਂ ਸੈਲਾਨੀਆਂ ਦੀਆਂ ਸਹੂਲਤਾਂ ਲਈ ਪੁੱਖਤਾ ਇੰਤਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਛੱਤਬੀੜ ਚਿੜੀਆ ਘਰ ਵਿਚਲੀ ਕੰਨਟੀਨ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਸੈਲਾਨੀਆਂ ਦੇ ਬੈਠਨ ਲਈ ਹੋਰ ਸੈਲਟਰ ਬਣਾਏ ਜਾ ਰਹੇ ਹਨ।ਇਸ ਮੌਕੇ ਪੰਜਾਬ ਵਿਰਾਸਤ ਸੈਰ ਸਪਾਟਾ ਵਿਕਾਸ ਬੋਰਡ ਦੇ ਸੀ.ਈ.ਓ ਸ੍ਰੀ ਬਸੰਤ ਰਾਏ ਕੁਮਾਰ ਨੇ ਛੱਤਬੀੜ ਚਿੜੀਆ ਘਰ ਵਿਖੇ ਸੈਲਾਨੀਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਛੱਤਬਾੜੀ ਚਿੜੀਆ ਘਰ ਦੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ, ਡਿਪਟੀ ਡਾਇਰੈਕਟਰ ਜੰਗਲਾਤ ਵਿਭਾਗ ਸ੍ਰੀ ਅਰੁਣ ਕੁਮਾਰ, ਵਣ ਰੇਜ਼ ਅਫ਼ਸਰ ਸ੍ਰੀ ਭੁਪਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD