Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੇ ਉਪਰਾਲੇ ਸਦਕਾ ਰਿਹਾਇਸ਼ੀ ਇਲਾਕੇ ਵਿੱਚ ਪਾਰਕਿੰਗ ਦੀ ਸਮੱਸਿਆ ਦਾ ਹੋਇਆ ਹੱਲ

ਰਾਜਾ ਮੁਹਾਲੀ ਅਤੇ ਜਸਪ੍ਰੀਤ ਕੌਰ ਮੁਹਾਲੀ ਬੀ-ਰੋਡਸ ਵਿਖੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ।
ਰਾਜਾ ਮੁਹਾਲੀ ਅਤੇ ਜਸਪ੍ਰੀਤ ਕੌਰ ਮੁਹਾਲੀ ਬੀ-ਰੋਡਸ ਵਿਖੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Apr 2016

Last updated on: Apr 19, 2016, 00:00 IST

ਫੇਜ਼-2 ਦੇ 10 ਮਰਲੇ ਅਤੇ ਕਨਾਲ ਦੀਆਂ ਕੋਠੀਆਂ ਦੇ ਨਾਲ ਲੱਗਦੇ ਬੀ-ਰੋਡ ਵਿਖੇ ਕਾਰਾਂ ਦੀ ਪਾਰਕਿੰਗ ਦੀ ਬਹੁਤ ਵੱਡੀ ਸਮੱਸਿਆ ਸੀ। ਲੋਕਾਂ ਵੱਲੋਂ ਨਗਰ ਨਿਗਮ ਚੋਣਾਂ ਦੌਰਾਨ ਇਸ ਸਮੱਸਿਆ ਬਾਰੇ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੂੰ ਜਾਣੂ ਕਰਵਾਇਆ ਗਿਆ ਸੀ। ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਕੀਤਾ ਵਾਅਦਾ ਪੂਰਾ ਕਰਦਿਆਂ ਪਾਰਕਿੰਗ ਦੀ ਸਮੱਸਿਆ ਬਾਰੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਦਾ ਢੁੱਕਵਾਂ ਹੱਲ ਕਰਵਾਇਆ। ਘਰਾਂ ਵਿੱਚ ਇੱਕ ਤੋਂ ਜ਼ਿਆਦਾ ਕਾਰਾਂ ਹੋਣ ਕਾਰਨ ਇਹ ਸਮੱਸਿਆ ਆ ਰਹੀ ਸੀ। ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੇ ਉਪਰਾਲੇ ਸਦਕਾ ਫੇਜ਼-2 ਦੀਆਂ ਬੀ-ਸੜਕਾਂ ਦੇ ਦੁਆਲੇ ਫੁੱਟਪਾਥ ਦੀ ਜਗ੍ਹਾ ਛੱਡ ਕੇ ਪੇਵਰ ਬਲਾਕ ਲਗਾ ਕੇ ਕਾਰਾਂ ਖੜ੍ਹੀਆਂ ਕਰਨ ਲਈ ਜਗ੍ਹਾਂ ਦੀ ਵਿਵਸਥਾ ਕੀਤੀ ਗਈ ਜਿੱਥੇ ਕਿ ਲੋਕਾਂ ਵੱਲੋਂ ਆਪਣੀਆਂ ਕਾਰਾਂ ਖੜ੍ਹੀਆਂ ਕੀਤੀਆਂ ਜਾ ਸਕਣਗੀਆਂ। ਇਸ ਕੰਮ ਦੀ ਸ਼ੁਰੂਆਤ ਰਾਜਾ ਕੰਵਰਜੋਤ ਸਿੰਘ ਮੁਹਾਲੀ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਅਤੇ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਸਾਂਝੇ ਤੌਰ ਤੇ ਕੀਤੀ। ਫੇਜ਼-2 ਦੇ ਵਸਨੀਕਾਂ ਨੇ ਵੀ ਜਿੱਥੇ ਇਸ ਕੰਮ ਦੀ ਸ਼ਲਾਘਾ ਕੀਤੀ ਉੱਥੇ ਹੀ ਜਸਪ੍ਰੀਤ ਕੌਰ ਮੁਹਾਲੀ ਦਾ ਧੰਨਵਾਦ ਵੀ ਕੀਤਾ। ਰਿਹਾਇਸ਼ੀ ਇਲਾਕੇ ਵਿੱਚ ਪਾਰਕਿੰਗ ਦੀ ਸਮੱਸਿਆ ਹੱਲ ਹੋਣ ਤੇ ਇਲਾਕਾ ਨਿਵਾਸੀ ਖੁਸ਼ ਹਨ। ਇਸ ਕੰਮ ਦੀ ਸ਼ੁਰੂਆਤ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ. ਚਾਵਲਾ ਮਲਵਿੰਦਰ ਕੌਰ ਚਾਵਲਾ, ਰਜਨੀਸ਼ ਚੋਪੜਾ, ਮਿਸਿਜ਼ ਅਰੋੜਾ, ਪ੍ਰੇਮ ਡੋਗਰਾ, ਰੁਪਿੰਦਰ ਸਿੰਘ, ਦੀਪਕ ਕੁਮਾਰ, ਐਚ.ਕੇ. ਅਗਰਵਾਲ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ। 

 

Tags: Raja Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD