ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਮਾਨਯੋਗ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੇ ਵਾਅਦਿਆਂ ਤੋਂ ਵੀ ਵੱਧ ਕਰ ਕੇ ਦਿਖਾਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਗਊਸ਼ਾਲਾ ਭਵਨ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਅਧੀਨ ਵਪਾਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਇਕੱਤਰ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਇਕ ਵਰਗ ਦੇ ਲੋਕਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਸਿਹਤ, ਵਿਦਿੱਆ, ਆਟਾ-ਦਾਲ, ਸ਼ਗਨ ਅਤੇ ਕਈ ਹੋਰ ਲੋਕ ਹਿੱਤੂ ਸਕੀਮਾਂ ਚਲਾਈਆਂ ਹਨ, ਜਿਸਦੀ ਲੜੀ ਤਹਿਤ ਅੱਜ ਵਪਾਰੀ ਵੀਰਾਂ ਲਈ ਇਹ ਸਿਹਤ ਬੀਮਾ ਯੋਜਨਾ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਜਾ ਰਹੀ ਹੈ।
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਵਪਾਰੀਆਂ ਦੇ ਨਾਲ ਖੜ੍ਹੀ ਹੈ, ਜਿਸਦੇ ਚਲਦਿਆਂ ਛੋਟੇ ਵਪਾਰੀਆਂ ਨੂੰ ਸਿਹਤ ਸਹੂਲਤਾਂ ਦੇਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਤਕਰੀਬਨ 2.5 ਲੱਖ ਛੋਟੇ ਵਪਾਰੀ ਜਿਹੜੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਹਨ ਅਤੇ ਜਿਨ੍ਹਾਂ ਦੀ ਫਰਮ ਦੀ ਸਾਲਾਨਾ ਟਰਨਓਵਰ 1 ਕਰੋੜ ਤੱਕ ਹੈ, ਉਨ੍ਹਾਂ ਨੂੰ ਇਸ ਸਿਹਤ ਬੀਮਾ ਯੋਜਨਾ ਅਧੀਨ 50 ਹਜ਼ਾਰ ਤੱਕ ਮੁਫ਼ਤ ਇਲਾਜ਼ ਸਾਰੇ ਨਿਰਭਰ ਪਰਿਵਾਰਿਕ ਮੈਂਬਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਾਦਸੇ ਵਿਚ ਮੌਤ ਹੋਣ ਅਤੇ ਅਪਾਹਿਜ ਹੋਣ 'ਤੇ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਗ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਵੀ 5 ਲੱਖ ਰੁਪਏ ਦਾ ਬੀਮਾ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ ਇਸ ਸਕੀਮ ਤਹਿਤ ਕਰੀਬ 5600 ਵਪਾਰੀ ਲਾਭ ਲੈ ਸਕਣਗੇ।ਬੀਬੀ ਬਾਦਲ ਨੇ ਕਿਹਾ ਵਪਾਰੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੂਰੇ ਸੂਬੇ ਅੰਦਰ ਕੁੱਲ 403 ਹਸਪਤਾਲ ਰਜਿਸਟਰਡ ਕੀਤੇ ਗਏ ਹਨ, ਜਿਨ੍ਹਾਂ ਵਿਚ 211 ਪ੍ਰਾਈਵੇਟ ਅਤੇ 192 ਸਰਕਾਰੀ ਹਸਪਤਾਲਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ਼ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਓ.ਐਸ.ਡੀ. ਡਿਪਟੀ ਸੀ.ਐਮ. ਸ਼੍ਰੀ ਮੋਹਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਰਿੰਦਰ ਸਿੰਘ ਸਰਾ, ਜ਼ਿਲ੍ਹਾ ਪ੍ਰਧਾਨ ਬੀਜੇਪੀ ਸ਼੍ਰੀ ਸਤੀਸ਼ ਕੁਮਾਰ ਗੋਇਲ, ਸਟੇਟ ਮੈਂਬਰ ਬੀਜੇਪੀ ਸ਼੍ਰੀ ਸੂਰਜ ਛਾਬੜਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼੍ਰੀ ਗੁਰਮੇਲ ਸਿੰਘ ਫਫੜੇ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਸ਼੍ਰੀ ਅਵਤਾਰ ਸਿੰਘ ਰਾੜਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ (ਸ਼ਹਿਰੀ) ਸ਼੍ਰੀ ਮਨਦੀਪ ਸਿੰਘ ਗੋਰਾ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਦਿਹਾਤੀ) ਮੈਡਮ ਬਲਵੀਰ ਕੌਰ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ, ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਸੀਨੀਅਰ ਮੀਤ ਪ੍ਰਧਾਨ ਅਗਰਵਾਲ ਸਭਾ ਪੰਜਾਬ ਸ਼੍ਰੀ ਅਸ਼ੋਕ ਕੁਮਾਰ ਗਰਗ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਰੱਛਪਾਲ ਸਿੰਘ, ਪ੍ਰਧਾਨ ਨਗਰ ਕੌਂਸਲ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਕਾਕਾ, ਸ਼੍ਰੀ ਗੁਰਸੇਵਕ ਸਿੰਘ ਜਵਾਹਰਕੇ, ਸ਼੍ਰੀ ਸ਼ਾਮ ਲਾਲ ਧਲੇਵਾਂ, ਸ਼੍ਰੀ ਸ਼ਾਮ ਲਾਲ ਭੋਲਾ, ਸ਼੍ਰੀ ਗੋਰਾ ਸਿੰਘ, ਸ਼੍ਰੀ ਮਿੱਠੂ ਸਿੰਘ ਕਾਹਨੇਕੇ, ਸ਼੍ਰੀ ਗੁਰਪ੍ਰੀਤ ਸਿੰਘ ਝੱਬਰ, ਸ਼੍ਰੀ ਬਲਜੀਤ ਕੜਵਲ ਅਤੇ ਸ਼੍ਰੀ ਸ਼ੁਭਮ ਬਾਂਸਲ ਗੋਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਵੀਰ ਮੌਜੂਦ ਸਨ।