Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਓਕਰੇਜ਼ ਇੰਟਰਨੈਸ਼ਨਲ ਸਕੂਲ ਬੂਟੇ ਲਗਾਏ ਗਏ, ਵਿਦਿਆਰਥੀਆਂ ਨੇ ਬੂਟੇ ਲਗਾ ਕੇ ਧਰਤੀ ਮਾਤਾ ਪ੍ਰਤੀ ਆਪਣੇ ਫ਼ਰਜ਼ ਅਦਾ ਕਰਨ ਦਾ ਲਿਆ ਪ੍ਰਣ

ਓਕਰੇਜ਼ ਇੰਟਰਨੈਸ਼ਨਲ ਸਕੂਲ ਬੂਟੇ ਲਗਾਏ ਗਏ, ਵਿਦਿਆਰਥੀਆਂ ਨੇ ਬੂਟੇ ਲਗਾ ਕੇ ਧਰਤੀ ਮਾਤਾ ਪ੍ਰਤੀ ਆਪਣੇ ਫ਼ਰਜ਼ ਅਦਾ ਕਰਨ ਦਾ ਲਿਆ ਪ੍ਰਣ

Web Admin

Web Admin

5 Dariya News

ਐਸ.ਏ.ਐਸ. ਨਗਰ ( ਮੁਹਾਲੀ ) , 23 Apr 2016

Last updated on: Apr 23, 2016, 00:00 IST

ਓਕਰੇਜ਼ ਇੰਟਰਨੈਸ਼ਨਲ ਸਕੂਲ  ਵੱਲੋਂ ਧਰਤੀ ਮਾਤਾ ਨੂੰ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਦੇਂ ਹੋਏ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਦੌਰਾਨ ਜਿੱਥੇ ਸਕੂਲ 'ਚ ਬੂਟੇ ਲਗਾ ਕੇ ਸਕੂਲ ਨੂੰ ਹਰਾ ਭਰਾ ਕਰਨ ਦੀ ਮੁਹਿੰਮ ਵਿੱਢੀ ਗਈ ਉੱਥੇ ਹੀ ਸਕੂਲ ਦੇ ਵਿਦਿਆਰਥੀਆਂ  ਨੂੰ ਘਰਾਂ 'ਚ ਲਗਾਉਣ ਲਈ ਬੂਟੇ  ਵੀ ਵੰਡੇ ਗਏ ।ਇਸ ਦੇ ਨਾਲ ਹੀ ਪੰਜਵੀਂ ਕਲਾਸ  ਦੇ ਵਿਦਿਆਰਥੀਆਂ ਨੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸਫ਼ਾਈ ਸਬੰਧੀ ਜਾਗਰੂਕ ਕਰਨ ਦ ਜ਼ਿੰਮੇਵਾਰੀ ਚੁੱਕਦੇ ਹੋਏ ਆਪਣੇ ਆਸ ਪਾਸ ਦੇ ਘਰਾਂ ਵਿਚ ਜਾ ਕੇ ਵੱਡਿਆਂ ਨੂੰ ਸਫ਼ਾਈ ਕਰਨ ਦੀ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਇਸ ਦੇ ਇਲਾਵਾ  ਸਾਰੇ ਸਟਾਫ਼ ਵਿਚ ਬੂਟੇ ਤਕਸੀਮ ਕੀਤੈ ਗਏ ਤਾਂ ਜੋ ਵਾਤਾਵਰਨ  ਦੀ ਸੰਭਾਲ ਲਈ  ਸਾਰੇ ਸਟਾਫ਼ ਮੈਂਬਰ ਵੀ ਆਪਣੇ ਘਰਾਂ ਵਿਚ ਬੂਟੇ ਲਾ ਕੇ ਵਾਤਾਵਰਨ ਨੂੰ ਸੁੱਧ ਰੱਖਣ ਲਈ ਯੋਗਦਾਨ ਪਾ ਸਕਣ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ  ਨੇ ਨਵੀ ਪੀੜੀ ਨੂੰ ਅੱਗੇ ਆ ਕੇ  ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਤੇ ਸਾਫ਼ ਰੱਖਣ ਦੇ ਦੇ ਉਪਰਾਲੇ ਕਰਨ ਲਈ  ਪ੍ਰੇਰਿਤ ਕੀਤਾ । 

ਇਸ ਦੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਸਕੂਲ ਅਤੇ  ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ। ਇਸ ਦੇ ਨਾਲ ਹੀ ਪ੍ਰਿੰਸੀਪਲ ਘੁੰਮਣ ਨੇ ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮੇਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿਤੀ। ਉਨ੍ਹਾਂ ਅੱਗੇ  ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਸਮਾਂ ਰਹਿੰਦੇ ਜਾਗਰੂਕ ਹੋਣਾ ਪਵੇਗਾ ਤੇ ਬੂਟੇ ਲਗਾ ਕੇ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਕੇ ਹੀ ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਦੀ ਸੰਭਾਲ ਹੋ ਸਕਦੀ  ਹੈ । ਉਨ੍ਹਾਂ ਸਭ ਨੂੰ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦੀਆਂ ਅਸੀ ਵਾਤਾਵਰਨ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਨਸਲਾਂ  ਨੂੰ ਇਸ ਦੇ ਬੁਰੇ ਨਤੀਜੇ ਭੁਗਤਣੇ ਪੈਣਗੇ।  ਸਕੂਲ ਦੇ ਡਾਇਰੈਕਟਰ ਅਭਿਸ਼ੇਕ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਾਗ਼ਜ਼ ਦੇ ਬਣੇ ਲਿਫ਼ਾਫ਼ੇ ਵਰਤਣ ਦੀ ਸਲਾਹ ਦਿੰਦੇ ਹੋਏ ਦੱਸਿਆਂ ਕਿ ਪਲਾਸਟਿਕ ਦੇ ਲਿਫਾਫੇਆਂ ਨਾਲ ਕੀ ਕੀ ਨੁਕਸਾਨ ਹੋ ਸਕਦੇ ਹਨ । ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਕਾਗ਼ਜ਼ ਦੇ ਲਿਫਾਫੇਆਂ ਵੱਲ ਉਤਸ਼ਾਹਿਤ ਕਰਨ ਲਈ ਕਾਗ਼ਜ਼ ਅਤੇ ਅਖ਼ਬਾਰ ਦੀ ਰੱਦੀ ਦੇ ਸਹੀ ਉਪਯੋਗ ਕਰਨ ਦੇ ਮੁਕਾਬਲੇ ਵੀ ਕਰਵਾਏ ਗਏ ।

 

Tags: Oakridge International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD