Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਖੇਤੀ ਵਿੰਭਿੰਨਤਾ ਤਹਿਤ ਮੱਛੀ ਪਾਲਣ ਸਭ ਤੋਂ ਲਾਹੇਵੰਦ ਧੰਦਾ-ਗੁਲਜ਼ਾਰ ਸਿੰਘ ਰਣੀਕੇ

ਲੁਧਿਆਣਾ ਵਿਖੇ ਪੰਜਾਬ ਦਾ ਪਹਿਲਾ ਦੋ ਰੋਜ਼ਾ 'ਪੰਜਾਬ ਮੱਛੀ ਮੇਲਾ-2016' ਸ਼ੁਰੂ, ਮੱਛੀ ਪੈਦਾਵਾਰ ਵਿੱਚ ਮੋਹਰੀ ਪੰਜਾਬ ਵਿੱਚ ਮੱਛੀ ਪਾਲਣ ਦੀਆਂ ਸੰਭਾਵਨਾਵਾਂ ਬਹੁਤ ਜਿਆਦਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 24 Apr 2016

Last updated on: Apr 24, 2016, 00:00 IST

ਪੰਜਾਬ ਸਰਕਾਰ ਵਿੱਚ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਫਸਲੀ ਚੱਕਰ ਵਿੱਚੋਂ ਨਿਕਲ ਕੇ ਸਹਾਇਕ ਧੰਦਿਆਂ ਵੱਲ ਰੁਖ਼ ਕਰਨਾ ਚਾਹੀਦਾ ਹੈ, ਤਾਂ ਜੋ ਵਾਤਾਵਰਨ ਨੂੰ ਬਚਾਉਣ ਹਿੱਤ ਆਏ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ ਅਤੇ ਅਨਾਜ ਤੇ ਹੋਰ ਵਸਤਾਂ ਦੇ ਉਤਪਾਦਨ ਵਿੱਚਲੇ ਅਸਾਂਵੇਪਨ ਨੂੰ ਦੂਰ ਕੀਤਾ ਜਾ ਸਕੇ। ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪੰਜਾਬ ਦੇ ਪਹਿਲੇ ਵੱਡੇ ਦੋ ਰੋਜ਼ਾ 'ਪੰਜਾਬ ਮੱਛੀ ਮੇਲਾ-2016' ਦਾ ਉਦਘਾਟਨ ਕਰਨ ਤੋਂ ਬਾਅਦ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਰਣੀਕੇ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਇਸ ਵੇਲੇ ਬਹੁਤ ਵੱਡੇ ਸੰਕਟ ਵਿੱਚੋਂ ਲੰਘ ਰਹੀ ਹੈ। ਖੇਤੀ ਲਾਗਤਾਂ ਬਹੁਤ ਵਧ ਰਹੀਆਂ ਹਨ ਅਤੇ ਆਮਦਨ ਘਟ ਰਹੀ ਹੈ। ਹੁਣ ਖੇਤੀਬਾੜੀ ਲਾਹੇ ਵਾਲਾ ਧੰਦਾ ਨਹੀਂ ਰਿਹਾ। ਕਿਸਾਨੀ ਨੂੰ ਇਸ ਸੰਕਟ ਵਿੱਚੋਂ ਕੱਢਣ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਜ਼ਰੂਰੀ ਹੈ ਕਿ ਕਿਸਾਨ ਮੌਜੂਦਾ ਫਸਲੀ ਚੱਕਰ ਵਿੱਚੋਂ ਨਿਕਲ ਕੇ ਸਹਾਇਕ ਧੰਦੇ ਅਪਨਾਉਣ ਨੂੰ ਤਰਜੀਹ ਦੇਣ। ਸਹਾਇਕ ਧੰਦਿਆਂ ਵਿੱਚੋਂ ਮੱਛੀ ਪਾਲਣ ਇੱਕ ਅਹਿਮ ਧੰਦਾ ਹੈ, ਜੋ ਕਿ ਪੂਰੇ ਵਿਸ਼ਵ ਵਿੱਚ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। 

ਉਨ੍ਹਾਂ ਸੂਬੇ ਦੇ ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਵਿੱਚ ਨੀਲੀ ਕ੍ਰਾਂਤੀ ਲਿਆਉਣ ਲਈ ਮੋਹਰੀ ਭੂਮਿਕਾ ਅਦਾ ਕਰਨ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਲਗਭਗ 38000 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ। ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਮੱਛੀ ਦੀ ਪੈਦਾਵਾਰ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲੇ ਸਥਾਨ 'ਤੇ ਹੈ। ਦੇਸ਼ ਦਾ ਔਸਤ ਮੱਛੀ ਉਤਪਾਦਨ ਪ੍ਰਤੀ ਹੈਕਟੇਅਰ ਪ੍ਰਤੀ ਸਾਲ ਤਿੰਨ ਟਨ ਹੈ, ਜਦਕਿ ਪੰਜਾਬ ਵਿੱਚ ਇਹ ਔਸਤ 6.5 ਟਨ ਹੈ। ਸੂਬੇ ਵਿੱਚ ਮੱਛੀ ਪਾਲਣ ਧੰਦੇ ਦੀ ਸਫ਼ਲਤਾ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਪਿਛੇ ਜਿਹੇ ਚੀਨ ਦਾ ਦੌਰਾ ਕੀਤਾ ਸੀ ਤਾਂ ਜੋ ਉਥੇ ਦੀਆਂ ਤਕਨੀਕਾਂ ਨੂੰ ਸੂਬੇ ਵਿੱਚ ਵੀ ਲਾਗੂ ਕੀਤਾ ਜਾ ਸਕੇ। ਸ੍ਰ. ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਸ ਧੰਦੇ ਨੂੰ ਪ੍ਰਫੁਲਿੱਤ ਕਰਨ ਲਈ ਜਿੱਥੇ 90 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ, ਉਥੇ 13 ਜ਼ਿਲ੍ਹਿਆਂ ਵਿੱਚ 14 ਮੱਛੀ ਪੂੰਗ ਫਾਰਮਾਂ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਹ ਪੂੰਗ ਫਾਰਮ ਪਿਛਲੇ 25-30 ਸਾਲਾਂ ਤੋਂ ਖੰਡਰ ਬਣ ਚੁੱਕੇ ਸਨ। ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜਿਹੜੇ ਜ਼ਿਲ੍ਹਿਆਂ ਵਿੱਚ ਪੂੰਗ ਫਾਰਮ ਨਹੀਂ ਹਨ, ਉਥੇ ਪੂੰਗ ਫਾਰਮ ਉਸਾਰੇ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੱਛੀ ਉਤਪਾਦਨ ਦਾ ਵਧੀਆ ਮੰਡੀਕਰਨ ਕਰਨ ਲਈ ਲੁਧਿਆਣਾ ਵਿਖੇ ਆਧੁਨਿਕ ਮੱਛੀ ਮੰਡੀ ਬਣਾਈ ਹੈ, ਜਿਸ ਨਾਲ ਸੂਬੇ ਵਿੱਚ ਨੀਲੀ ਕ੍ਰਾਂਤੀ ਵਿੱਚ ਵੱਡਾ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਹੀ ਬਠਿੰਡਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੀ ਮੱਛੀ ਮੰਡੀਆਂ ਉਸਾਰੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋਂ ਆਏ ਮਾਹਿਰ ਮੱਛੀ ਪਾਲਣ ਬਾਰੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੱਛੀ ਦੇ ਵੱਖ-ਵੱਖ ਪਕਵਾਨਾਂ ਦੇ ਸਟਾਲ ਲਗਾਏ ਗਏ ਅਤੇ ਮੱਛੀ ਪਾਲਣ ਵਿੱਚ ਵਰਤੇ ਜਾਣ ਵਾਲੇ ਸਾਜੋ ਸਮਾਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਸੰਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸ੍ਰ. ਮਨਦੀਪ ਸਿੰਘ ਸੰਧੂ, ਡਾ. ਅਮਰਜੀਤ ਸਿੰਘ ਨੰਦਾ ਉਪ ਕੁਲਪਤੀ ਗਡਵਾਸੂ, ਡਾਇਰੈਕਟਰ ਮੱਛੀ ਪਾਲਣ ਡਾ. ਮਦਨ ਮੋਹਨ, ਡਾਇਰੈਕਟਰ ਪਸ਼ੂ ਪਾਲਣ ਸ੍ਰ. ਐੱਚ. ਐੱਸ. ਸੰਧਾ, ਡਾਇਰੈਕਟਰ ਡੇਅਰੀ ਵਿਕਾਸ ਸ੍ਰ. ਇੰਦਰਜੀਤ ਸਿੰੰਘ, ਡਾ. ਜੇ. ਕੇ. ਜੈਨਾ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਸ੍ਰ. ਭਾਗ ਸਿੰਘ ਮਾਨਗੜ੍ਹ, ਵੱਡੀ ਗਿਣਤੀ ਵਿੱਚ ਮੱਛੀ ਪਾਲਕ ਅਤੇ ਹੋਰ ਲੋਕ ਹਾਜ਼ਰ ਸਨ।

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD