Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੁਐਸਟ ਗਰੁੱਪ ਵਿਚ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ, ਐਮ ਬੀ ਏ ਵਿਭਾਗ ਨੇ 8 ਵਿਕਟਾਂ ਨਾਲ ਟੂਰਨਾਮੈਂਟ ਆਪਣੀ ਝੋਲੀ ਪਾਇਆ

ਸਫਲ ਜ਼ਿੰਦਗੀ ਜਿਊਣ ਲਈ ਪੜਾਈ ਦੇ ਨਾਲ ਖੇਡਾਂ ਵੀ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ- ਚੇਅਰਮੈਨ ਸੇਖੋਂ

ਕੁਐਸਟ ਗਰੁੱਪ ਵਿਚ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ, ਐਮ ਬੀ ਏ ਵਿਭਾਗ ਨੇ 8 ਵਿਕਟਾਂ ਨਾਲ ਟੂਰਨਾਮੈਂਟ ਆਪਣੀ ਝੋਲੀ ਪਾਇਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 20 Apr 2016

ਕੁਐਸਟ ਗਰੁੱਪ ਆਫ਼ ਇੰਸਟਿਚਿਊਸ਼ਨਜ਼ ਵੱਲੋਂ ਕੈਂਪਸ ਵਿਚ ਦੋ ਦਿਨਾਂ ਇੰਟਰ ਡਿਪਾਰਟਮੈਂਟ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਮ ਬੀ ਏ, ਇਲੈਕਟ੍ਰੋਨਿਕ, ਕੰਪਿਊਟਰ ਸਾਇੰਸ ਅਤੇ ਮਕੈਨੀਕਲ ਵਿਭਾਗ ਦੀਆਂ ਟੀਮਾਂ ਦੌਰਾਨ ਮੈਚ ਕਰਵਾਏ ਗਏ। ਦੋ ਦਿਨਾਂ ਚੱਲੇ ਇਸ ਟੂਰਨਾਮੈਂਟ ਵਿਚ ਰੱਖੇ ਗਏ ਮੈਚਾਂ ਵਿਚ ਖਿਡਾਰੀਆਂ ਦੀ ਬਿਹਤਰੀਨ ਪ੍ਰਤਿਭਾ ਵੇਖਣ ਨੂੰ ਮਿਲੀ। ਇਸ ਦੌਰਾਨ ਹੋਰਨਾਂ ਵਿਦਿਆਰਥੀਆਂ ਨੇ ਆਪਣੇ ਵਿਭਾਗਾਂ ਦੇ ਖਿਡਾਰੀਆਂ ਨੂੰ ਬਾਹਰੋਂ ਹੱਲਾਂ ਸ਼ੇਰੀ ਦਿਤੀ। ਇਸ ਟੂਰਨਾਮੈਂਟ ਦਾ ਉਦਘਾਟਨ ਚੇਅਰਮੈਨ ਡੀ ਐੱਸ ਸੇਖੋਂ ਵੱਲੋਂ ਕੀਤਾ ਗਿਆ। ਜਦ ਕਿ ਇਨਾਮਾਂ ਦੀ ਵੰਡ ਵਾਈਸ ਚੇਅਰਮੈਨ ਐੱਚ ਪੀ ਐੱਸ ਧਾਲੀਵਾਲ ਅਤੇ ਹਰਿੰਦਰ  ਕਾਂਡਾ ਵੱਲੋਂ ਕੀਤੀ ਗਈ। ਉਦਘਾਟਨੀ ਸਮਾਰੋਹ ਵਿਚ ਚੇਅਰਮੈਨ ਸੇਖੋਂ ਨੇ ਸਭ ਵਿਦਿਆਰਥੀਆਂ ਨੂੰ ਸਫਲ ਜ਼ਿੰਦਗੀ ਜਿਊਣ ਲਈ ਪੜਾਈ ਦੇ ਨਾਲ ਨਾਲ ਖੇਡਾਂ ਨਾਲ ਵੀ ਜੁੜਨ ਦੀ ਪ੍ਰੇਰਨਾ ਦਿਤੀ।ਚਾਰੇ ਵਿਭਾਗਾਂ ਦੇ ਕਰੜੇ ਮੁਕਾਬਲੇ ਤੋਂ ਬਾਅਦ ਫਾਈਨਲ ਮੈਚ ਐਮ ਬੀ ਏ ਅਤੇ ਕੰਪਿਊਟ ਵਿਭਾਗ ਦੇ ਖਿਡਾਰੀਆਂ ਵਿਚਕਾਰ ਹੋਇਆ। 

ਸ਼ੁਰੂਆਤ ਵਿਚ ਬਣੇ ਫਸਵੇਂ ਮੁਕਾਬਲੇ ਨੂੰ ਹੌਲੀ ਹੌਲੀ ਪੂਰੀ ਤਰਾਂ ਇਕ ਤਰਫਾ ਕਰਦੇ ਹੋਏ ਐਮ ਬੀ ਏ ਵਿਭਾਗ ਦੇ ਖਿਡਾਰੀਆਂ ਨੇ ਇਹ ਟੂਰਨਾਮੈਂਟ 8 ਵਿਕਟਾਂ ਨਾਲ ਜਿੱਤ ਲਿਆ। ਇਸ ਦੌਰਾਨ ਮੈਨ ਆਫ਼ ਦੀ ਮੈਚ ਦੀਪ ਮੋਨੀ ਨੂੰ ਪੰਜ ਵਿਕਟਾਂ ਲੈਣ ਲਈ ਐਲਾਨਿਆ ਗਿਆ ਜਦ ਕਿ  ਐਮ ਬੀ ਏ ਵਿਭਾਗ ਦੇ ਕੈਪਟਨ  ਅਮਨਪ੍ਰੀਤ ਸਿੰਘ ਨੂੰ ਉਸ ਦੇ ਬਿਹਤਰੀਨ ਪ੍ਰਦਰਸ਼ਨ ਲਈ ਮੈਨ ਆਫ਼ ਦੀ ਸੀਰੀਜ਼ ਐਲਾਨਿਆ ਗਿਆ।ਇਸ ਮੌਕੇ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਦੇ  ਹੋਏ ਵਾਈਸ ਚੇਅਰਮੈਨ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੇਸ਼ੱਕ ਜਿੱਤ ਹਾਰ ਜ਼ਿੰਦਗੀ ਦਾ ਅਹਿਮ ਹਿੱਸਾ ਹਨ । ਪਰ ਇਸ ਦੇ ਨਾਲ ਹੀ ਖੇਡਾਂ ਸਾਨੂੰ ਲਗਾਤਾਰ ਮੁਕਾਬਲਾ ਕਰਦੇ ਹੋਏ ਜਿੱਤ ਵੱਲ ਵਧਣ ਦੀ ਪ੍ਰੇਰਨਾ ਦਿੰਦੀਆਂ ਹਨ। ਅਖੀਰ ਵਿਚ ਵਾਈਸ ਚੇਅਰਮੈਨ ਕਾਂਡਾ ਨੇ ਸਭ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD